06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 28-05-2026
ਧਰਮਕੋਟ, 27 ਮਈ (ਪਰਮਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਮੇਜਰ ਸਿੰਘ ਫ਼ਤਿਹਗੜ੍ਹ ਅਤੇ ਬਲਾਕ ਪ੍ਰਧਾਨ ਡਾ. ਹਰਮੀਤ ਸਿੰਘ ਲਾਡੀ ਦੀ ਅਗਵਾਈ ਹੇਠ ਧਰਮਕੋਟ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਜਨਰਲ ਸਕੱਤਰ ਲਛਮਣ ਸਿੰਘ ਪੰਡੋਰੀ ਵਲੋਂ ਕੀਤੀ ਗਈ, ਜਿਨ੍ਹਾਂ ਨੇ ਆਏ ਹੋਏ ਡਾਕਟਰ ਸਾਥੀਆਂ ਦਾ ਸਵਾਗਤ ਕਰਦਿਆਂ ਜਥੇਬੰਦੀ ਦੀ ਮਜ਼ਬੂਤੀ ਤੇ ਏਕਤਾ 'ਤੇ ਜ਼ੋਰ ਦਿੱਤਾ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਜਲੰਧਰ ਤੋਂ ਕੇਅਰ ਬੈੱਸਟ ਹਸਪਤਾਲ ਦੇ ਦਿਲ ਰੋਗਾਂ ਦੇ ਮਾਹਿਰ ਡਾਕਟਰ ਆਸਿਫ਼ ਸ਼ੇਖ਼ ਪਹੁੰਚੇ | ਉਨ੍ਹਾਂ ਨੇ ਹਾਜ਼ਰ ਡਾਕਟਰਾਂ ਨੂੰ ਦਿਲ ਦੀਆਂ ਬਿਮਾਰੀਆਂ ਅਤੇ ਐਮਰਜੈਂਸੀ ਹਾਲਾਤਾਂ ਵਿਚ ਮਰੀਜ਼ ਦੀ ਜਾਨ ਬਚਾਉਣ ਲਈ ਸੀ.ਪੀ.ਆਰ. ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਡਾ. ਆਸਿਫ਼ ਸ਼ੇਖ਼ ਨੇ ਕਿਹਾ ਕਿ ਸਮੇਂ ਸਿਰ ਦਿੱਤੀ ਗਈ ਸੀਪੀਆਰ ਕਈ ਵਾਰ ਮਰੀਜ਼ ਦੀ ਜ਼ਿੰਦਗੀ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ | ਡਾਕਟਰਾਂ ਨੇ ਇਸ ਜਾਣਕਾਰੀ ਨੂੰ ਬਹੁਤ ਲਾਭਦਾਇਕ ਦੱਸਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਆਗੂ ਡਾਕਟਰ ਅਜੀਤ ਸਿੰਘ ਜਨੇਰ, ਨਿਰਮਲ ਸਿੰਘ ਜਲਾਲਾਬਾਦ ਅਤੇ ਚੇਅਰਮੈਨ ਹਰਬੰਸ ਸਿੰਘ ਨੇ ਸਾਂਝੇ ਤੌਰ 'ਤੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਚੋਣਾਂ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਬੇਵਜ੍ਹਾ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰੇ ਅਤੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕਰੇ | ਸਰਪ੍ਰਸਤ ਮੇਜਰ ਸਿੰਘ ਫ਼ਤਿਹਗੜ੍ਹ ਅਤੇ ਬਲਾਕ ਪ੍ਰਧਾਨ ਡਾ. ਹਰਮੀਤ ਸਿੰਘ ਲਾਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਦੀ ਤਾਕਤ ਉਸ ਦੀ ਏਕਤਾ ਅਤੇ ਇਕੱਠ ਵਿਚ ਹੈ, ਇਸ ਲਈ ਹਰ ਮੈਂਬਰ ਆਪਣੀ ਹਾਜ਼ਰੀ ਅਤੇ ਸਹਿਯੋਗ ਯਕੀਨੀ ਬਣਾਵੇ | ਉਨ੍ਹਾਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਆਪਣੀਆਂ ਹੱਕੀ ਮੰਗਾਂ ਮਨਵਾ ਕੇ ਹੀ ਦਮ ਲੈਣਗੇ ਅਤੇ 1963 ਤੋਂ ਬੰਦ ਪਈਆਂ ਰਜਿਸਟ੍ਰੇਸ਼ਨਾਂ ਨੂੰ ਮੁੜ ਚਾਲੂ ਕਰਵਾਉਣ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਪਿੰਡਾਂ ਅਤੇ ਮਹੱਲਿਆਂ ਵਿਚ ਬੈਠੇ ਨਾਨ-ਮੈਂਬਰ ਡਾਕਟਰ ਸਾਥੀਆਂ ਨੂੰ ਵੀ ਮੈਂਬਰਸ਼ਿਪ ਲੈ ਕੇ ਐਸੋਸੀਏਸ਼ਨ ਨਾਲ ਜੁੜਨ ਦੀ ਅਪੀਲ ਕੀਤੀ, ਤਾਂ ਜੋ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਮੀਟਿੰਗ ਵਿਚ ਡਾ. ਜੁਗਰਾਜ ਸਿੰਘ ਫ਼ਤਿਹਗੜ੍ਹ, ਕੈਸ਼ੀਅਰ ਕੁਲਵੰਤ ਸਿੰਘ, ਦਰਸ਼ਨ ਸਿੰਘ, ਭਜਨ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਲਖਬੀਰ ਸਿੰਘ, ਹਰਪ੍ਰੀਤ ਬਾਵਾ, ਗੁਰਜੀਤ ਸਿੰਘ, ਡਾ. ਕੁਸਮ, ਡਾ. ਮਾਇਆ, ਮਨਜੀਤ ਕੌਰ, ਮਨਦੀਪ ਕੌਰ, ਸ਼ਮਸ਼ੇਰ ਸਿੰਘ, ਗੁਰਨਾਮ ਸਿੰਘ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ, ਅਰਵਿੰਦਰ ਸਿੰਘ, ਰਫ਼ੀ ਮੁਹੰਮਦ, ਜਸਵੀਰ ਸਿੰਘ, ਤਰਲੋਕੀਨਾਥ, ਤਰਸੇਮ ਸਿੰਘ, ਨਛੱਤਰ ਸਿੰਘ, ਰਣਜੀਤ ਸਿੰਘ, ਨਵਦੀਪ ਸਿੰਘ ਕਾਦਰਵਾਲਾ, ਰਵਿੰਦਰ ਸਿੰਘ, ਸੇਵਕ ਸਿੰਘ ਤਖ਼ਤੂਪੁਰਾ, ਨਿਸ਼ਾਨ ਸਿੰਘ, ਡਾ. ਭਾਟੀਆ ਕੋਟ ਇਸੇ ਖਾਂ, ਕਰਮਜੀਤ ਸਿੰਘ, ਜਗਸੀਰ ਸਿੰਘ, ਜਸਵੀਰ ਸਿੰਘ, ਗੁਰਦੀਪ ਸਿੰਘ ਅਤੇ ਨਿਰਮਲ ਸਿੰਘ ਜਲਾਲਾਬਾਦ ਯਾਰ ਉਹ ਦਿਲਜੀਤ ਸਿੰਘ ਨੀਰਜ ਰੋਹਿਤ ਸਮੇਤ ਵੱਡੀ ਗਿਣਤੀ ਵਿਚ ਡਾਕਟਰ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕਪੂਰੇ ਦੇ ਸ਼ਹੀਦ ਅਵਤਾਰ ਸਿੰਘ ਦਾ 25ਵਾਂ ਸ਼ਹਾਦਤ ਦਿਵਸ ਮਨਾਇਆ ਅਗਲੀ ਖ਼ਬਰ ਸ਼ਹਿਰੀ ਪ੍ਰਧਾਨ ਧਾਲੀਵਾਲ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ
Ad Position 24