06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪਿੰਡ ਕਪੂਰੇ ਦੇ ਸ਼ਹੀਦ ਅਵਤਾਰ ਸਿੰਘ ਦਾ 25ਵਾਂ ਸ਼ਹਾਦਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਸ਼ਹੀਦ ਹੌਲਦਾਰ ਅਵਤਾਰ ਸਿੰਘ, ਜੋ ਕਿ 25 ਮਈ 2001 ਨੂੰ ਜੰਮੂ ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋ ਗਏ ਸਨ, ਉਨ੍ਹਾਂ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ 25ਵਾਂ ਸ਼ਹਾਦਤ ਦਿਵਸ ਨਗਰ ਨਿਵਾਸੀਆਂ, ਸਾਬਕਾ ਸੈਨਿਕਾਂ, ਸਕੂਲ ਦੇ ਅਧਿਆਪਕਾਂ ਅਤੇ ਕਲੱਬ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਨਮਾਨ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਵੈਰਾਗਮਈ ਕੀਰਤਨ ਬਾਬਾ ਬਲਦੇਵ ਸਿੰਘ ਅਤੇ ਬਾਬਾ ਮਨਦੀਪ ਸਿੰਘ ਵਲੋਂ ਕੀਤਾ ਗਿਆ, ਜਿਸ ਨਾਲ ਸਾਰੇ ਮਾਹੌਲ ਨੂੰ ਆਤਮਿਕ ਰੰਗ ਨਾਲ ਭਰ ਦਿੱਤਾ ਗਿਆ | ਸਟੇਜ ਦਾ ਸੰਚਾਲਨ ਮਾਸਟਰ ਬੂਟਾ ਸਿੰਘ ਅਤੇ ਗਿਆਨੀ ਮੋਹਨ ਸਿੰਘ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਇਆ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਭਾਜਪਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖਣਾ ਸਿਰਫ਼ ਪਰਿਵਾਰ ਹੀ ਨਹੀਂ, ਸਾਰੇ ਸਮਾਜ ਦਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਸ਼ਹੀਦ ਅਵਤਾਰ ਸਿੰਘ ਦੀ ਕੁਰਬਾਨੀ ਨੌਜਵਾਨ ਪੀੜ੍ਹੀ ਲਈ ਇਕ ਵੱਡਾ ਪ੍ਰੇਰਨਾ ਸਰੋਤ ਹੈ ਅਤੇ ਸਾਨੂੰ ਦੇਸ਼ ਭਗਤੀ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ | ਇਸ ਉਪਰੰਤ ਸੀ.ਆਰ.ਪੀ.ਐਫ. ਐਕਸ ਸਰਵਿਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸੁਰਿੰਦਰ ਕੰਡੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਹੀਦ ਕਹਾਉਣਾ ਜਿੰਨਾ ਸੌਖਾ ਲੱਗਦਾ ਹੈ, ਅਸਲ ਵਿਚ ਇਹ ਰਾਹ ਉਨ੍ਹਾਂ ਹੀ ਕਠਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਾਅਦ ਵਿਚ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਜਿਨ੍ਹਾਂ ਦੇ ਦਿਲ ਵਿਚ ਦੇਸ਼ ਲਈ ਕੁਝ ਕਰਨ ਦੀ ਲਗਨ ਹੁੰਦੀ ਹੈ, ਉਹ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਰਹਿੰਦੇ ਹਨ ਅਤੇ ਦੇਸ਼ ਸੇਵਾ ਨੂੰ ਸਭ ਤੋਂ ਉੱਚਾ ਮੰਨਦੇ ਹਨ | ਇਸ ਮੌਕੇ ਨਿਧੜਕ ਸਿੰਘ ਬਰਾੜ, ਐਕਸ ਸਰਵਿਸਮੈਨ ਵੈਲਫੇਅਰ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਮਨਜੀਤ ਸਿੰਘ ਕੁੱਸਾ, ਗੁਰਮੀਤ ਸਿੰਘ ਕੋਕਰੀ, ਸੁੱਚਾ ਸਿੰਘ, ਸੀ.ਆਰ.ਪੀ.ਐਫ. ਗਰੁੱਪ ਸੈਂਟਰ ਜਲੰਧਰ ਤੋਂ ਗੁਰਦੇਵ ਸਿੰਘ, ਜ਼ਿਲ੍ਹਾ ਪ੍ਰਸ਼ਾਸਨ ਤੋਂ ਇਕਬਾਲ ਸਿੰਘ ਨਾਇਬ ਤਹਿਸੀਲਦਾਰ ਮੋਗਾ, ਰੀਡਰ ਰਮਨ ਗਰਗ, ਮੁਖ਼ਤਿਆਰ ਸਿੰਘ ਰਿਟਾਇਰਡ ਐਸ.ਪੀ., ਸ਼ਮਸ਼ੇਰ ਸਿੰਘ ਕੈਲਾ, ਕੁਲਵਿੰਦਰ ਕੌਰ ਬਲਾਕ ਸੰਮਤੀ ਮੈਂਬਰ, ਰਾਜਵਿੰਦਰ ਸਿੰਘ ਰਾਜ, ਜਗਤਾਰ ਸਿੰਘ, ਹਰਪ੍ਰੀਤ ਸਿੰਘ ਨਿੱਜਰ, ਅਮਰਜੀਤ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ ਮਾਂਗਟ, ਜਸਵਿੰਦਰ ਸਿੰਘ ਖੋਟੇ, ਲਖਵੰਤ ਸਿੰਘ ਸਾਫੂਵਾਲਾ, ਕਰਮਜੀਤ ਸਿੰਘ, ਪਰਮਜੀਤ ਕੌਰ, ਬਾਬਾ ਸਤਨਾਮ ਸਿੰਘ ਮਸਕੀਨ, ਗੁਰਪ੍ਰੀਤ ਸਿੰਘ ਸੰਧੂ, ਰਾਜਦੀਪ ਸਿੰਘ, ਜਸਮੇਲ ਸਿੰਘ ਆਦਿ ਹਾਜ਼ਰ ਸਨ | ਅੰਤ ਵਿਚ ਪਰਿਵਾਰ ਨੇ ਇਸ ਸਮਾਗਮ ਵਿਚ ਸਹਿਯੋਗ ਦੇਣ ਲਈ ਗਰਾਮ ਪੰਚਾਇਤ ਕਪੂਰੇ, ਅਮਰ ਸਿੰਘ ਵੈਲਫੇਅਰ ਕਲੱਬ, ਸ਼ਹੀਦ ਅਵਤਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਅਧਿਆਪਕਾਂ, ਸਾਬਕਾ ਸੈਨਿਕਾਂ ਅਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਸੰਸਥਾ 'ਚ ਵਿਦਿਆਰਥੀਆਂ ਲਈ ਸਮਾਰਟ ਕਲਾਸਾਂ ਤੇ ਨਵੇਂ ਗਰੈਮਰ ਸੈਸ਼ਨ ਸ਼ੁਰੂ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ
Ad Position 24