ਬੱਧਨੀ ਕਲਾਂ, 27 ਮਈ (ਸੰਜੀਵ ਕੋਛੜ)-ਗਰਮੀ ਵਿਚ ਹੋਰ ਵੀ ਗਰਮਾਹਟ ਪੈਦਾ ਹੋਣ ਦੇ ਨਾਲ-ਨਾਲ ਸਿਆਸੀ ਤਪਸ਼ ਵੀ ਵਧਣ ਦੀ ਸੰਭਾਵਨਾ ਬਣਦੀ ਜਾ ਰਹੀ ਹੈ ਕਿਉਂਕਿ ਇਕ ਪਾਸੇ ਪੰਜਾਬ ਅੰਦਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਕਾਰਜਸ਼ੀਲ ਪੰਜਾਬ ਸਰਕਾਰ ਵਲੋਂ ਇਤਿਹਾਸਿਕ ਕੰਮਾਂ ਦੀ ਝੜੀ ਲਾਈ ਹੋਈ ਹੈ ਅਤੇ ਇਸ ਦੇ ਵਿਰੋਧ ਵਿਚ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਵੀ ਮਿਸ਼ਨ 2027 ਤਹਿਤ ਆਪਣੀ ਜੋਰ ਅਜ਼ਮਾਈ ਕਰਨ ਲਈ ਮਨ ਬਣਾ ਲਿਆ ਹੈ ਪਰ ਕਾਮਯਾਬੀ ਨਹੀਂ ਮਿਲ ਸਕੇਗੀ | ਦੇਖਿਆ ਜਾਵੇ ਤਾਂ ਫਿਲਹਾਲ ਪੰਜਾਬ ਸਰਕਾਰ ਦੇ ਕੀਤੇ ਗਏ ਕੰਮਾਂ ਨੂੰ ਪੰਜਾਬ ਦੇ ਹਰ ਕੋਨੇ ਵਿਚ ਇੱਜ਼ਤ ਮਿਲ ਰਹੀ ਹੈ | ਇਹ ਪ੍ਰਗਟਾਵਾ ਸਰਪੰਚ ਰਾਜਪਾਲ ਸਿੰਘ ਰਣੀਆਂ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਹਲਕਾ ਨਿਹਾਲ ਸਿੰਘ ਵਾਲਾ ਦੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਹਲਕਾ ਨਿਹਾਲ ਸਿੰਘ ਵਾਲਾ ਵਲੋਂ ਪੈੱ੍ਰਸ ਵਾਰਤਾ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਇਕ ਖੇਤਰ ਜਿਸ ਵਿਚ ਬਿਜਲੀ, ਪਾਣੀ, ਸਿਹਤ, ਸਿੱਖਿਆ ਅਤੇ ਹੋਰ ਕਈ ਇਤਿਹਾਸਕ ਕੀਤੇ ਗਏ ਫ਼ੈਸਲਿਆਂ ਨੂੰ ਲਾਗੂ ਕਰਨਾ ਅਤੇ ਪੰਜਾਬ ਅੰਦਰੋਂ ਨਸ਼ੇ ਦੀ ਜੜ੍ਹ ਨੂੰ ਪੱਕੇ ਤੌਰ ਤੇ ਉਖਾੜ ਕੇ ਨਸ਼ੇ ਦੀ ਹੋਂਦ ਨੂੰ ਖ਼ਤਮ ਕਰਨਾ ਆਦਿ ਕੰਮਾਂ ਪ੍ਰਤੀ ਸਰਕਾਰ ਚਿੰਤਤ ਹੈ | ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਉਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਨੇ ਪੰਜਾਬ ਦੇ ਹਰ ਕੋਨੇ ਵਿਚ ਆਪਣੀ ਸੋਚ ਨੂੰ ਪਹੁੰਚਾਇਆ ਅਤੇ ਹਰ ਖੇਤਰ ਵਿਚ ਨਹਿਰੀ ਪਾਣੀ ਪਹੁੰਚਾਉਣ ਦੇ ਨਾਲ ਨਾਲ ਪੂਰੇ ਪੰਜਾਬ ਵਿਚ ਸੜਕਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਲਗਾਤਾਰ ਚੱਲ ਰਿਹਾ ਹੈ | ਪੰਜਾਬ ਦੀਆਂ ਔਰਤਾਂ ਨੂੰ ਸਨਮਾਨ ਰਾਸ਼ੀ ਤੌਰ ਤੇ ਇਕ ਹਜ਼ਾਰ ਅਤੇ ਪੰਦਰਾਂ ਸੌ ਰੁਪਏ ਦੇਣ ਦੀ ਪ੍ਰਕਿਰਿਆ ਵੀ ਬਹੁਤ ਤੇਜ਼ੀ ਨਾਲ ਚੱਲ ਰਹੀ ਹੈ |