06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਰਾਜ ਕੁਮਾਰ ਮਖੀਜਾ ਨੇ ਕੀਤਾ ਵਾਰਡ ਵਾਸੀਆਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹੋਈਆਂ ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 47 ਤੋਂ ਆਪ ਪਾਰਟੀ ਵਲੋਂ ਚੋਣ ਲੜੇ ਰਾਜ ਕੁਮਾਰ ਮਖੀਜਾ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਵਾਰਡ ਵਾਸੀਆਂ ਦੇ ਹਮੇਸ਼ਾ ਕਰਜ਼ਦਾਰ ਰਹਿਣਗੇ ਕਿਉਂਕਿ ਨਗਰ ਨਿਗਮ ਦੀਆਂ ਚੋਣਾਂ ਵਿਚ ਜਿਵੇਂ ਵਾਰਡ ਵਾਸੀਆਂ ਨੇ ਉਨ੍ਹਾਂ ਦਾ ਪਹਿਲਾਂ ਡਟ ਕੇ ਸਾਥ ਦਿੱਤਾ | ਇਸ ਵਾਰ ਵੀ ਉਨ੍ਹਾਂ ਨੇ ਕੋਈ ਕਸਰ ਬਾਕੀ ਨਹੀਂ ਛੱਡੀ | ਇਸ ਲਈ ਵਾਰਡ ਵਾਸੀ ਉਸ ਦਾ ਆਪਣਾ ਪਰਿਵਾਰ ਹੈ ਅਤੇ ਉਨ੍ਹਾਂ ਦਾ ਵਾਰਡ ਵਾਸੀਆਂ ਲਈ ਰੋਮ ਰੋਮ ਰਿਣੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਦੋ ਵਾਰ ਉਨ੍ਹਾਂ ਦੀ ਧਰਮ-ਪਤਨੀ ਪੂਨਮ ਮਖੀਜਾ ਨੇ ਦੋ ਵਾਰ ਕੌਂਸਲਰ ਬਣ ਕੇ ਵਾਰਡ ਵਾਸੀਆਂ ਦੀ ਸੇਵਾ ਕਰਨ ਦੇ ਨਾਲ ਵਾਰਡ ਦਾ ਪੂਰਾ ਵਿਕਾਸ ਕਰਵਾਇਆ ਤੇ ਹੁਣ ਵੀ ਉਹ ਵਾਰਡ ਵਾਸੀਆਂ ਦੀ ਮਦਦ ਨਾਲ ਚੋਣ ਜਿੱਤ ਕੇ ਵਾਰਡ ਨੰਬਰ 37 ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਮਖੀਜਾ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੇ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਵਲੋਂ ਕੀਤੇ ਗਏ ਵਿਕਾਸ ਨੂੰ ਲੈ ਕੇ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਿਆ ਤੇ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 47 ਵਿਚ ਕੀਤੇ ਵਿਕਾਸ ਦੀ ਜਿੱਤ ਹੋਵੇਗੀ ਅਤੇ ਇਸ ਜਿੱਤ ਦਾ ਸਿਹਰਾ ਵਾਰਡ ਵਾਸੀਆਂ ਅਤੇ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੇ ਸਿਰ ਹੋਵੇਗਾ ਤੇ ਉਹ ਵਾਰਡ ਵਾਸੀਆਂ ਦੇ ਇਕ ਨਿਮਾਣੇ ਸੇਵਾਦਾਰ ਵਜੋਂ ਪਹਿਲਾਂ ਵਾਂਗ ਸੇਵਾ ਕਰਦੇ ਰਹਿਣਗੇ | ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਸਪੋਰਟ ਕੁਲਵੰਤ ਸਿੰਘ ਦਾਨੀ ਚੇਅਰਮੈਨ ਨੈਸ਼ਨਲ ਕਾਨਵੈਂਟ ਸਕੂਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 37 ਦੀ ਡਾ. ਰੀਮਾ ਸੂਦ ਵਲੋਂ ਵਾਰਡ ਵਾਸੀਆਂ ਦਾ ਧੰਨਵਾਦ ਅਗਲੀ ਖ਼ਬਰ ਗਰਮੀ 'ਚ ਸਿਆਸੀ ਤਪਸ਼ ਵੀ ਵਧਣ ਦੀ ਸੰਭਾਵਨਾ- ਸਰਪੰਚ ਰਣੀਆਂ
Ad Position 24