06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਚੋਣਾਂ 'ਚ ਪਾਰਟੀ ਵਰਕਰਾਂ ਦੀ ਮਿਹਨਤ ਜ਼ਰੂਰ ਰੰਗ ਦਿਖਾਏਗੀ-ਬਰਾੜ

Ad Position 21
No active advertisement
ਅਜੀਤ ਡੈਸਕ 28-05-2026
ਕੋਟ ਈਸੇ ਖਾਂ, 27 ਮਈ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਵਲੋਂ ਨਗਰ ਪੰਚਾਇਤ ਕੋਟ ਈਸੇ ਖਾਂ ਦੀਆਂ ਚੋਣਾਂ ਦੌਰਾਨ ਪਾਰਟੀ ਨੂੰ ਮਿਲੇ ਸਮਰਥਨ ਲਈ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ | ਪੈੱ੍ਰਸ ਨਾਲ ਗੱਲਬਾਤ ਕਰਦਿਆਂ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਅਸਲ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਹਮੇਸ਼ਾ ਇਸ ਪਾਰਟੀ ਨੇ ਹੀ ਲੜੀ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਸੂਬੇ ਨੂੰ ਮਜ਼ਬੂਤ ਖੇਤਰੀ ਆਵਾਜ਼ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਹਰ ਵਰਕਰ ਅਤੇ ਹਰ ਵੋਟਰ ਨੂੰ ਆਪਣਾ ਫ਼ਰਜ਼ ਸਮਝਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮੈਦਾਨ ਵਿਚ ਉੱਤਰਨਾ ਚਾਹੀਦਾ ਹੈ | ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਗਰ ਪੰਚਾਇਤ ਚੋਣਾਂ ਦੌਰਾਨ ਪਾਰਟੀ ਦੇ ਵਰਕਰਾਂ ਨੇ ਦਿਨ ਰਾਤ ਮਿਹਨਤ ਕੀਤੀ ਅਤੇ ਲੋਕਾਂ ਤੱਕ ਪਾਰਟੀ ਦੀ ਸੋਚ ਅਤੇ ਨੀਤੀਆਂ ਪਹੁੰਚਾਈਆਂ | ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਪਾਰਟੀ ਲੋਕਾਂ ਦੇ ਦਿਲਾਂ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਰੱਖਦੀ ਹੈ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕਰਦਾ ਰਹੇਗਾ ਅਤੇ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕਰੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੌਜਵਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਅੱਜ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ | ਉਨ੍ਹਾਂ ਕਿਹਾ ਕਿ ਲੋਕ ਹੁਣ ਮੁੜ ਖੇਤਰੀ ਪਾਰਟੀ ਵੱਲ ਉਮੀਦ ਨਾਲ ਦੇਖ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਦੁਬਾਰਾ ਮਜ਼ਬੂਤ ਕਰਨ ਲਈ ਲੋਕਾਂ ਦਾ ਸਹਿਯੋਗ ਲਗਾਤਾਰ ਮਿਲ ਰਿਹਾ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪਿੰਡ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ | ਇਸ ਮੌਕੇ ਸਰਕਲ ਪ੍ਰਧਾਨ ਨੰਬਰਦਾਰ ਬਲਜੀਤ ਸਿੰਘ ਕੰਗ, ਨਿਸ਼ਾਨ ਸਿੰਘ ਮੂਸੇ ਵਾਲਾ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਸਾਬਕਾ ਸਰਪੰਚ ਪੰਡੋਰੀ ਅਰਾਈਆਂ, ਜੁਗਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ, ਗੁਰਦੇਵ ਸਿੰਘ ਭੋਲਾ ਸਾਬਕਾ ਚੇਅਰਮੈਨ, ਸਾਬਕਾ ਸਰਪੰਚ ਗੁਰਮੇਲ ਸਿੰਘ ਸੰਧੂ ਉਮਰੀਆਣਾ, ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ, ਮਹਿੰਦਰ ਸਿੰਘ ਫ਼ਤਿਹਗੜ੍ਹ ਪੰਜਤੂਰ ਸਾਬਕਾ ਸਰਪੰਚ, ਯੂਥ ਆਗੂ ਦਿਲਬਾਗ ਸਿੰਘ ਹੈਪੀ ਭੁੱਲਰ, ਯੂਥ ਆਗੂ ਮਨਫੂਲ ਸਿੰਘ ਲਾਡੀ ਮਸਤੇਵਾਲਾ, ਗੁਰਨਾਮ ਸਿੰਘ ਢਿੱਲੋਂ ਸ਼ਾਹ ਵਾਲਾ, ਤਰਸੇਮ ਸਿੰਘ ਜੰਗ ਸ਼ਾਹ ਵਾਲਾ ਅਤੇ ਨੰਬਰਦਾਰ ਬਲਵੀਰ ਸਿੰਘ ਉੱਪਲ ਸਮੇਤ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਦੇ ਐਸਟੀਮੇਟ ਕਮੇਟੀ ਦਾ ਚੇਅਰਮੈਨ ਬਣਨ 'ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਬੇਜ਼ਬਾਨ ਪੰਛੀਆਂ ਲਈ ਛੱਤਾਂ 'ਤੇ ਪੀਣ ਵਾਲੇ ਪਾਣੀ ਲਈ ਕਟੋਰੇ ਰੱਖੋ- ਐਡਵੋਕੇਟ ਪ੍ਰਵੀਨ ਸਚਦੇਵਾ
Ad Position 24