06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਵਿਧਾਇਕ ਬਿਲਾਸਪੁਰ ਦੇ ਐਸਟੀਮੇਟ ਕਮੇਟੀ ਦਾ ਚੇਅਰਮੈਨ ਬਣਨ 'ਤੇ ਖੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 28-05-2026
ਬਾਘਾ ਪੁਰਾਣਾ, 27 ਮਈ (ਗੁਰਮੀਤ ਸਿੰਘ ਮਾਣੂੰਕੇ)-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਤੀਸਰੀ ਵਾਰ ਪੰਜਾਬ ਵਿਧਾਨ ਸਭਾ ਦਾ ਐਸਟੀਮੇਟ ਕਮੇਟੀ ਦਾ ਚੇਅਰਮੈਨ ਲਗਾਉਣ ਨਾਲ ਪਾਰਟੀ ਵਰਕਰਾਂ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਲਕੇ ਦੇ ਲੋਕਾਂ ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਉਕਤ ਨਿਯੁਕਤੀ 'ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਉਹ ਸਿਆਸਤਦਾਨ ਨੇਤਾ ਹਨ ਜਿਨ੍ਹਾਂ ਦੀਆਂ ਨੀਤੀਆਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੀਸਰੀ ਵਾਰ ਭਰੋਸਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਐਸਟੀਮੇਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੁਆਰਾ ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤੇ ਕੰਮਾਂ ਦੀ ਵਿਰੋਧੀ ਪਾਰਟੀਆਂ ਵੀ ਸ਼ਲਾਘਾ ਕਰਦਿਆਂ ਹਨ ਕਿ ਵਿਕਾਸਮਈ ਨੀਤੀਆਂ ਤਹਿਤ ਹਲਕੇ ਅੰਦਰ ਪੰਜਾਬ ਸਰਕਾਰ ਦੁਆਰਾ ਭੇਜੀਆਂ ਲੱਖਾਂ ਰੁਪਏ ਦੀਆਂ ਗਰਾਂਟਾਂ ਨੂੰ ਵਿਧਾਇਕ ਬਿਲਾਸਪੁਰ ਨੇ ਸਹੀ ਥਾਂ ਲਾ ਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ | ਇਸ ਨਿਯੁਕਤੀ ਲਈ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਵਧਾਈ ਦਿੰਦੇ ਹੋਏ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਧੱਕੇਸ਼ਾਹੀ ਦੇ ਬਾਵਜੂਦ ਭਾਜਪਾ ਕਰੇਗੀ ਵਧੀਆ ਪ੍ਰਦਰਸ਼ਨ-ਐਸ.ਪੀ. ਸੰਧੂ ਅਗਲੀ ਖ਼ਬਰ ਚੋਣਾਂ 'ਚ ਪਾਰਟੀ ਵਰਕਰਾਂ ਦੀ ਮਿਹਨਤ ਜ਼ਰੂਰ ਰੰਗ ਦਿਖਾਏਗੀ-ਬਰਾੜ
Ad Position 24