05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

'ਆਪ' ਦੀ ਧੱਕੇਸ਼ਾਹੀ ਦੇ ਬਾਵਜੂਦ ਭਾਜਪਾ ਕਰੇਗੀ ਵਧੀਆ ਪ੍ਰਦਰਸ਼ਨ-ਐਸ.ਪੀ. ਸੰਧੂ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜਰਨਲ ਸਕੱਤਰ ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਦਬਾਅ ਦੀ ਰਾਜਨੀਤੀ ਦੇ ਬਾਵਜੂਦ ਵੀ ਭਾਰਤੀ ਜਨਤਾ ਪਾਰਟੀ ਸੂਬੇ ਭਰ ਵਿਚ ਚੰਗਾ ਪ੍ਰਦਰਸ਼ਨ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ ਜਿਸ ਕਾਰਨ ਲੋਕ ਹੁਣ ਇਕ ਮਜ਼ਬੂਤ ਅਤੇ ਇਮਾਨਦਾਰ ਬਦਲ ਦੀ ਤਲਾਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਪੂਰੀ ਤਨਦੇਹੀ ਨਾਲ ਲੋਕਾਂ ਵਿਚ ਕੰਮ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ | ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਕਰ ਕੇ ਸੱਤਾ ਵਿਚ ਆਈ ਸਰਕਾਰ ਅੱਜ ਆਪਣੇ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ | ਕਿਸਾਨ ਵਪਾਰੀ ਅਤੇ ਮਜ਼ਦੂਰ ਵਰਗ ਵੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਕੇਵਲ ਭਾਰਤੀ ਜਨਤਾ ਪਾਰਟੀ ਹੀ ਦੇਸ਼ ਅਤੇ ਸੂਬੇ ਨੂੰ ਮਜ਼ਬੂਤ ਦਿਸ਼ਾ ਦੇ ਸਕਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਭਾਜਪਾ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤੀ ਨਾਲ ਉੱਭਰੇਗੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣ |
Ad Position 22
No active advertisement
ਪਿਛਲੀ ਖ਼ਬਰ ਚੋਣਾਂ 'ਚ ਭਾਜਪਾ ਉਮੀਦਵਾਰਾਂ ਨੂੰ ਸਮਰਥਨ ਦੇਣ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ- ਡਾ. ਸੀਮਾਂਤ ਗਰਗ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਦੇ ਐਸਟੀਮੇਟ ਕਮੇਟੀ ਦਾ ਚੇਅਰਮੈਨ ਬਣਨ 'ਤੇ ਖੁਸ਼ੀ ਦੀ ਲਹਿਰ
Ad Position 24