05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮੋਗਾ ਹਲਕੇ 'ਚ ਮਾਲਵਿਕਾ ਸੂਦ ਦੀ ਚੜ੍ਹਤ 2027 ਲਈ ਕਾਂਗਰਸ ਦੀ ਮਜ਼ਬੂਤ ਦਾਅਵੇਦਾਰ ਬਣੀ

Ad Position 21
No active advertisement
ਅਜੀਤ ਡੈਸਕ 28-05-2026
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਲਗਾਤਾਰ ਲੋਕ ਸੇਵਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਰਹੀ ਹੈ | ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਜ਼ਮੀਨੀ ਪੱਧਰ 'ਤੇ ਕੀਤੇ ਕੰਮਾਂ ਦਾ ਅਸਰ ਹੁਣ ਸਾਫ਼ ਤੌਰ 'ਤੇ ਦੇਖਣ ਨੂੰ ਮਿਲ ਰਿਹਾ ਹੈ | ਹਲਕੇ ਅੰਦਰ ਉਨ੍ਹਾਂ ਵਲੋਂ ਚਲਾਈ ਗਈ ਡੋਰ ਟੂ ਡੋਰ ਮੁਹਿੰਮ ਨੇ ਕਾਂਗਰਸ ਪਾਰਟੀ ਨੂੰ ਨਵੀਂ ਤਾਕਤ ਦਿੱਤੀ ਹੈ | ਜਾਣਕਾਰੀ ਅਨੁਸਾਰ ਮਾਲਵਿਕਾ ਸੂਦ ਨੇ ਆਪਣੇ ਕਾਰਜਕਾਲ ਦੌਰਾਨ ਹਲਕੇ ਦਾ ਕੋਈ ਵੀ ਪਿੰਡ ਅਜਿਹਾ ਨਹੀਂ ਛੱਡਿਆ ਜਿੱਥੇ ਉਨ੍ਹਾਂ ਨੇ ਪਾਰਟੀ ਦੇ ਹੱਕ 'ਚ ਲੋਕਾਂ ਨਾਲ ਸਿੱਧੀ ਗੱਲਬਾਤ ਨਾ ਕੀਤੀ ਹੋਵੇ | ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੋਸ਼ਿਸ਼ ਕਰਨਾ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਮੁੱਖ ਹਿੱਸਾ ਰਿਹਾ ਹੈ | ਇਸ ਕਾਰਨ ਹੀ ਹਲਕੇ ਦੇ ਲੋਕਾਂ ਵਿਚ ਉਨ੍ਹਾਂ ਦੀ ਪਛਾਣ ਇਕ ਸੱਚੇ ਅਤੇ ਜ਼ਮੀਨੀ ਨੇਤਾ ਵਜੋਂ ਬਣੀ ਹੈ | ਨਗਰ ਨਿਗਮ ਮੋਗਾ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ ਦੌਰਾਨ ਮਾਲਵਿਕਾ ਸੂਦ ਦੀ ਲੋਕਪਿ੍ਅਤਾ ਖੁੱਲ੍ਹ ਕੇ ਸਾਹਮਣੇ ਆਈ | ਚੋਣ ਪ੍ਰਚਾਰ ਦੌਰਾਨ ਮੋਗਾ ਵਾਸੀਆਂ ਨੇ ਆਪਣੇ ਆਪ ਹੀ ਉਨ੍ਹਾਂ ਦਾ ਸਾਥ ਦਿੱਤਾ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਕਾਫ਼ਲੇ ਬੰਨ੍ਹ ਕੇ ਪ੍ਰਚਾਰ ਵਿਚ ਸ਼ਾਮਿਲ ਹੋਏ | ਇਹ ਦਿ੍ਸ਼ ਸਪਸ਼ਟ ਕਰਦਾ ਹੈ ਕਿ ਲੋਕਾਂ ਦਾ ਵਿਸ਼ਵਾਸ ਮਾਲਵਿਕਾ ਸੂਦ 'ਤੇ ਲਗਾਤਾਰ ਵੱਧ ਰਿਹਾ ਹੈ | ਰਾਜਨੀਤਕ ਵਿਸ਼ਲੇਸ਼ਕਾਂ ਦੇ ਅਨੁਸਾਰ ਇਸ ਵਾਰ ਮੋਗਾ ਹਲਕੇ ਵਿਚ ਮਾਲਵਿਕਾ ਸੂਦ ਦੀ ਪਕੜ ਕਾਫ਼ੀ ਮਜ਼ਬੂਤ ਹੋ ਚੁੱਕੀ ਹੈ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਹ ਕਾਂਗਰਸ ਪਾਰਟੀ ਦੀ ਇਕ ਮਜ਼ਬੂਤ ਦਾਅਵੇਦਾਰ ਵਜੋਂ ਉੱਭਰ ਕੇ ਸਾਹਮਣੇ ਆਈ ਹੈ | ਲੋਕਾਂ ਵਿਚ ਉਨ੍ਹਾਂ ਦੀ ਸਾਦਗੀ, ਲਗਨ ਅਤੇ ਸੇਵਾ ਭਾਵਨਾ ਨੇ ਉਨ੍ਹਾਂ ਨੂੰ ਹੋਰ ਨੇਤਾਵਾਂ ਤੋਂ ਵੱਖਰਾ ਬਣਾਇਆ ਹੈ | ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਮਾਲਵਿਕਾ ਸੂਦ ਨੇ ਸਿਰਫ਼ ਚੋਣਾਵੀਂ ਸਮੇਂ ਹੀ ਨਹੀਂ, ਸਗੋਂ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਿਰਕਤ ਕੀਤੀ ਹੈ | ਲੋਕਾਂ ਦਾ ਮੰਨਣਾ ਹੈ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਦਾ ਹੈ ਤਾਂ ਉਹ ਹਲਕੇ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕਰਨਗੇ | ਹਲਕੇ ਦੇ ਲੋਕਾਂ ਦੀ ਜ਼ੁਬਾਨ 'ਤੇ ਇਸ ਸਮੇਂ ਮਾਲਵਿਕਾ ਸੂਦ ਦਾ ਨਾਂਅ ਸਭ ਤੋਂ ਵੱਧ ਸੁਣਨ ਨੂੰ ਮਿਲ ਰਿਹਾ ਹੈ | ਗੱਲਬਾਤ ਦੌਰਾਨ ਕਈ ਵੋਟਰਾਂ ਨੇ ਇਹ ਵੀ ਕਿਹਾ ਕਿ ਉਹ ਇਸ ਵਾਰ ਮੋਗਾ ਤੋਂ ਮਾਲਵਿਕਾ ਸੂਦ ਨੂੰ ਵਿਧਾਇਕ ਬਣਾਉਣ ਦਾ ਮਨ ਬਣਾ ਚੁੱਕੇ ਹਨ | ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਵਲੋਂ ਕੀਤੀ ਜਾ ਰਹੀ ਮਿਹਨਤ ਅਤੇ ਸੇਵਾ ਦਾ ਮੁੱਲ ਹੁਣ ਜ਼ਰੂਰ ਮਿਲਣਾ ਚਾਹੀਦਾ ਹੈ | ਜੇਕਰ ਇਹ ਹੀ ਰੁਝਾਨ ਜਾਰੀ ਰਹਿੰਦਾ ਹੈ ਤਾਂ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਉਹ ਕਾਂਗਰਸ ਪਾਰਟੀ ਲਈ ਵੱਡੀ ਜਿੱਤ ਦਾ ਰਸਤਾ ਖੋਲ੍ਹ ਸਕਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਚੋਣ ਹਿੰਸਾ 'ਚ ਪੀੜਤ ਵੋਟਰਾਂ ਲਈ ਮੁਆਵਜ਼ਾ ਨੀਤੀ ਲਾਗੂ ਕਰੇ ਕੇਂਦਰ ਤੇ ਰਾਜ ਸਰਕਾਰ- ਢਿੱਲੋਂ ਅਗਲੀ ਖ਼ਬਰ ਕਾਂਗਰਸ ਦੇ ਉਮੀਦਵਾਰ ਸਮੀਕਸ਼ਾ ਸ਼ਰਮਾ ਨੇ ਕੀਤਾ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਸਮੀਕਸਾ ਸ਼ਰਮਾ ਆਪਣੇ ਪਤੀ ਸਾਲੀਨ...
Ad Position 24