ਮੋਗਾ, 28 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਹਲਕਾ ਨਿਹਾਲ ਸਿੰਘ ਵਾਲਾ ਦੇ ਵੱਡੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਪਿੰਡ ਦੇ ਸਾਬਕਾ ਫ਼ੌਜੀ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਬੇਟੇ ਦਵਿੰਦਰ ਸਿੰਘ, ਪੰਚ ਮੇਜਰ ਸਿੰਘ, ਪੰਚ ਅਮਨਾ ਵਲੋਂ ਇਕ ਵਿਸ਼ੇਸ਼ ਰੈਲੀ ਕੱਢੀ ਗਈ | ਜਿਸ ਵਿਚ ਵੱਡੀ ਗਿਣਤੀ ਵਿਚ ਕਾਂਗਰਸ ਦੇ ਵਰਕਰਾਂ, ਨੌਜਵਾਨਾਂ ਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨ ਤੇ ਬੀਬੀਆਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨਾਲ ਸਹਿਮਤ ਹੁੰਦੇ ਹੋਏ ਵੱਖ-ਵੱਖ ਪਾਰਟੀਆਂ ਛੱਡ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਤੇ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ ਸਾਲ 2027 ਦੀਆਂ ਚੋਣਾਂ ਵਿਚ ਉਹ ਵੱਧ ਤੋਂ ਵੱਧ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਬਣਾਉਣਗੇ | ਪਾਰਟੀ ਵਿਚ ਸ਼ਾਮਿਲ ਕਰਦਿਆਂ ਸਵਰਨ ਸਿੰਘ ਆਦੀਵਾਲ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸਵਰਨ ਸਿੰਘ ਆਦੀਵਾਲ ਨੇ ਯੁਵਰਾਜ ਸਿੰਘ ਪੁੱਤਰ ਦਵਿੰਦਰ ਸਿੰਘ ਨੂੰ ਆਲ ਇੰਡੀਆ ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਬਲਾਕ ਪ੍ਰਧਾਨ ਨਿਯੁਕਤ ਕੀਤਾ | ਉਨ੍ਹਾਂ ਰੈਲੀ ਵਿਚ ਪੁੱਜੇ ਲੋਕਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਾਥ ਦੇ ਕੇ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਂਦਾ ਜਾਵੇ |