13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੈਟਰੋਲ, ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਆਮ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਕੀਤਾ-ਖੇਲਾ, ਜਵੰਦਾ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਕਿਸ਼ਨਪੁਰਾ ਕਲਾਂ, 28 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜੀਵਨ ਬੇਹੱਦ ਮੁਸ਼ਕਿਲ ਬਣਾ ਦਿੱਤਾ ਹੈ | ਪੈਟਰੋਲ, ਡੀਜ਼ਲ, ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ | ਰਸੋਈ ਦੇ ਸਾਮਾਨ ਸਮੇਤ ਹਰੇਕ ਘਰੇਲੂ ਵਰਤੋਂ ਵਾਲੀਆਂ ਵਸਤੂਆਂ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਕਾਰਨ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ | ਇਹ ਪ੍ਰਗਟਾਵਾ ਕਾਂਗਰਸੀ ਆਗੂ ਸੋਹਣ ਸਿੰਘ ਖੇਲਾ ਜਲਾਲਾਬਾਦ ਤੇ ਗੁਰਵਿੰਦਰ ਸਿੰਘ ਜਵੰਦਾ ਕੋਕਰੀ ਬੁੱਟਰਾਂ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਗਰੀਬ ਅਤੇ ਮੱਧ ਵਰਗ ਲਈ ਘਰ ਦਾ ਖਰਚਾ ਚਲਾਉਣਾ ਬਹੁਤ ਔਖਾ ਹੋ ਗਿਆ ਹੈ | ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਬਾਜ਼ਾਰ ਵਿਚ ਵਿਕਣ ਵਾਲੀ ਹਰ ਚੀਜ਼ 'ਤੇ ਪੈਂਦਾ ਹੈ | ਆਵਾਜਾਈ ਦੇ ਖਰਚੇ ਵਧਦੇ ਹਨ ਅਤੇ ਬਾਜ਼ਾਰ ਵਿਚ ਹਰ ਵਸਤੂਆਂ ਦੇ ਰੇਟ ਵੀ ਵਧ ਜਾਂਦੇ ਹਨ | ਜਵੰਦਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵੇਂ ਹੀ ਮਹਿੰਗਾਈ ਨੂੰ ਕਾਬੂ ਕਰਨ ਵਿਚ ਅਸਫਲ ਰਹੀਆਂ ਹਨ | ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰਾਂ ਨੂੰ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ | ਉਨ੍ਹਾਂ ਅਪੀਲ ਕੀ ਕੀਤੀ ਕਿ ਸੂਬੇ ਦੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਫ਼ੌਰੀ ਕਟੌਤੀ ਕੀਤੀ ਜਾਵੇ | ਉਨ੍ਹਾਂ ਨੇ ਕੇਂਦਰ 'ਚ ਕਾਂਗਰਸ ਪਾਰਟੀ ਦੀ ਮਨਮੋਹਣ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕਈ ਵਾਰ ਟੈਕਸਾਂ ਵਿਚ ਕਮੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਂਦੀ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਕਦਮ ਚੁੱਕਣ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਰਾਗੀ ਗ੍ਰੰਥੀ ਸਭਾ ਅਤੇ ਭਾਈ ਕਲਿਆਣਾ ਜੀ ਗੁਰਮਤਿ ਗ੍ਰੰਥੀ ਸਭਾ ਦੀ ਮੀਟਿੰਗ ਅਗਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਰੁੱਧ 2 ਜੂਨ ਨੂੰ ਮੋਗਾ ਦੇ ਡੀ.ਸੀ. ਦਫ਼ਤਰ ਅੱਗੇ ਹੋਵੇਗਾ ਕਿਸਾਨਾਂ ਦਾ ਰੋਸ ਪ੍ਰਦਰਸ਼ਨ...
Ad Position 24