13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਨਾਲ ਪਾਰਟੀ 2027 ਵਿਚ ਪੰਜਾਬ ਵਿਚ ਸਰਕਾਰ ਬਣਾਏਗੀ-ਡਾ. ਸੀਮਾਂਤ ਗਰਗ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਬਣੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਹੋਰ ਉਚਾਈਆਂ ਨੂੰ ਛੰੂਹਦੀ ਹੋਈ 2027 ਵਿਚ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗੀ | ਇਹ ਵਿਚਾਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਡਾ. ਸੀਮਾਂਤ ਗਰਗ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਤਜਰਬੇਕਾਰ ਰਾਜਨੀਤਕ ਆਗੂ ਹਨ ਅਤੇ ਉਹ ਕਾਫ਼ੀ ਸਮੇਂ ਤੋਂ ਭਾਜਪਾ ਦੀਆਂ ਨੀਤੀਆਂ ਨੂੰ ਅੱਗੇ ਲੈ ਜਾਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਨਾਲ ਸੂਬੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵਰਕਰਾਂ ਨੂੰ ਉਮੀਦ ਹੈ ਕਿ ਉਹ ਪਾਰਟੀ ਨੂੰ ਨਵੀਂ ਦਿਸ਼ਾ ਦੇਣ ਵਿਚ ਸਫਲ ਹੋਣਗੇ | ਉਨ੍ਹਾਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਗਠਨ ਮੰਤਰੀ ਸ਼੍ਰੀਨਿਵਾਸਲੂ ਸਮੇਤ ਪੂਰੀ ਰਾਸ਼ਟਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਬਹੁਤ ਹੀ ਦੂਰ-ਅੰਦੇਸ਼ੀ ਫ਼ੈਸਲਾ ਲਿਆ ਹੈ | ਡਾ. ਗਰਗ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਹਰ ਵਰਗ ਵਿਚ ਲੋਕਪਿ੍ਆ ਆਗੂ ਹਨ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦੇ ਹਨ | ਉਨ੍ਹਾਂ ਕਿਹਾ ਕਿ ਜਿੱਥੇ ਉਹ ਇਕ ਪ੍ਰਸਿੱਧ ਕਾਰੋਬਾਰੀ ਹਨ, ਉੱਥੇ ਹੀ ਉਹ ਆਪਣੀ ਸਾਫ਼-ਸੁਥਰੀ ਛਵੀ ਕਰ ਕੇ ਪੰਜਾਬ ਦੀ ਰਾਜਨੀਤੀ ਵਿਚ ਵੀ ਖ਼ਾਸ ਪਹਿਚਾਣ ਰੱਖਦੇ ਹਨ | ਉਨ੍ਹਾਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਆਗੂ ਅਤੇ ਵਰਕਰ ਨਵੀਂ ਊਰਜਾ ਅਤੇ ਤਾਕਤ ਨਾਲ ਅੱਗੇ ਵਧਣਗੇ | ਉਨ੍ਹਾਂ ਮੋਗਾ ਜ਼ਿਲ੍ਹੇ ਦੇ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਵੀ ਕੇਵਲ ਸਿੰਘ ਢਿੱਲੋਂ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਅਹਿਮ ਏਜੰਡਿਆਂ ਨੂੰ ਲੈ ਕੇ ਹੋਈ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਰਾਗੀ ਗ੍ਰੰਥੀ ਸਭਾ ਅਤੇ ਭਾਈ ਕਲਿਆਣਾ ਜੀ ਗੁਰਮਤਿ ਗ੍ਰੰਥੀ ਸਭਾ ਦੀ ਮੀਟਿੰਗ
Ad Position 24