13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੇ ਵਜਾਇਆ ਸੰਘਰਸ਼ ਦਾ ਬਿਗੁਲ-ਸੁਰਿੰਦਰ ਰਾਮ ਕੁੱਸਾ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਪੰਜਾਬ ਦੀ ਚੰਡੀਗੜ੍ਹ ਹੋਈ ਮੀਟਿੰਗ ਦੇ ਫ਼ੈਸਲਿਆਂ ਦੀ ਜੁਆਇੰਟ ਫ਼ਰੰਟ ਦੇ ਕਨਵੀਨਰ ਭਜਨ ਸਿੰਘ ਗਿੱਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਆਇੰਟ ਫ਼ਰੰਟ ਵਲੋਂ ਪੈਨਸ਼ਨਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਬੇਰੁਖ਼ੀ ਦੇ ਖ਼ਿਲਾਫ਼ ਸਾਰੇ ਪੰਜਾਬ ਵਿਚ 1 ਜੂਨ ਤੋਂ 5 ਜੂਨ ਤੱਕ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ, ਵਿੱਤ ਮੰਤਰੀ, ਵਿੱਤ ਸਕੱਤਰ ਅਤੇ ਮੁੱਖ ਸਕੱਤਰ ਦੇ ਨਾਂਅ ਮੰਗ ਪੱਤਰ ਸੌਂਪੇ ਜਾਣਗੇ ਜਿਸ ਦੀ ਕੜੀ ਵਿਚ ਮੋਗਾ ਜ਼ਿਲ੍ਹੇ ਦੇ ਪੈਨਸ਼ਨਰ 3 ਜੂਨ ਦਿਨ ਬੁੱਧਵਾਰ ਨੂੰ 11 ਵਜੇ ਡੀ.ਸੀ. ਮੋਗਾ ਨੂੰ ਮੰਗ ਪੱਤਰ ਸੌਂਪਣਗੇ, ਜਿਸ ਵਿਚ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਵਿਚ 15 ਸਾਥੀ ਸ਼ਾਮਿਲ ਹੋਣਗੇ ਅਤੇ ਜੁਆਇੰਟ ਫ਼ਰੰਟ ਦੀਆਂ ਦੂਜੀਆਂ ਧਿਰਾਂ ਦੇ ਸਾਥੀ ਵੀ ਇਸ ਮੌਕੇ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ | ਜੁਆਇੰਟ ਫ਼ਰੰਟ ਦੇ ਸੂਬਾ ਕਮੇਟੀ ਮੈਂਬਰ ਸੁਰਿੰਦਰ ਰਾਮ ਕੁੱਸਾ ਨੇ ਪੰਜਾਬ ਸਰਕਾਰ ਦੁਆਰਾ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਅਜੇ ਤੱਕ ਨਾ ਤਾਂ ਜਨਵਰੀ 2016 ਤੋਂ ਪਹਿਲਾਂ ਸੇਵਾ-ਮੁਕਤ ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਲਾਗੂ ਕੀਤਾ ਹੈ ਅਤੇ ਨਾ ਹੀ ਨੋਸ਼ਨਲ ਸੋਧ ਵਿਧੀ ਰਾਹੀਂ ਪੈਨਸ਼ਨਾਂ ਸੋਧੀਆਂ ਹਨ | ਪੈਨਸ਼ਨਰਜ਼ ਜੁਆਇੰਟ ਫ਼ਰੰਟ ਨੇ ਮੌਜੂਦਾ ਸਥਿਤੀ 'ਤੇ ਵਿਚਾਰ-ਵਟਾਂਦਰਾ ਕਰਨ ਲਈ 6 ਜੂਨ 2026 ਨੂੰ 11 ਵਜੇ ਈਸੜੂ ਭਵਨ ਲੁਧਿਆਣਾ ਵਿਖੇ ਇਕ ਅਹਿਮ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਵਿਚ 17 ਜੂਨ 2026 ਨੂੰ ਪੰਜਾਬ ਦੇ ਸਮੁੱਚੇ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਦੇ ਹੱਲ ਲਈ ਦੇਸ਼ ਭਗਤ ਯਾਦਗਾਰ ਹਾਲ ਵਿਚ ਇਕ ਵਿਸ਼ਾਲ ਕਨਵੈਨਸ਼ਨ ਕਰਨ ਅਤੇ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਖ਼ਿਲਾਫ਼ ਇਕ ਫ਼ੈਸਲਾਕੁਨ ਸੰਘਰਸ਼ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਜਾਵੇਗਾ | ਜ਼ਿਲ੍ਹਾ ਮੋਗਾ ਦੇ ਸਕੱਤਰ ਸਰਬਜੀਤ ਸਿੰਘ ਦੌਧਰ ਨੇ ਪੈਨਸ਼ਨਰ ਜੁਆਇੰਟ ਫ਼ਰੰਟ ਵਿਚ ਸ਼ਾਮਿਲ ਸਮੂਹ ਜਥੇਬੰਦੀਆਂ ਪੈਨਸ਼ਨਰਜ਼ ਐਸੋਸੀਏਸ਼ਨ, ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਮੋਗਾ, ਪੈਨਸ਼ਨਰਜ਼ ਮਹਾਸੰਘ ਦੇ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਡੀ.ਸੀ. ਨੂੰ ਮੰਗ ਪੱਤਰ ਸੌਂਪਣ ਲਈ ਘੱਟੋ ਘੱਟ 10-10 ਸਾਥੀਆਂ ਸਮੇਤ ਸਮੇਂ ਸਿਰ ਹਾਜ਼ਰ ਹੋਣ | ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ. ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਲਾਰਾ ਲੱਪਾ ਲਊ ਨੀਤੀ ਛੱਡ ਕੇ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਮੁਤਾਬਿਕ ਡੀ.ਏ. 60 ਫ਼ੀਸਦੀ ਕੀਤਾ ਜਾਵੇ | ਇਸ ਸਮੇਂ ਪ੍ਰੇਮ ਕੁਮਾਰ ਵਿੱਤ ਸਕੱਤਰ, ਬਿੱਕਰ ਸਿੰਘ ਮਾਛੀਕੇ, ਤੇਜਾ ਸਿੰਘ ਘੱਲ ਕਲਾਂ, ਮੇਵਾ ਸਿੰਘ ਧਰਮਕੋਟ, ਗੁਰਜੰਟ ਸਿੰਘ ਸੰਘਾ, ਅਮਰਜੀਤ ਮਾਣੂੰਕੇ, ਮਨਜੀਤ ਸਿੰਘ ਧਰਮਕੋਟ, ਰੂਪ ਸਿੰਘ ਦੀਨਾ, ਭੁਪਿੰਦਰ ਸਿੰਘ ਜੋਗੇਵਾਲਾ, ਜਗਜੀਤ ਸਿੰਘ ਰਖਰਾ ਸਾਰੇ ਸਬ ਡਵੀਜ਼ਨ ਪ੍ਰਧਾਨ ਸਕੱਤਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਮੀਟਿੰਗ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਅਹਿਮ ਏਜੰਡਿਆਂ ਨੂੰ ਲੈ ਕੇ ਹੋਈ ਮੀਟਿੰਗ
Ad Position 24