ਕੋਟ ਈਸੇ ਖਾਂ, 28 ਮਈ (ਗੁਰਮੀਤ ਸਿੰਘ ਖ਼ਾਲਸਾ)-ਹਲਕਾ ਧਰਮਕੋਟ ਦੇ ਸੀਨੀਅਰ ਆਗੂਆਂ ਵਿਚੋਂ ਗਿਣੇ ਜਾਂਦੇ ਜਥੇਦਾਰ ਕਸ਼ਮੀਰ ਸਿੰਘ ਬਾਜੇ ਕੇ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਦਿਹਾਂਤ 'ਤੇ ਇਲਾਕੇ ਭਰ ਦੇ ਲੋਕਾਂ ਤੋਂ ਇਲਾਵਾ ਰਾਜਸੀ, ਧਾਰਮਿਕ, ਸਮਾਜਿਕ, ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਦੁੱਖ ਦੀ ਘੜੀ ਵਿਚ ਜਥੇਦਾਰ ਕਸ਼ਮੀਰ ਸਿੰਘ ਬਾਜੇ ਕੇ ਦੇ ਸਪੁੱਤਰ ਸਤਨਾਮ ਸਿੰਘ, ਬਲਜੀਤ ਸਿੰਘ, ਰਾਜਬੀਰ ਸਿੰਘ ਸੈਕਟਰੀ (ਜਵਾਈ), ਸੁਰਜੀਤ ਸਿੰਘ ਰਾਮਗੜ੍ਹ ਕਰੀਬੀ ਰਿਸ਼ਤੇਦਾਰ ਤੇ ਹੋਰਨਾਂ ਪਰਿਵਾਰਕ ਮੈਂਬਰਾਂ, ਸਾਕ-ਸਬੰਧੀਆਂ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਇੰਚਾਰਜ ਅਕਾਲੀ ਦਲ, ਸਤਵੀਰ ਸਿੰਘ ਸੱਤੀ ਜ਼ਿਲ੍ਹਾ ਪ੍ਰਧਾਨ ਟਰੱਕ ਯੂਨੀਅਨ, ਅਮਨ ਪੰਡੋਰੀ ਚੇਅਰਮੈਨ ਮਾਰਕੀਟ ਕਮੇਟੀ, ਅਮਨਦੀਪ ਸਿੰਘ ਚੇਅਰਮੈਨ ਬਲਾਕ ਸੰਮਤੀ ਧਰਮਕੋਟ, ਚੇਅਰਮੈਨ ਗੁਰਤਾਰ ਸਿੰਘ ਕਮਾਲ ਕੇ, ਗੁਰਬਖ਼ਸ਼ ਸਿੰਘ ਕੁੱਕੂ ਮੈਂਬਰ ਬਲਾਕ ਸੰਮਤੀ, ਬੀ.ਡੀ.ਓ. ਕਿ੍ਸ਼ਨ ਸਿੰਘ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ, ਨਜ਼ਦੀਕੀ ਰਿਸ਼ਤੇਦਾਰ ਸੁਰਜੀਤ ਸਿੰਘ ਰਾਮਗੜ੍ਹ, ਰਣਜੀਤ ਸਿੰਘ ਰਾਣਾ ਸਾਬਕਾ ਡਾਇਰੈਕਟਰ, ਪਿ੍ਥੀਪਾਲ ਸਿੰਘ ਸੈਕਟਰੀ, ਸੈਕਟਰੀ ਗੁਰਸੇਵਕ ਸਿੰਘ, ਏ.ਪੀ.ਓ. ਜਗਦੀਪ ਸਿੰਘ, ਗੁਰਲਾਭ ਸਿੰਘ ਕਾਦਰਵਾਲਾ, ਗੁਰਭੇਜ ਸਿੰਘ ਕਾਦਰ ਵਾਲਾ ਪ੍ਰਧਾਨ ਸਹਿਕਾਰੀ ਸਭਾ, ਜੋਧ ਸਿੰਘ ਮਸੀਤਾਂ, ਸੈਕਟਰੀ ਹਰਚਰਨ ਸਿੰਘ, ਨਿਸ਼ਾਨ ਸਿੰਘ ਜੇ.ਈ., ਗੁਰਦਾਸ ਸਿੰਘ ਜੇ.ਈ., ਸੈਕਟਰੀ ਕੁਲਦੀਪ ਸਿੰਘ, ਨੰਬਰਦਾਰ ਰੇਸ਼ਮ ਸਿੰਘ ਕਾਦਰ ਵਾਲਾ, ਚਰਨਜੀਤ ਸਿੰਘ ਮੂਸੇਵਾਲਾ ਸਾਬਕਾ ਸਰਪੰਚ, ਪਰਮਿੰਦਰ ਸਿੰਘ, ਮਨਫੂਲ ਸਿੰਘ ਲਾਡੀ ਮਸਤੇਵਾਲਾ, ਗੁਰਪ੍ਰੀਤ ਸਿੰਘ ਹੇਰ ਘਲੋਟੀ, ਗੁਰਪ੍ਰੀਤ ਸਿੰਘ ਭੁੱਲਰ, ਅਮਨ ਗਾਬਾ ਆਦਿ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਆਗੂ, ਪਤਵੰਤੇ ਸ਼ਾਮਲ ਹਨ |