11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੌਲੀ ਵਿਖੇ ਅੰਮਿ੍ਤ ਸੰਚਾਰ ਦੌਰਾਨ 57 ਪ੍ਰਾਣੀ ਗੁਰੂ ਵਾਲੇ ਬਣੇ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਅਜੀਤਵਾਲ, 28 ਮਈ (ਹਰਦੇਵ ਸਿੰਘ ਮਾਨ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੋਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ ਵਲੋਂ ਸਮੂਹ ਸੰਗਤਾਂ ਅਤੇ ਸੰਤ-ਮਹਾਂਪੁਰਸਾਂ ਦੇ ਸਹਿਯੋਗ ਸਦਕਾ ਅੰਮਿ੍ਤ ਸੰਚਾਰ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ, ਜਿਸ ਵਿਚ 57 ਪ੍ਰਾਣੀ ਪੰਜ ਪਿਆਰੇ ਸਾਹਿਬਾਨ ਤੋਂ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ | ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਵਾਸੀ ਸੰਤ ਬਾਬਾ ਨਰੈਣ ਜੀ ਦੇ ਇਸ ਪਾਵਨ ਅਸਥਾਨ ਤੇ ਹਰ ਸਾਲ ਦੀ ਤਰਾਂ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਅੰਮਿ੍ਤ ਛਕਾਉਣ ਲਈ ਸੱਚਖੰਡ ਅੰਮਿ੍ਤ ਸੰਚਾਰ ਜੰਡੀ ਤੋ ਜਥਾ ਪਹੁੰਚਿਆਂ ਅਤੇ ਕਕਾਰ ਭੇਟਾ ਰਹਿਤ ਦਿੱਤੇ ਗਏ | ਉਨ੍ਹਾਂ ਇਸ ਮਹਾਨ ਕਾਰਜ ਦੀ ਸੰਪੂਰਨਤਾ ਲਈ ਗੁਰੂ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਦਾ ਸ਼ੁਕਰਾਨਾ ਕਰਦਿਆਂ ਅੰਮਿ੍ਤ ਦੀ ਦਾਤ ਪ੍ਰਾਪਤੀ ਵਾਲੇ ਸਿੰਘ ਸਿੰਘਣੀਆਂ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਗੁਰੂ ਵਾਲੇ ਬਣਨ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸੰਤ ਬਾਬਾ ਭੋਲਾ ਸਿੰਘ ਬੱਡੂਵਾਲ, ਧਰਮ ਪ੍ਰਚਾਰ ਕਮੇਟੀ ਮੋਗਾ ਦੇ ਨਿਗਰਾਨ ਭਾਈ ਲਖਵੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਗੁਲਾਬਜਿੰਦਰ ਸਿੰਘ ਸਮੇਤ ਸੰਤ-ਮਹਾਂਪੁਰਸ਼ਾਂ, ਇਲਾਕੇ ਦੇ ਨਗਰਾਂ ਤੋ ਸੰਗਤਾਂ ਨੇ ਹਾਜ਼ਰੀਆਂ ਲਗਵਾਈਆਂ | ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਧਾਰਨੀ ਹੋ ਕੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦੀ ਬੇਨਤੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਲੰਡੇ ਦੀ ਨੂਰੀ ਮਸਜਿਦ 'ਚ ਈਦ ਮਨਾਈ ਅਗਲੀ ਖ਼ਬਰ ਡੇਰਾ ਸੇਖਾ ਝਿੜੀ ਪਿੰਡ ਸੇਖਾ ਖ਼ੁਰਦ ਵਿਖੇ ਮਹੰਤ ਸੁਖਦੇਵ ਮੁਨੀ ਦੀ ਅਗਵਾਈ 'ਚ ਪਹਿਲਾ ਖ਼ੂਨਦਾਨ ਕੈਂਪ 31 ਨੂੰ
Ad Position 24