ਬੱਧਨੀ ਕਲਾਂ, 28 ਮਈ (ਸੰਜੀਵ ਕੋਛੜ)-ਸਾਬਕਾ ਬਲਾਕ ਸੰਮਤੀ ਮੈਂਬਰ ਬੀਬੀ ਕਮਲਜੀਤ ਕੌਰ ਰਾਊਕੇ, ਮਾਸਟਰ ਜਸਵਿੰਦਰ ਸਿੰਘ (ਕਾਕਾ) ਵਲੋਂ ਆਪਣੇ ਬਜ਼ੁਰਗਾ ਦੀ ਯਾਦ 'ਚ ਪਿੰਡ ਰਾਊਕੇ ਕਲਾਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪ੍ਰਕਾਸ਼ ਕਿਸਾਨ ਕਲੱਬ ਦਾ ਗਠਨ ਕੀਤਾ ਗਿਆ ਜਿਸ ਦੀ ਚੇਅਰਮੈਨ ਬੀਬੀ ਕਮਲਜੀਤ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਹੋਰਨਾਂ ਮੈਂਬਰਾਂ ਵਲੋਂ ਸ. ਸੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੂੰ ਰਜਿਸਟਰ ਅਤੇ ਕਬੱਡੀ ਖਿਡਾਰਨਾਂ ਨੂੰ ਦੇਸੀ ਘਿਉ ਦੀ ਵੰਡ ਕੀਤੀ ਗਈ | ਇਸ ਸਮੇਂ ਮਾਸਟਰ ਅਮਰ ਸਿੰਘ ਯੂ.ਐਸ.ਏ. ਅਤੇ ਮਨਪ੍ਰੀਤ ਸਿੰਘ ਵਲੋਂ ਆਪਣੇ ਪਿਤਾ ਦੀ ਯਾਦ 'ਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ 'ਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 3100, ਪੱਚੀ ਸੌ ਅਤੇ 2 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਗਗਨਦੀਪ ਸਿੰਘ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਨੇ ਕਰਦਿਆਂ ਜਿੱਥੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਉੱਥੇ ਹੀ ਕਲੱਬ ਵਲੋਂ ਕਰਵਾਏ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਇਸ ਸਮੇਂ ਵਿਸ਼ੇਸ਼ ਤੌਰ ਤੇ ਪਹੁੰਚੇ ਖਣਮੁੱਖ ਭਾਰਤੀ ਪੱਤੋ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸ਼ੋ੍ਰ. ਅਕਾਲੀ ਦਲ ਨੇ ਸਮੂਹ ਕਲੱਬ ਮੈਂਬਰਾਂ ਅਤੇ ਦਾਨੀ ਪਰਿਵਾਰਾਂ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਅਜਿਹੇ ਸੱਜਣਾਂ ਵਲੋਂ ਕੀਤੇ ਗਏ ਉਪਰਾਲੇ ਨਾਲ ਜਿੱਥੇ ਵਿਦਿਆਰਥੀ ਪੜ੍ਹਨ ਚੋਂ ਹੋਰ ਵਧੇਰੇ ਰੂਚੀ ਲੈਣਗੇ ਉੱਥੇ ਹੀ ਹੁਸ਼ਿਆਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਨ ਨਾਲ ਉਨ੍ਹਾਂ ਦਾ ਵੀ ਆਤਮ ਵਿਸ਼ਵਾਸ ਵਧੇਗਾ | ਮਾਸਟਰ ਜਸਵਿੰਦਰ ਸਿੰਘ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਵਲੋਂ ਹਰ ਸਾਲ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਅਤੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਜਾਵੇਗੀ | ਇਸ ਮੌਕੇ ਬੀਬੀ ਨਰਿੰਦਰ ਕੌਰ ਰਣੀਆਂ, ਖਣਮੁੱਖ ਭਾਰਤੀ, ਮਲਕੀਤ ਸਿੰਘ, ਕਰਮਜੀਤ ਕੌਰ, ਮੇਜਰ ਸਿੰਘ, ਰਾਮ ਸਿੰਘ, ਲਖਵਿੰਦਰ ਸਿੰਘ, ਬਲਜੀਤ ਸਿੰਘ, ਸੰਤ ਸਿੰਘ ਧਾਲੀਵਾਲ ਬੀੜ ਰਾਊਕੇ ਟਰੱਸਟ ਮੈਂਬਰ, ਗੁਰਚਰਨ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਹਰਦੇਵ ਸਿੰਘ, ਰਾਜਵੀਰ ਕੌਰ, ਬਲਜੀਤ ਕੌਰ, ਪ੍ਰਕਾਸ਼ ਕਿਸਾਨ ਕਲੱਬ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |