ਠੱਠੀ ਭਾਈ, 29 ਮਈ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਮੋਗਾ ਦੇ ਅਧਿਆਪਕ ਸੈੱਲ ਦੇ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਅਤੇ ਜੈ ਭਾਰਤ ਮੰਚ ਬੀ.ਜੇ.ਪੀ. ਮਾਲਵਾ ਜੋਨ ਦੇ ਪ੍ਰਧਾਨ ਗੁਰਚਰਨ ਸਿੰਘ ਠੱਠੀ ਭਾਈ ਨੇ ਭਾਰਤੀ ਜਨਤਾ ਪਾਰਟੀ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਤਜਰਬੇਕਾਰ, ਇਮਾਨਦਾਰ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਨੂੰ ਨਵੀਂ ਦਿਸ਼ਾ ਮਿਲੇਗੀ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੂਬੇ ਦੇ ਹਰ ਵਰਗ ਨੂੰ ਨਾਲ ਜੋੜ ਕੇ ਕੇਵਲ ਸਿੰਘ ਢਿੱਲੋਂ ਪਾਰਟੀ ਦੇ ਆਧਾਰ ਨੂੰ ਹੋਰ ਵਿਸਥਾਰ ਦੇਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਵੱਲ ਵੱਡੀ ਗਿਣਤੀ ਵਿਚ ਆਕਰਸ਼ਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਭਾਜਪਾ ਇਕ ਮਜ਼ਬੂਤ ਵਿਕਲਪ ਵਜੋਂ ਉੱਭਰੇਗੀ ਅਤੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਨੂੰ ਵੱਡਾ ਜਨ ਸਮਰਥਨ ਮਿਲੇਗਾ | ਇਸ ਮੌਕੇ ਉਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਪਾਰਟੀ ਹਾਈਕਮਾਨ ਦਾ ਵੀ ਧੰਨਵਾਦ ਕੀਤਾ |