ਠੱਠੀ ਭਾਈ, 29 ਮਈ (ਜਗਰੂਪ ਸਿੰਘ ਮਠਾੜੂ)-ਮਾਲਵੇ ਦੇ ਪੁਰਾਤਨ ਪ੍ਰਸਿੱਧ ਧਾਰਮਿਕ ਅਸਥਾਨ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਸਬੰਧੀ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਸੰਤ ਬਾਬਾ ਬਲਵੀਰ ਸਿੰਘ ਵਾਲੇ ਸਥਾਨ ਦੇ ਮੁੱਖ ਸੇਵਾਦਾਰ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਜਿਨ੍ਹਾਂ ਦੇ ਭੋਗ 31 ਮਈ ਦਿਨ ਐਤਵਾਰ ਨੂੰ ਪਾਏ ਜਾਣਗੇ | ਇਸ ਮੌਕੇ ਭੋਗ ਤੋਂ ਉਪਰੰਤ ਸਵੇਰੇ 9 ਵਜੇ ਤੋਂ 11 ਵਜੇ ਤੱਕ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਜੋੜਦੀਆਂ ਵਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਇਲਾਕੇ ਦੀ ਗੁਰੂ ਪਿਆਰੀ ਸੰਗਤ ਨੂੰ ਇਸ ਧਾਰਮਿਕ ਸਮਾਗਮ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ |