ਬਾਘਾ ਪੁਰਾਣਾ, 30 ਮਈ (ਗੁਰਮੀਤ ਸਿੰਘ ਮਾਣੂੰਕੇ)-ਨਗਰ ਨਿਗਮ ਮੋਗਾ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਆਉਣ ਵਾਲੀਆਂ ਚੋਣਾਂ ਲਈ ਮੀਲ ਪੱਥਰ ਸਾਬਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਅਤੇ ਨਗਰ ਕੌਂਸਲ ਬਾਘਾਪੁਰਾਣਾ ਦੇ ਵਾਈਸ ਪ੍ਰਧਾਨ ਰਣਜੀਤ ਸਿੰਘ ਟੀਟੂ ਬਰਾੜ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕੀਤਾ | ਉਨ੍ਹਾਂ ਦੱਸਿਆ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਸਿਹਰਾ ਹੈ ਜਿਸ ਸਦਕਾ ਮੋਗਾ ਸ਼ਹਿਰ ਦੇ ਵੋਟਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੀ ਕਾਰਗੁਜ਼ਾਰੀ 'ਤੇ ਭਰੋਸਾ ਕਰਦੇ ਹੋਏ 50 ਵਾਰਡਾਂ 'ਚੋਂ 30 ਵਾਰਡਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡਾ ਬਹੁਮਤ ਦਿੰਦੇ ਹੋਏ ਸ਼ਾਨਦਾਰ ਜਿੱਤ ਝੋਲੀ ਪਾਈ ਹੈ | ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮੋਗਾ ਸ਼ਹਿਰ ਦੇ ਵਾਸੀਆਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਬੇਹੱਦ ਖੁਸ਼ ਹਨ ਜਿਨ੍ਹਾਂ ਨੇ ਇਕ ਪਾਸੜ ਸ਼ਾਨਦਾਰ ਜਿੱਤ ਦਿੱਤੀ ਹੈ ਅਤੇ ਇਹ ਜਿੱਤ 2027 ਦੀਆਂ ਚੋਣਾਂ 'ਚ ਦੁਬਾਰਾ ਆਪ ਪਾਰਟੀ ਦੀ ਸਰਕਾਰ ਬਣਾਉਣ ਲਈ ਮੀਲ ਪੱਥਰ ਸਾਬਤ ਹੋਵੇਗੀ |