ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਚੋਣਾਂ 'ਚ ਲੋਕਤੰਤਰ ਦਾ ਘਾਣ ਕਰਕੇ 'ਆਪ' ਵਾਲੇ ਅਕਾਲੀਆਂ ਦਾ ਮਨੋਬਲ ਨਹੀਂ ਡੇਗ ਸਕਦੇ-ਬਰਜਿੰਦਰ ਸਿੰਘ ਮੱਖਣ ਬਰਾੜ <br/>

Ad Position 21
No active advertisement
ਅਜੀਤ ਡੈਸਕ 31-05-2026
ਕੋਟ ਈਸੇ ਖਾਂ, 30 ਮਈ (ਗੁਰਮੀਤ ਸਿੰਘ ਖਾਲਸਾ)-ਕੋਟ ਈਸੇ ਖਾਂ ਨਗਰ ਪੰਚਾਇਤ ਚੋਣਾਂ ਦੇ ਆਏ ਨਤੀਜਿਆਂ 'ਤੇ ਵੱਡੇ ਸਵਾਲ ਖੜੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਗਿਣਤੀ ਦੌਰਾਨ ਅਕਾਲੀ ਦਲ ਦੇ ਵਾਰਡ ਨੰਬਰ 11 ਤੋਂ ਉਮੀਦਵਾਰ ਅੰਮਿ੍ਤਪਾਲ ਕੌਰ ਪਤਨੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਵਾਰਡ ਨੰਬਰ 12 ਤੋਂ ਅਮਨਪ੍ਰੀਤ ਸਿੰਘ ਅਮਨ ਗਾਬਾ ਨਾਲ ਹੋਈ ਧੱਕੇਸ਼ਾਹੀ ਨੂੰ ਆਮ ਆਦਮੀ ਪਾਰਟੀ ਵਲੋਂ ਲੋਕਤੰਤਰ ਦਾ ਘਾਣ ਕਰਾਰ ਦਿੱਤਾ¢ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਦੋਨੋਂ ਉਮੀਦਵਾਰ ਆਪਣੀ ਚੋਣ ਜਿੱਤ ਰਹੇ ਸਨ ਪਰ ਜਾਣ ਬੁੱਝ ਕੇ ਦੋ ਤਿੰਨ ਵਾਰ ਗਿਣਤੀ ਦੇ ਬਹਾਨੇ ਇਨ੍ਹਾਂ ਨੂੰ ਨਾਟਕੀ ਢੰਗ ਨਾਲ ਹਰਾਇਆ ਗਿਆ¢ ਉਨ੍ਹਾਂ ਕਿਹਾ ਕਿ ਇਕ ਪਾਸੇ ਹਲਕਾ ਵਿਧਾਇਕ ਇਹ ਦਾਅਵੇ ਕਰਦੇ ਸਨ ਕਿ ਕੋਈ ਧੱਕੇਸ਼ਾਹੀ ਨਹੀਂ ਪਰ ਦੂਜੇ ਪਾਸੇ ਜੋ ਕੁਝ ਪਿਛਲੇ ਪੰਜਾਂ ਸੱਤਾਂ ਦਿਨਾਂ ਵਿਚ ਚੋਣਾਂ ਦੌਰਾਨ ਹੋਇਆ ਉਹ ਲੋਕਾਂ ਨੇ ਆਪਣੇ ਅੱਖੀਂ ਦੇਖਿਆ | ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਵੀ ਪ੍ਰਸ਼ਾਸਨ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਿਸੇ ਬਹਾਨੇ ਖਰਾਬ ਕੀਤਾ ਜਾਂਦਾ ਰਿਹਾ¢ ਇਸ ਤੋਂ ਪਹਿਲਾਂ ਇਕ ਦੋ ਉਮੀਦਵਾਰਾਂ ਦੇ ਕਾਗਜ਼ ਵੀ ਰਿਜੈਕਟ ਕਰਾਏ, ਇਹ ਸਭ ਕੁਝ ਕਰਨ ਦੇ ਬਾਵਜੂਦ ਵੀ ਸੱਤਾ ਧਿਰ ਤੋਂ ਬਾਅਦ ਅਕਾਲੀ ਦਲ ਦਾ ਵੋਟ ਪ੍ਰਤੀਸ਼ਤ ਦੂਜੀਆਂ ਵਿਰੋਧੀ ਪਾਰਟੀਆਂ ਦੇ ਮੁਕਾਬਲੇ ਦੂਜੇ ਨੰਬਰ 'ਤੇ ਰਿਹਾ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਲੋਕ ਸਮਰਥਨ ਸਦਕਾ ਹੋਰ ਮਜ਼ਬੂਤ ਹੋਵੇਗੀ¢ ਇਸ ਮੌਕੇ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਨਾਅਰੇਬਾਜ਼ੀ ਕਰਦਿਆਂ ਆਮ ਆਦਮੀ ਪਾਰਟੀ ਖਿਲਾਫ ਰੋਸ ਪ੍ਰਗਟਾਵਾ ਕੀਤਾ¢ ਇਸ ਮੌਕੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਦਾਤੇਵਾਲ ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ, ਅਕਾਲੀ ਦਲ ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ, ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਣਜੀਤ ਸਿੰਘ ਰਾਣਾ ਮਸੀਤਾਂ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ, ਪ੍ਰਮਾਤਮਾ ਸਿੰਘ ਖੋਸਾ, ਗੁਰਪ੍ਰੀਤ ਫੇਰ ਘਲੋਟੀ, ਬਲਜੀਤ ਸਿੰਘ, ਸਰਕਲ ਪ੍ਰਧਾਨ ਪਰਮਜੀਤ ਸਿੰਘ ਜਲਾਲਾਬਾਦ, ਚੌਧਰੀ ਜਸਵੰਤ ਸਿੰਘ, ਭਗਵਾਨ ਸਿੰਘ ਅਟਾਰੀ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਬਾਬਾ ਲਖਵਿੰਦਰ ਸਿੰਘ ਤੇ ਹੋਰ ਸਾਥੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਮੋਗਾ ਨਗਰ ਨਿਗਮ ਚੋਣਾਂ ਮਗਰੋਂ ਭਾਜਪਾ ਪ੍ਰਧਾਨ ਵਲੋਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ, ਵੋਟਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਸੰਜੀਤ ਸਿੰਘ ਸਨੀ ਗਿੱਲ ਨੇ ਲਗਾਏ ਕਈ ਬੂਥਾਂ ਵਿਚ ਵੀਡੀਓਗਰਾਫ਼ੀ ਨਾ ਕਰਵਾਉਣ ਦੇ ਸੱਤਾਧਾਰੀ ਸਰਕਾਰ 'ਤੇ ਦੋਸ਼
Ad Position 24
No active advertisement