ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਨੇ ਰੋਸ ਮਾਰਚ ਕੱਢਿਆ

Ad Position 21
No active advertisement
ਅਜੀਤ ਡੈਸਕ 31-05-2026
ਮੋਗਾ, 30 ਮਈ (ਜਸਪਾਲ ਸਿੰਘ ਬੱਬੀ)-ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਇਕਾਈ ਮੋਗਾ ਵਲੋਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਦੀ ਅਗਵਾਈ ਹੇਠ ਮੋਗਾ ਦੇ ਬੱਸ ਸਟੈਂਡ ਚੌਂਕ ਤੋਂ ਸਿਵਲ ਹਸਪਤਾਲ ਮੋਗਾ ਤੱਕ ਰੋਸ ਮਾਰਚ ਕੱਢਿਆ ਗਿਆ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਮੁਲਾਜ਼ਮਾਂ ਵਲੋਂ ਭੁੱਖ ਹੜਤਾਲ ਕੀਤੀ ਜਾਵੇਗੀ | ਉਨ੍ਹਾਂ ਪ੍ਰਾਈਵੇਟ ਕੰਪਨੀਆਂ ਵਲੋਂ ਸੇਵਾ ਕੇਂਦਰ ਮੁਲਾਜ਼ਮਾਂ ਨਾਲ ਹੋ ਰਹੀ ਬੇਇਨਸਾਫੀ ਆਮ ਲੋਕਾਂ ਦੇ ਧਿਆਨ ਵਿਚ ਲਿਆਂਦਾ | ਕੰਪਨੀ ਵਲੋਂ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ | ਸੇਵਾ ਕੇਂਦਰ ਮੁਲਾਜ਼ਮਾਂ ਦੀ ਏਕਤਾ ਨੂੰ ਕਮਜ਼ੋਰ ਕਰਨ ਲਈ ਜ਼ਿਲ੍ਹੇ ਵਿੱਚ 15-15 ਮੁਲਾਜ਼ਮਾਂ ਨੂੰ ਨੌਕਰੀ ਤੋਂ ਟਰਮੀਨੇਟ ਕੀਤਾ ਜਾ ਰਿਹਾ ਹੈ | ਜਿਸ ਕਰਕੇ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਦਵਿੰਦਰ ਬਾਂਸਲ ਦੇ ਵੱਲੋਂ ਕੰਪਨੀ ਅਤੇ ਕੰਪਨੀ ਦੇ ਜ਼ਿਲ੍ਹਾ ਪੱਧਰੀ ਨੁਮਾਇੰਦਿਆਂ ਵੱਲੋਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਦੇ ਲਈ ਵੱਡੇ ਕਦਮ ਚੁੱਕੇ ਜਾਣਗੇ ਅਤੇ ਉਨ੍ਹਾਂ ਵਲੋਂ ਇਹ ਵੀ ਕਿਹਾ ਗਿਆ ਕਿ ਉਹ ਸਮਾਂ ਦੂਰ ਨਹੀਂ ਜਦੋਂ ਕੰਪਨੀ ਨੂੰ ਸੇਵਾ ਕੇਂਦਰ ਪ੍ਰੋਜੈਕਟ ਵਿਚੋਂ ਬਾਹਰ ਕੱਢਿਆ ਜਾਵੇਗਾ | ਇਸ ਮੌਕੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਵਿਚ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਚ ਅੱਜ ਲੱਗੇਗਾ ਮੁਫ਼ਤ ਬੀ.ਐਮ.ਡੀ. ਚੈੱਕਅਪ ਕੈਂਪ-ਅਭਿਸ਼ੇਕ ਜਿੰਦਲ ਅਗਲੀ ਖ਼ਬਰ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਵਿਭਾਗ ਵਿਚ ਇਕ ਵੀ ਨਵੀਂ ਭਰਤੀ ਨਹੀਂ ਕੀਤੀ-ਡੀ.ਟੀ.ਐਫ.
Ad Position 24
No active advertisement