ਮੋਗਾ, 30 ਮਈ (ਗੁਰਤੇਜ ਸਿੰਘ ਬੱਬੀ)-ਮੋਗਾ ਦੇ ਵਾਰਡ ਨੰਬਰ 27 ਪ੍ਰੀਤ ਨਗਰ ਤੋਂ ਕੌਂਸਲਰ ਦੀ ਚੋਣ ਜਿੱਤੇ ਵਰਿੰਦਰ ਸਿੰਘ ਟੋਨੀ ਚੋਣ ਜਿੱਤਣ ਤੋਂ ਬਾਅਦ ਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਬਾਬਾ ਮੋਤੀ ਰਾਮ ਜੀ ਮਹਿਰਾ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ¢ ਇਸ ਮੌਕੇ ਉਨ੍ਹਾਂ ਵਲੋਂ ਗੁਰੂ ਘਰ ਦੀ ਚੱਲ ਰਹੀ ਕਾਰ ਸੇਵਾ ਲਈ ਆਪਣੇ ਵਲੋਂ ਇਕਵੰਜਾ ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਵਰਿੰਦਰ ਸਿੰਘ ਟੋਨੀ ਨੇ ਕਿਹਾ ਕਿ ਇਹ ਜਿੱਤ ਦੀ ਦਾਤ ਗੁਰੂ ਸਾਹਿਬਾਂ ਦੀ ਬਖਸ਼ਿਸ ਕਰਕੇ ਹੋਈ ਹੈ ਇਸ ਲਈ ਉਹ ਗੁਰੂ ਸਾਹਿਬਾਂ ਦਾ ਕੋਟਿਨ ਕੋਟਿਨ ਧੰਨਵਾਦ ਕਰਦੇ ਹਨ¢ ਇਸ ਮੌਕੇ ਗਿਆਨੀ ਸਵਰਨ ਸਿੰਘ, ਰਜਿੰਦਰ ਸਿੰਘ, ਗੁਰਮਿੰਦਰ ਸਿੰਘ, ਰਣਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਸੇਵਕ ਸਿੰਘ ਵਲੋਂ ਵਰਿੰਦਰ ਸਿੰਘ ਟੋਨੀ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ¢