ਮੋਗਾ, 30 ਮਈ (ਸੁਰਿੰਦਰਪਾਲ ਸਿੰਘ)-ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ 1 ਜੂਨ ਨੂੰ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਵੇਗੀ | ਮੀਟਿੰਗ ਵਿਚ 2 ਜੂਨ ਨੂੰ ਪਿੰਡ ਰੋਡੇ ਵਿਖੇ ਸੰਤਾਂ ਦਾ ਜਨਮ ਦਿਨ ਵਿਚ ਵੱਡੇ ਪੱਧਰ 'ਤੇ ਮਨਾਉਣ ਸਬੰਧੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਖੜ੍ਹੇ ਕਾਰਨ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆ, ਜਥੇਦਾਰ ਜੀਤ ਸਿੰਘ ਕੋਰੇਆਲਾ, ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ, ਗੁਰਲਾਭ ਸਿੰਘ ਧਰਮਕੋਟ, ਮਾਸਟਰ ਸੁਖਚੈਨ ਸਿੰਘ ਸੇਖਾ, ਮਾਸਟਰ ਸਤਵੰਤ ਸਿੰਘ ਮੋਗਾ, ਭੁਪਿੰਦਰ ਸਿੰਘ ਢਿੱਲੋਂ ਸਾਬਕਾ ਈ.ਟੀ.ਓ., ਦੌਲਤ ਸਿੰਘ ਬੁੱਕਣ ਵਾਲਾ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ | ਇਹ ਜਾਣਕਾਰੀ ਭਾਈ ਹਰਪ੍ਰੀਤ ਸਿੰਘ ਧੱਲੇਕੇ