ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਰਕਾਰੀ ਸਕੂਲ ਸਮਾਲਸਰ ਵਿਚ ਸਿੱਖਿਆ ਦਾ ਮਹਾਂ ਜਸ਼ਨ ਮਨਾਇਆ

Ad Position 21
No active advertisement
ਅਜੀਤ ਡੈਸਕ 31-05-2026
ਸਮਾਲਸਰ, 30 ਮਈ (ਗੁਰਜੰਟ ਕਲਸੀ ਲੰਡੇ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਾਲਸਰ ਵਿਚ ਸਿੱਖਿਆ ਦਾ ਮਹਾਂ ਜਸ਼ਨ ਦਾ ਪ੍ਰਬੰਧ ਕੀਤਾ ਗਿਆ¢ ਪਿ੍ੰਸੀਪਲ ਸ਼ਿਖਾ ਰਾਣੀ ਨੇ ਦੱਸਿਆ ਕਿ ਇਸ ਸ਼ਾਨਦਾਰ ਪ੍ਰੋਗਰਾਮ ਵਿਚ ਸਰਪੰਚ, ਸਮੂਹ ਗਰਾਮ ਪੰਚਾਇਤ, ਕੁਲਦੀਪ ਸਿੰਘ, ਮੈਨੇਜਮੈਂਟ ਕਮੇਟੀ ਚੇਅਰਮੈਨ ਗੁਰਪ੍ਰੀਤ ਸਿੰਘ, ਸਮੂਹ ਕਮੇਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ¢ ਪਿ੍ੰਸੀਪਲ ਸ਼ਿਖਾ ਰਾਣੀ, ਭੁਪਿੰਦਰਪਾਲ ਸਿੰਘ ਅਤੇ ਸਮੂਹ ਸਟਾਫ ਨੇ ਪਹੁੰਚੇ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ¢ ਵਿੱਦਿਅਕ ਸੈਸ਼ਨ 2025-26 ਦੌਰਾਨ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਅਤੇ ਵਿਭਾਗ ਵਲੋਂ ਮੌਜੂਦਾ ਸੈਸ਼ਨ ਵਿਚ ਚਲਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮ ਵਿਚ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ¢ ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਸਮੂਹ ਅਧਿਆਪਕਾਂ ਨੂੰ ਸਖਤ ਮਿਹਨਤ ਕਰਨ ਤੇ ਸਨਮਾਨਿਤ ਕੀਤਾ ਗਿਆ¢ ਇਸ ਪ੍ਰੋਗਰਾਮ ਦੌਰਾਨ ਸਿੱਖਿਆ ਦੇ ਖੇਤਰ ਵਿਚ ਪੰਜਾਬ ਰਾਜ ਦੇ ਇਕ ਨੰਬਰ 'ਤੇ ਆਉਣ ਵਿਚ ਸਰਕਾਰ ਦੁਆਰਾ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਹੱਡੀਆਂ ਦੇ ਰੋਗਾਂ ਦਾ ਜਾਂਚ ਅਤੇ ਖੂਨਦਾਨ ਕੈਂਪ ਅੱਜ <br/> ਅਗਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਭਲਕੇ
Ad Position 24
No active advertisement