ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਨੋ ਬੈਗ ਡੇ ਅਤੇ ਤੰਬਾਕੂ ਮੁਕਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 31-05-2026
ਮੋਗਾ, 30 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੁੱਖ ਸਲਾਹਕਾਰ ਹਰਪ੍ਰੀਤ ਕੌਰ, ਪਿ੍ੰਸੀਪਲ ਸਤਵਿੰਦਰ ਕੌਰ, ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਅਤੇ ਕੋਆਰਡੀਨੇਟਰ ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨੋ ਬੈਗ ਡੇ ਅਤੇ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ | ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਸੋਲੋ ਡਾਂਸ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਦੋ ਵਰਗਾਂ ਵਿਚ ਵੰਡਿਆ ਗਿਆ | ਪਹਿਲੇ ਵਰਗ ਵਿਚ ਤੀਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀ ਅਤੇ ਦੂਸਰੇ ਵਰਗ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਸਨ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਅਤੇ ਵੱਖ-ਵੱਖ ਪੰਜਾਬੀ ਤੇ ਹਿੰਦੀ ਗਾਣਿਆਂ 'ਤੇ ਸਟੇਜ ਉੱਪਰ ਡਾਂਸ ਦੀ ਪੇਸ਼ਕਾਰੀ ਕੀਤੀ | ਤੰਬਾਕੂ ਮੁਕਤ ਦਿਵਸ ਦੇ ਅੰਤਰਗਤ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਤੰਬਾਕੂ ਦੇ ਸੇਵਨ ਤੋਂ ਜਾਗਰੂਕ ਕਰਨ ਲਈ ਰੈਲੀ ਕੱਢੀ | ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਕੇਸ ਸਟੱਡੀ ਅਤੇ ਨਸ਼ਾ ਮੁਕਤ ਪੰਜਾਬ ਥੀਮ ਦੇ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਦੀ ਮਦਦ ਨਾਲ ਦਿਲ ਨੂੰ ਛੂਹ ਲੈਣ ਵਾਲੇ ਪੋਸਟਰ ਬਣਾਏ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਰੁਦਰ ਅਤੇ ਜਗਦੀਪ ਸਿੰਘ ਨੇ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕਰਦੇ ਹੋਏ ਕਵਿਤਾ ਲਿਖੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਨੇ ਕਿਹਾ ਨੋ ਬੈਕ ਡੇ ਦਾ ਮਕਸਦ ਕਿਤਾਬਾਂ ਦਾ ਬੋਝ ਘਟਾ ਕੇ ਸਿੱਖਣ ਦਾ ਚਾਅ ਵਧਾਉਣਾ ਹੈ | ਜਦੋਂ ਬੱਚਾ ਡਾਂਸ, ਲੇਖ ਰਚਨਾ ਅਤੇ ਪੋਸਟਰ ਰਾਹੀਂ ਸਿੱਖਦਾ ਹੈ ਤਾਂ ਸਿੱਖਿਆ ਜੀਵਨ ਭਰ ਯਾਦ ਰਹਿੰਦੀ ਹੈ | ਹਾਊਸ ਸਿਸਟਮ ਰਾਹੀਂ ਟੀਮ ਸਪਿਰਿਟ ਅਤੇ ਤੰਦਰੁਸਤ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ | ਵਿਦਿਆਰਥੀਆਂ ਨੂੰ ਕਿਤਾਬਾਂ 'ਚੋਂ ਬਾਹਰ ਕੱਢ ਕੇ ਅਸਲੀਅਤ ਵਿਚ ਵਿਚਰਨਾ
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਕਲੀਨੀਕਲ ਟਰਾਇਲਾਂ 'ਤੇ ਗੈਸਟ ਲੈਕਚਰ ਕਰਵਾਇਆ ਅਗਲੀ ਖ਼ਬਰ ਕਰੀਅਰਜ਼ ਆਨ ਮੋਗਾ ਵਲੋਂ ਵਿਦਿਆਰਥੀਆਂ ਲਈ ਖ਼ਾਸ ਸਮਰ ਆਫ਼ਰ
Ad Position 24
No active advertisement