02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਚੇਅਰਮੈਨ ਰਵਿੰਦਰਪਾਲ ਸਿੰਘ ਰਵੀ ਗਿੱਲ ਦਾ ਵਿਧਾਇਕ ਬਿਲਾਸਪੁਰ ਤੇ ਹੋਰਨਾਂ ਨੇ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 31-05-2026
ਮੋਗਾ, 30 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਚੇਅਰਮੈਨ ਬਣਨ ਉਪਰੰਤ ਰਵਿੰਦਰਪਾਲ ਸਿੰਘ ਰਵੀ ਗਿੱਲ ਦਾ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਪਹੁੰਚਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਅਤੇ ਸਨਮਾਨ ਹੋਇਆ | ਇਹ ਸਨਮਾਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਬਰਿੰਦਰ ਸ਼ਰਮਾ ਮਧੇਕੇ, ਦਫ਼ਤਰ ਇੰਚਾਰਜ ਸਤਪਾਲ ਸਿੰਘ ਭੋਲਾ, ਦੀਪਕ ਸ਼ਰਮਾ, ਧਰਮਾ ਭਾਗੀਕੇ ਅਤੇ ਅੰਮਿ੍ਤਪਾਲ ਸਿੰਘ ਭਾਗੀਕੇ ਵਲੋਂ ਕੀਤਾ ਗਿਆ | ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਚੇਅਰਮੈਨ ਰਵਿੰਦਰਪਾਲ ਸਿੰਘ ਰਵੀ ਗਿੱਲ ਬਹੁਤ ਹੀ ਸੁਲਝੇ ਹੋਏ ਅਤੇ ਸੇਵਾ ਭਾਵਨਾ ਵਾਲੇ ਸੁਹਿਰਦ ਨੌਜਵਾਨ ਹਨ | ਆਮ ਆਦਮੀ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਇਸ ਅਹੁਦੇ ਦਾ ਮਾਣ ਬਖ਼ਸ਼ਿਆ ਗਿਆ ਹੈ ਜਿਸ ਨੂੰ ਉਹ ਪੂਰੀ ਲਗਨ, ਸੁਹਿਰਦਤਾ ਤੇ ਸਮਰਪਣ ਭਾਵਨਾ ਨਾਲ ਨਿਭਾ ਰਹੇ ਹਨ | ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਬਰਿੰਦਰ ਸ਼ਰਮਾ ਨੇ ਇਸ ਸਮੇਂ ਕਿਹਾ ਕਿ ਸਾਨੂੰ ਬੇਹੱਦ ਮਾਣ ਹੈ ਕਿ ਸਾਡੀ ਜਥੇਬੰਦੀ ਕੋਲ ਅਜਿਹਾ ਸੰਭਾਵਨਾਵਾਂ ਭਰਪੂਰ ਹੋਣਹਾਰ ਨੌਜਵਾਨ ਹੈ ਜੋ ਲੋਕ ਸੇਵਾ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ | ਇਨ੍ਹਾਂ ਦੀ ਸੁਚੱਜੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਵਿਕਾਸ ਦੀਆਂ ਨਵੀਆਂ ਪੁਲਾਂਘਾਂ ਪੁੱਟ ਕੇ ਨਵਾਂ ਅਧਿਆਇ ਲਿਖੇਗਾ | ਚੇਅਰਮੈਨ ਰਵੀ ਗਿੱਲ ਨੇ ਇਸ ਸਨਮਾਨ ਬਦਲੇ ਵਿਧਾਇਕ ਮਨਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਚੇਅਰਮੈਨ ਬਰਿੰਦਰ ਸ਼ਰਮਾ, ਦਫ਼ਤਰ ਇੰਚਾਰਜ ਸਤਪਾਲ ਸਿੰਘ ਭੋਲਾ ਅਤੇ ਹੋਰ ਸ਼ਖ਼ਸੀਅਤਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਖਾਇਆ ਕਿ ਉਹ ਪਾਰਟੀ ਵਲੋਂ ਲਗਾਈ ਸੇਵਾ ਨੂੰ ਨਿਭਾਉਣ ਲਈ ਆਪਣੇ ਵਲੋਂ ਪੂਰੀ ਕੋਸ਼ਿਸ਼ ਕਰਨਗੇ | ਉਹ ਹਰ ਸੰਭਵ ਯਤਨ ਕਰਨਗੇ ਕਿ ਜ਼ਿਲ੍ਹਾ ਵਾਸੀਆਂ ਅਤੇ ਪਾਰਟੀ ਆਗੂਆਂ ਦੀਆਂ ਆਸਾਂ 'ਤੇ ਖਰੇ ਉੱਤਰਨ | ਇਸ ਸਮੇਂ ਜਥੇਬੰਦੀ ਦੀ ਮਜ਼ਬੂਤੀ ਲਈ ਵੀ ਗੰਭੀਰ ਮੰਥਨ ਕੀਤਾ ਗਿਆ | ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕੀਤੇ ਜਾ ਕੰਮਾਂ ਤੋਂ ਜ਼ਿਲ੍ਹੇ ਦੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ 'ਤੇ ਮੁੜ ਕਾਂਗਰਸ ਦਾ ਕਬਜ਼ਾ, ਵਿਰੋਧੀਆਂ ਦੇ ਸੁਪਨੇ ਚਕਨਾਚੂਰ-ਪਿੰਕੀ ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਬਲਦੇਵ ਸਿੰਘ ਸੰਧੂ ਤੇ ਚਰਨਜੀਤ ਕੌਰ ਸੰਧੂ ਦਾ ਕੈਨੇਡਾ ਸੁਪਰ ਵੀਜ਼ਾ ਲਗਵਾਇਆ
Ad Position 24
No active advertisement