ਮੋਗਾ, 30 ਮਈ (ਸੁਰਿੰਦਰਪਾਲ ਸਿੰਘ, | ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਦੀ ਜਰਨਲ ਬਾਡੀ ਦੀ ਮੀਟਿੰਗ ਦਰਬਾਰਾ ਸਿੰਘ ਗਿੱਲ ਸੀਨੀਅਰ ਉਪ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਕੱਤਰੇਤ ਵਿਖੇ ਸੀਨੀਅਰ ਸਿਟੀਜ਼ਨ ਡੇ ਕੇਅਰ ਸੈਂਟਰ ਵਿਖੇ ਹੋਈ | ਮੀਟਿੰਗ ਦੇ ਅਰੰਭ ਵਿਚ ਮੈਂਬਰਾਂ ਦੀ ਸਹਿਮਤੀ ਨਾਲ ਐਲਾਨ ਕੀਤਾ ਕਿ 31 ਮਈ ਨੂੰ 11 ਵਜੇ ਮੁੱਖ ਚੌਕ ਵਿਚ ਤੰਬਾਕੂ ਵਿਰੋਧੀ ਦਿਵਸ ਮਨਾਇਆ ਜਾਵੇਗਾ | ਦਰਬਾਰਾ ਸਿੰਘ ਗਿੱਲ ਨੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਮਿਲ ਹੋਣ | ਮੰਚ ਦਾ ਸੰਚਾਲਨ ਕਰਦਿਆਂ ਅਵਤਾਰ ਸਿੰਘ ਨੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਾਨੂੰ ਮਹੀਨਾਵਾਰ ਮੀਟਿੰਗ ਵਿਚ ਜ਼ਰੂਰ ਸ਼ਾਮਿਲ ਹੋਣਾ ਚਾਹੀਦਾ ਹੈ | ਦਰਬਾਰਾ ਸਿੰਘ ਗਿੱਲ ਨੇ ਸਾਰੇ ਹਾਜ਼ਰ ਮੈਂਬਰਾਂ ਦੇ ਉਤਸ਼ਾਹ ਨੂੰ ਵੇਖਦਿਆਂ ਕਿਹਾ ਉਹ ਬਰਸਾਤ ਹੋਣ ਦੇ ਬਾਵਜੂਦ ਸ਼ਾਮਿਲ ਹੋਏ ਹਨ | ਆਰ.ਕੇ. ਕੱਕੜ ਦੀ ਪ੍ਰਧਾਨਗੀ ਹੇਠ ਫੈਡਸਨ ਦੀ ਨਵੀਂ ਚੁਣੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਟੀਮ ਭਵਿੱਖ ਵਿਚ ਬਜ਼ੁਰਗਾਂ ਦੀ ਭਲਾਈ ਲਈ ਹੋਰ ਵਧੇਰੇ ਕੰਮ ਕਰੇਗੀ | ਮੀਟਿੰਗ ਵਿਚ ਪੈਨਸ਼ਨਰਾਂ ਪ੍ਰਤੀ ਪੰਜਾਬ ਸਰਕਾਰ ਦੇ ਵਤੀਰੇ 'ਤੇ ਵੀ ਵਿਚਾਰ ਚਰਚਾ ਕੀਤੀ ਗਈ | ਜੋਗਿੰਦਰ ਸਿੰਘ ਲੋਹਾਮ ਨੇ ਕਿਹਾ ਕਿ ਸਾਨੂੰ ਵਾਤਾਵਰਨ ਦੀ ਸੰਭਾਲ ਲਈ ਦਰੱਖਤ ਲਗਾ ਕੇ ਯੋਗਦਾਨ ਪਾਉਣਾ ਚਾਹੀਦਾ ਹੈ | ਗੁਰਚਰਨ ਸਿੰਘ, ਇਕਬਾਲ ਸਿੰਘ ਲੋਹਾਮ, ਗਿਆਨ ਸਿੰਘ ਸਾਬਕਾ ਡੀ.ਪੀ. ਆਰ.ਓ., ਜਗਦੀਪ ਸਿੰਘ ਢਿੱਲੋਂ ਨੇ ਵੀ ਚਰਚਾ ਵਿਚ ਹਿੱਸਾ ਲਿਆ | ਮੀਟਿੰਗ ਵਿਚ ਅਮਰ ਸਿੰਘ ਵਿਰਦੀ, ਮਾਸਟਰ ਪ੍ਰੇਮ ਕੁਮਾਰ, ਸੁਰੇਸ਼ ਕੁਮਾਰ,