07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡੀ.ਸੀ. ਦਫ਼ਤਰ ਸਾਹਮਣੇ ਧਰਨਾ 2 ਨੂੰ -ਬਲੌਰ ਸਿੰਘ ਘੱਲ ਕਲਾ

Ad Position 21
No active advertisement
ਅਜੀਤ ਡੈਸਕ 31-05-2026
ਮੋਗਾ, 30 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ ਜਿਸ ਵਿਚ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ 'ਤੇ 2 ਜੂਨ ਨੂੰ ਡੀ.ਸੀ. ਦਫ਼ਤਰ ਮੋਗਾ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਇਸ ਧਰਨੇ ਦੀਆਂ ਮੁੱਖ ਮੰਗਾਂ ਵਿਚ ਬੀ.ਬੀ.ਐਮ.ਬੀ. ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਅਤੇ ਹਰਿਆਣੇ ਦੀ ਪੱਕੀ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ, ਪੰਜਾਬ ਵਿਚ ਖੇਤੀ ਲਈ ਖਾਦਾਂ ਦੀ ਸਪਲਾਈ ਯਕੀਨੀ ਬਣਾਈ ਜਾਵੇ, ਯੂਰੀਆ ਖਾਦ ਦੀ ਕੀਮਤ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ ਤੇ ਯੂਰੀਆ ਦਾ ਥੈਲਾ 50 ਕਿੱਲੋ ਦਾ ਕੀਤਾ ਜਾਵੇ, ਡੀਜ਼ਲ ਪੈਟਰੋਲ ਅਤੇ ਰਸੋਈ ਗੈਸ ਦੀ ਵਧਾਏ ਰੇਟ ਰੱਦ ਕੀਤੇ ਜਾਣ, ਸਾਰੀਆਂ ਫ਼ਸਲਾਂ ਦੀ ਐਮ.ਐਸ.ਪੀ. 'ਤੇ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਐਮ.ਐਸ.ਪੀ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ 50 ਫ਼ੀਸਦੀ ਦੇ ਫ਼ਾਰਮੂਲੇ ਨੂੰ ਲਾਗੂ ਕੀਤਾ ਜਾਵੇ ਅਤੇ ਐਮ.ਐਸ.ਪੀ. ਤੋਂ ਘੱਟ ਖ਼ਰੀਦ ਕਰਨ ਨੂੰ ਸਜ਼ਾ ਯੋਗ ਅਪਰਾਧ ਐਲਾਨਿਆ ਜਾਵੇ, ਖੇਤੀ ਲਾਗਤ ਕਮਿਸ਼ਨ ਨੂੰ ਕਾਨੂੰਨੀ ਦਰਜਾ ਦਿੱਤਾ ਜਾਵੇ, ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ 'ਤੇ ਲਕੀਰ ਮਾਰੀ ਜਾਵੇ, ਅਮਰੀਕਾ ਦੇ ਦਬਾਅ ਹੇਠ ਕੀਤਾ ਜਾ ਰਿਹਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਬਿਜਲੀ ਸੋਧ ਬਿੱਲ 2025 ਤੇ ਬੀਜ ਬਿੱਲ 2025 ਵਾਪਸ ਲਿਆ ਜਾਵੇ | ਅੱਜ ਦੀ ਮੀਟਿੰਗ ਵਿਚ ਉਪਰੋਕਤ ਤੋਂ ਬਿਨਾਂ ਗੁਰਮੀਤ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਘੱਲ ਕਲਾਂ, ਇਕਬਾਲ ਸਿੰਘ ਸਿੰਘਾਂਵਾਲਾ, ਗੁਰਚਰਨ ਸਿੰਘ ਰਾਮਾ, ਜਸਜੀਤ ਸਿੰਘ ਸਿੰਘਾਂਵਾਲਾ, ਸੁਖਜੀਤ ਸਿੰਘ ਲੰਢੇਕੇ, ਅਮਰੀਕ ਸਿੰਘ ਘੋਲੀਆ ਕਲਾਂ, ਬੂਟਾ ਸਿੰਘ ਭਾਗੀਕੇ, ਜਗੀਰ ਸਿੰਘ ਹਿੰਮਤਪੁਰਾ, ਕਾਕਾ ਸਿੰਘ ਮਾਛੀਕੇ, ਗੁਰਦੇਵ ਸਿੰਘ ਕਿਸ਼ਨਪੁਰਾ, ਲਾਭ ਸਿੰਘ, ਜਲੌਰ ਸਿੰਘ, ਹਰਮੇਲ ਸਿੰਘ ਘਾਲੀ, ਜਗਜੀਤ ਸਿੰਘ ਕੋਕਰੀ ਕਲਾਂ ਆਦਿ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਕਾਲੇਕੇ, ਨੱਥੂਵਾਲਾ ਅਗਲੀ ਖ਼ਬਰ ਅਕਾਲੀ ਦਲ ਦੇ ਸੂਰਬੀਰਾਂ ਨੇ ਰਾਜਸੀ ਪਿੜ 'ਚ ਯੋਧਿਆਂ ਵਾਂਗ ਲੜਾਈ ਲੜੀ-ਪੱਪੂ ਰਾਮੂੰਵਾਲਾ
Ad Position 24
No active advertisement