08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਮਾਈ ਭਾਰਤ ਮੋਗਾ ਵਲੋਂ ਵੀਰ ਵਿਨਾਇਕ ਦਾਮੋਦਰ ਸਾਵਰਕਰ ਜੈਅੰਤੀ ਮਨਾਈ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਮਾਈ ਭਾਰਤ ਮੋਗਾ ਵਲੋਂ ਮੋਗਾ ਦੇ ਸਰਬੱਤ ਦਾ ਭਲਾ ਐਨ.ਜੀ.ਓ. ਵਿਖੇ ਆਜ਼ਾਦੀ ਸੈਨਾਨੀ ਵਿਨਾਇਕ ਦਾਮੋਦਰ ਸਾਵਰਕਰ ਦੀ ਜੈਅੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ | ਇਹ ਪ੍ਰੋਗਰਾਮ ਜ਼ਿਲ੍ਹਾ ਯੁਵਾ ਅਧਿਕਾਰੀ ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸਾਵਰਕਰ ਦੀ ਤਸਵੀਰ ਨੂੰ ਫੁੱਲਾਂ ਦੀ ਮਾਲਾ ਪਾ ਕੇ ਅਤੇ ਸ਼ਰਧਾ ਦੇ ਫੁੱਲ ਭੇਟ ਕਰ ਕੇ ਕੀਤੀ ਗਈ | ਇਸ ਮੌਕੇ ਕਰਵਾਏ ਗਏ ਸੈਮੀਨਾਰ ਦੌਰਾਨ ਨੌਜਵਾਨਾਂ ਨੇ ਰਾਸ਼ਟਰ ਨਿਰਮਾਣ, ਦੇਸ਼ ਭਗਤੀ ਅਤੇ ਸਮਾਜਿਕ ਜ਼ਿੰਮੇਵਾਰੀਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ ਅਤੇ ਉਨ੍ਹਾਂ ਨੂੰ ਮਹਾਨ ਦੇਸ਼ ਭਗਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਪ੍ਰੋਗਰਾਮ ਦੌਰਾਨ ਨੌਜਵਾਨਾਂ ਲਈ ਕੁਇਜ਼ ਮੁਕਾਬਲੇ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿਚ ਭਾਗੀਦਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੈਟਰੋਲ, ਡੀਜ਼ਲ ਅਤੇ ਗੈਸ ਦੇ ਰੇਟ ਵਧਣ ਨਾਲ ਲੋਕਾਂ 'ਚ ਹਾਹਾਕਾਰ-ਸੰਧੂ, ਕਾਲੂ ਅਗਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੰੂਹਦੀਆਂ ਕੀਮਤਾਂ ਆਮ ਲੋਕਾਂ ਦੀਆਂ ਜੇਬਾਂ 'ਤੇ ਡਾਕਾ-ਪ੍ਰਧਾਨ ਹਰੀ ਖਾਈ
Ad Position 24