09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੂਰਨਮਾਸ਼ੀ ਦੇ ਦਿਹਾੜੇ ਮੌਕੇ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਸਜਾਏ ਰੂਹਾਨੀ ਧਾਰਮਿਕ ਦੀਵਾਨ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਠੱਠੀ ਭਾਈ, 31 ਮਈ (ਜਗਰੂਪ ਸਿੰਘ ਮਠਾੜੂ)-ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਮੌਕੇ ਡੇਰਾ ਭੋਰੇ ਵਾਲਾ ਸੁਖਾਨੰਦ, ਸੰਤ ਬਾਬਾ ਬਲਵੀਰ ਸਿੰਘ ਵਾਲੇ ਸਥਾਨ ਦੇ ਮੁੱਖ ਸੇਵਾਦਾਰ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਦੀ ਅਗਵਾਈ ਹੇਠ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲਾਂ ਵਿਚ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਦਾ ਆਨੰਦ ਮਾਣਿਆ | ਸਜੇ ਹੋਏ ਦੀਵਾਨਾਂ ਦੌਰਾਨ ਭਾਈ ਬਲਵਿੰਦਰ ਸਿੰਘ ਭਗਤੇ ਵਾਲਿਆਂ ਦੇ ਢਾਡੀ ਜਥੇ ਨੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਿਤ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਢਾਡੀ ਜਥੇ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ ਪਰ ਜ਼ੁਲਮ ਅਤੇ ਅਨਿਆਂ ਅੱਗੇ ਕਦੇ ਸਿਰ ਨਹੀਂ ਝੁਕਾਇਆ | ਅਰਦਾਸ ਉਪਰੰਤ ਸਥਾਨ ਦੇ ਮੁੱਖ ਸੇਵਾਦਾਰ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਆਪਣੇ ਪ੍ਰਵਚਨਾਂ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨਾਲ ਭਰਿਆ ਪਿਆ ਹੈ | ਉਨ੍ਹਾਂ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ, ਨਾਮ ਸਿਮਰਨ, ਸੇਵਾ ਅਤੇ ਪਰਉਪਕਾਰ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਗੁਰ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਆਪਣੇ ਵਿਰਸੇ, ਸਭਿਆਚਾਰ ਅਤੇ ਧਾਰਮਿਕ ਮੂਲ ਨੂੰ ਸਮਝ ਸਕਣ | ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਇਲਾਕੇ ਦੇ ਪਿੰਡਾਂ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਗਵੀਰਨ ਕੌਰ ਜ਼ਿਲ੍ਹਾ ਸਕੱਤਰ ਡੀ.ਟੀ.ਐਫ. ਮੋਗਾ ਦੀ ਸੇਵਾ-ਮੁਕਤੀ 'ਤੇ ਜ਼ਿਲ੍ਹਾ ਕਮੇਟੀ ਵਲੋਂ ਸਨਮਾਨ ਸਮਾਰੋਹ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਨੇ ਮਨਾਇਆ ਤੰਬਾਕੂ ਵਿਰੋਧੀ ਦਿਵਸ
Ad Position 24