09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਰਕਾਰੀ ਕੰਨਿਆ ਹਾਈ ਸਕੂਲ ਪੱਤੋ ਵਿਖੇ ਮੈਗਾ ਪੀ.ਟੀ.ਐਮ. ਅਤੇ ਮਾਪੇ ਵਰਕਸ਼ਾਪ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਨਿਹਾਲ ਸਿੰਘ ਵਾਲਾ, 31 ਮਈ (ਸੁਖਦੇਵ ਸਿੰਘ ਖ਼ਾਲਸਾ)-ਸਰਕਾਰੀ ਕੰਨਿ੍ਹਆਂ ਹਾਈ ਸਕੂਲ ਪੱਤੋ ਹੀਰਾ ਸਿੰਘ ਵਿਖੇ ਮੈਗਾ ਪੀ.ਟੀ.ਐਮ. ਅਤੇ ਮਾਪੇ ਵਰਕਸ਼ਾਪ ਦਾ ਆਯੋਜਨ ਬਹੁਤ ਹੀ ਉਤਸ਼ਾਹ ਅਤੇ ਸਫਲਤਾ ਨਾਲ ਕੀਤਾ ਗਿਆ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਧ ਚੜ੍ਹ ਕੇ ਮੀਟਿੰਗ 'ਚ ਹਿੱਸਾ ਲਿਆ ਅਤੇ ਭਵਿੱਖ 'ਚ ਹੋਰ ਵਧੀਆ ਕਾਰਗੁਜ਼ਾਰੀ ਲਈ ਆਪਣੇ ਬੱਚਿਆਂ ਦੀ ਪੜ੍ਹਾਈ ਨਾਲ ਸੰਬੰਧਿਤ ਗਤੀਵਿਧੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪਿੰਡ ਦੀ ਪੰਚਾਇਤ, ਸਾਬਕਾ ਸਰਪੰਚ ਅਮਰਜੀਤ ਸਿੰਘ ਅਤੇ ਮੁੱਖ ਮਹਿਮਾਨ ਵਜੋਂ ਬੀ.ਐਮ.ਡਬਲਿਊ. ਦੇ ਸੀ.ਈ.ਓ. ਹਰਦੀਪ ਸਿੰਘ ਬਰਾੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬੋਰਡ ਦੀਆਂ ਪ੍ਰੀਖਿਆਵਾਂ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਦੇ ਮੁੱਖ ਅਧਿਆਪਕ, ਸਮੂਹ ਸਟਾਫ਼, ਦਰਜਾਚਾਰ ਕਰਮਚਾਰੀ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਹਰਦੀਪ ਸਿੰਘ ਬਰਾੜ ਨੇ ਵਿਦਿਆਰਥਣਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਇੱਕ ਪ੍ਰੋਜੈਕਟਰ ਦਾਨ ਕੀਤਾ ਗਿਆ | ਸਕੂਲ ਮੁਖੀ ਪ੍ਰਮੋਦ ਗੁਪਤਾ ਅਤੇ ਸਮੂਹ ਸਟਾਫ਼ ਨੇ ਹਰਦੀਪ ਸਿੰਘ ਬਰਾੜ ਦੇ ਇਸ ਸ਼ਲਾਘਾਯੋਗ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦਾ ਸਹਿਯੋਗ ਭਵਿੱਖ 'ਚ ਵੀ ਸਕੂਲ ਦੀ ਤਰੱਕੀ ਲਈ ਪੇ੍ਰਰਨਾ ਸਰੋਤ ਬਣਿਆ ਰਹੇਗਾ | ਇਸ ਮੌਕੇ ਹਰਦੀਪ ਸਿੰਘ ਬਰਾੜ ਵੱਲੋਂ ਆਪਣੇ ਦਾਦਾ ਕਿਰਪਾਲ ਸਿੰਘ ਬਰਾੜ ਦੀ ਯਾਦ 'ਚ ਸਕੂਲ 'ਚ ਇੱਕ ਬੂਟਾ ਲਗਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕ ਪ੍ਰਮੋਦ ਗੁਪਤਾ ਅਤੇ ਸਮੂਹ ਸਟਾਫ਼ ਵਲੋਂ ਹਰਦੀਪ ਸਿੰਘ ਬਰਾੜ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 50 ਲੰਢੇਕੇ ਤੋਂ ਕੌਂਸਲਰ ਦੀ ਚੋਣ ਜਿੱਤੇ ਸਤਵੀਰ ਕੌਰ ਬਰਾੜ ਨੇ ਕੀਤਾ ਵਾਰਡ ਵਾਸੀਆਂ ਦਾ ਧੰਨਵਾਦ ਅਗਲੀ ਖ਼ਬਰ ਮੰਡੀ ਦੇ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕਰਨ ਵਿਰੁੱਧ ਸੰਘਰਸ਼ ਜਾਰੀ ਰਹੇਗਾ- ਅਕਾਲੀ ਆਗੂ ਰ...
Ad Position 24