09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮੋਗਾ ਦੇ ਵਿਸ਼ਵਕਰਮਾ ਚੌਕ ਵਿਖੇ ਹਾਦਸੇ ਦਾ ਮਾਮਲਾ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੇ ਵਿਸ਼ਵਕਰਮਾ ਚੌਕ ਵਿਖੇ ਵਾਪਰੇ ਹਾਦਸੇ ਜਿਸ ਵਿਚ 6 ਮਹੀਨੇ ਦੇ ਬੱਚੇ ਤੇ ਉਸ ਦੀ ਮਾਂ ਦੀ ਮੌਤ ਹੋ ਗਈ ਹੈ, ਦੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਹਾਦਸੇ ਦੇ ਕਾਰਨਾਂ ਦੀ ਪੜਤਾਲ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਪੜਤਾਲੀਆ ਕਮੇਟੀ ਦੀ ਅਗਵਾਈ ਨਗਰ ਨਿਗਮ ਕਮਿਸ਼ਨਰ ਮੋਗਾ ਕਰਨਗੇ ਜਦ ਕਿ ਐਕਸੀਅਨ ਲੋਕ ਨਿਰਮਾਣ ਵਿਭਾਗ, ਐਕਸੀਅਨ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਤੋਂ ਇਲਾਵਾ ਡੀ.ਐਸ.ਪੀ. ਮੋਗਾ ਨੂੰ ਇਸ ਵਿਚ ਸ਼ਾਮਲ ਕੀਤਾ ਗਿਆ ਹੈ | ਇਸੇ ਦੌਰਾਨ ਡਿਪਟੀ ਕਮਿਸ਼ਨਰ ਸੇਤੀਆ ਨੇ ਹਾਦਸੇ ਉੱਪਰ ਗਹਿਰਾ ਦੁੱਖ ਜਤਾਉਂਦਿਆਂ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਨਾਲ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਪਰਿਵਾਰ ਲਈ ਇਹ ਸਦਮਾ ਅਸਹਿ ਹੈ ਤੇ ਉਹ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਮੋਗਾ ਚੋਣਾਂ ਵਿਚ ਆਪ ਉਮੀਦਵਾਰਾਂ ਦੀ ਵੱਡੀ ਜਿੱਤ ਕੀਤੇ ਵਿਕਾਸ ਕਾਰਜਾਂ 'ਤੇ ਮੋਹਰ ਲੱਗੀ-ਕੁਲਵੰਤ ਰਾਮਗੜ੍ਹੀਆ... ਅਗਲੀ ਖ਼ਬਰ ਵਾਰਡ ਨੰਬਰ 8 ਤੋਂ ਕੌਂਸਲਰ ਬਣੇ ਵਿਨੇਪਾਲ ਕੌਰ ਦੌਧਰੀਆ ਨੇ ਕੀਤਾ ਵਾਰਡ ਵਾਸੀਆਂ ਦਾ ਧੰਨਵਾਦ
Ad Position 24