ਬੱਧਨੀ ਕਲਾਂ, 31 ਮਈ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਦੀ ਇਕਾਈ ਬੱਧਨੀ ਕਲਾਂ ਦੀ ਚੋਣ ਨਵੇਂ ਸਾਥੀ ਆਉਣ ਤੇ 18 ਮੈਂਬਰੀ ਪਿੰਡ ਕਮੇਟੀ ਦੀ ਚੋਣ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਕੀਤੀ ਗਈ | ਇਸ ਦੌਰਾਨ ਨਿਰੰਜਣ ਸਿੰਘ ਇਕਾਈ ਪ੍ਰਧਾਨ, ਕਰਨੈਲ ਸਿੰਘ ਇਕਾਈ ਸਰਪ੍ਰਸਤ, ਦਰਸ਼ਨ ਸਿੰਘ ਮੀਤ ਪ੍ਰਧਾਨ, ਮਨਜੀਤ ਸਿੰਘ ਭੰਗੂ ਮੀਤ ਪ੍ਰਧਾਨ, ਬਲਦੇਵ ਸਿੰਘ ਭੰਗੂ ਜਰਨਲ ਸਕੱਤਰ, ਜਗਸੀਰ ਸਿੰਘ ਨੰਬਰਦਾਰ ਸਹਾਇਕ ਸਕੱਤਰ, ਵਿਸ਼ਾਲ ਮਿੱਤਲ ਖ਼ਜ਼ਾਨਚੀ, ਜਗਬੀਰ ਸਿੰਘ ਪੈੱ੍ਰਸ ਸਕੱਤਰ, ਸਤਿਨਾਮ ਸਿੰਘ ਸਹਾਇਕ ਪੈੱ੍ਰਸ ਸਕੱਤਰ, ਬਲਜੀਤ ਸਿੰਘ ਗਿੱਲ ਦੀ ਸਲਾਹਕਾਰ ਵਜੋਂ ਚੋਣ ਹੋਈ ਅਤੇ ਅਮਰ ਸਿੰਘ, ਗੁਰਦੇਵ ਸਿੰਘ, ਹਰਮਿੰਦਰ ਸਿੰਘ ਰਾਮਾ, ਭੋਲਾ ਸਿੰਘ, ਪਰਮਿੰਦਰ ਸਿੰਘ, ਹਰਨੇਕ ਸਿੰਘ, ਪਲਵਿੰਦਰ ਸਿੰਘ ਤੇ ਬਲਜੀਤ ਸਿੰਘ ਬੱਧਨੀ ਕਲਾਂ ਦੀ ਚੋਣ ਮੈਂਬਰਾਂ ਦੇ ਤੌਰ ਤੇ ਕੀਤੀ ਗਈ | ਇਸ ਦੌਰਾਨ ਜ਼ਿਲ੍ਹਾ ਆਗੂ ਤੇ ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕਿਰਤੀ ਕਿਸਾਨ ਯੂਨੀਅਨ ਦੇ ਵਿਧਾਨ ਨਾਮੇ ਤਹਿਤ ਮੈਂਬਰਸ਼ਿਪ ਕਰਕੇ ਇਹ ਚੋਣ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਮਹਿੰਗਾਈ ਦੇ ਕਾਰਨ ਆਮ ਲੋਕਾਂ ਦਾ ਜੀਵਨ ਅਸਤ-ਵਿਅਸਤ ਹੋ ਗਿਆ ਹੈ | ਲਗਾਤਾਰ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਚਿੰਤਾਜਨਕ ਵਿਸ਼ਾ ਹੈ | ਇਸ ਮਹਿੰਗਾਈ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ | ਅੱਜ ਮੋਦੀ ਸਰਕਾਰ ਅਮਰੀਕਨ ਸਾਮਰਾਜ ਦੇ ਥੱਲੇ ਲੱਗ ਚੁੱਕੀ ਹੈ | ਟਰੰਪ ਲਗਾਤਾਰ ਮੋਦੀ ਸਰਕਾਰ ਤੇ ਦਬਾਅ ਬਣਾ ਰਿਹਾ ਹੈ ਕਿ ਤੇਲ ਅਮਰੀਕਾ ਅਨੁਸਾਰ ਖ਼ਰੀਦ ਕਰੇ ਭਾਰਤ | ਲਗਾਤਾਰ ਰੁਪਏ ਦਾ ਪੱਧਰ ਡਿੱਗ ਰਿਹਾ ਹੈ ਤੇ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਜੀ ਦੇਸ਼ਵਾਸੀਆਂ ਨੂੰ ਸੋਨਾ ਨਾ ਖ਼ਰੀਦਣ ਦੀ ਅਪੀਲ ਕਰ ਰਹੇ ਹਨ ਜੋ ਬਹੁਤ ਹੀ ਨਿੰਦਣੀਏ ਹੈ | ਇਸ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਕਾਰਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਡੀ.ਸੀ. ਦਫ਼ਤਰ ਮੋਗਾ ਵਿਖੇ 2 ਜੂਨ ਨੂੰ ਧਰਨਾ ਦਿੱਤਾ ਜਾ ਰਿਹਾ ਹੈ | ਇਸ ਲਈ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਦੇ ਮੈਦਾਨ 'ਚ ਲੜਨ ਲਈ ਸਦਾ ਤਿਆਰ ਰਹਿਣਾ ਚਾਹੀਦਾ ਹੈ | ਇਸ ਦੌਰਾਨ ਬਲਾਕ ਪ੍ਰਧਾਨ ਨੇ ਕਿਹਾ ਕਿ ਬਲਾਕ ਨਿਹਾਲ ਸਿੰਘ ਵਾਲਾ ਵਿਚ ਜੋ ਪਿਛਲ ਦਿਨਾਂ ਦੌਰਾਨ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਈਆਂ ਹਨ, ਉਨ੍ਹਾਂ ਫ਼ਸਲਾਂ ਦੇ ਤੁਰੰਤ ਮੁਆਵਜ਼ੇ ਦਿਵਾਉਣ ਲਈ 5 ਜੂਨ ਨੂੰ ਠੀਕ 11 ਵਜੇ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਦੇ ਦਫ਼ਤਰ ਅੱਗੇ ਧਰਨਾ ਉਲੀਕਿਆ ਗਿਆ ਹੈ | ਇਸ ਧਰਨੇ-ਪ੍ਰਦਰਸ਼ਨ ਵਿਚ ਪੀੜਤ ਕਿਸਾਨਾਂ ਨੂੰ ਵੱਡੀ ਪੱਧਰ ਤੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੀਟਿੰਗ ਵਿਚ ਨਿਰਮਲਜੀਤ ਸਿੰਘ, ਜੀਵਨ ਸਿੰਘ, ਗੁਰਪ੍ਰੀਤ ਸਿੰਘ, ਜਗਰੂਪ ਸਿੰਘ, ਪਰਮਿੰਦਰ ਸਿੰਘ, ਪਲਵਿੰਦਰ ਸਿੰਘ, ਹਰਨੇਕ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਅਮਰ ਸਿੰਘ, ਰਾਮ ਨਿਵਾਸ ਗੋਇਲ, ਜਗਰੂਪ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ ਹਰਮਨ ਸਿੰਘ, ਮਨਜੀਤ ਸਿੰਘ, ਜਗਰੂਪ ਸਿੰਘ, ਜਗਸੀਰ ਸਿੰਘ, ਸਤਿਨਾਮ ਸਿੰਘ, ਗੁਰਦੇਵ ਸਿੰਘ, ਜਸਵੀਰ ਸਿੰਘ, ਗੋਲਡੀ, ਗੁਰਮੀਤ ਸਿੰਘ, ਮੇਜਰ ਸਿੰਘ, ਪ੍ਰਦੀਪ ਸਿੰਘ ਬੱਧਨੀ ਕਲਾਂ ਆਦਿ ਹਾਜ਼ਰ ਸਨ |