ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਵਿਖੇ ਵਿਸ਼ਵ ਤੰਬਾਕੂ ਦਿਵਸ 'ਤੇ ਸਕੂਲ ਅਸੈਂਬਲੀ ਦੌਰਾਨ ਵਿਦਿਆਰਥੀਆਂ ਨੂੰ ਤੰਬਾਕੂ ਸੇਵਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਨੀਤੂ ਡਾਂਡੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਤੰਬਾਕੂ ਉਤਪਾਦਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਸੇਵਨ ਨਾਲ ਦਿਲ, ਮੂੰਹ, ਫੇਫੜਿਆਂ ਅਤੇ ਹੋਰ ਅੰਗਾਂ ਦੇ ਕੈਂਸਰ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਤੰਬਾਕੂ ਨਹੀਂ ਛੱਡਦਾ, ਤਾਂ ਅਜਿਹੇ ਪਦਾਰਥਾਂ ਦਾ ਸੇਵਨ ਅੰਤ ਵਿਚ ਘਾਤਕ ਸਾਬਤ ਹੋ ਸਕਦਾ ਹੈ | ਇਸ ਮੌਕੇ ਮੌਜੂਦ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਜੇਕਰ ਉਹ ਆਪਣੇ ਆਲੇ-ਦੁਆਲੇ ਕਿਸੇ ਨੂੰ ਵੀ ਸਿਗਰਟ ਪੀਂਦੇ ਦੇਖਦੇ ਹਨ ਤਾਂ ਉਹ ਦਖ਼ਲ ਦੇਣ ਅਤੇ ਉਨ੍ਹਾਂ ਨੂੰ ਤੰਬਾਕੂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਲਗਾਤਾਰ ਤੰਬਾਕੂ ਸੇਵਨ ਕੈਂਸਰ ਦਾ ਕਾਰਨ ਬਣਦਾ ਹੈ, ਇਕ ਅਜਿਹੀ ਬਿਮਾਰੀ ਜਿਸ ਦਾ ਇਲਾਜ ਬਹੁਤ ਮੁਸ਼ਕਲ ਹੋ ਜਾਂਦਾ ਹੈ |