10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਵੋਟਰ ਸੂਚੀ ਦੀ ਸਰਸਰੀ ਸੁਧਾਈ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਹੈਲਪ ਡੈਸਕ ਸਥਾਪਤ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰਿਵੀਜ਼ਨ (ਐਸ.ਆਈ.ਆਰ.) ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਇਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ | ਇਹ ਹੈਲਪ ਡੈਸਕ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਸਥਾਪਿਤ ਕੀਤਾ ਗਿਆ ਹੈ ਅਤੇ ਐਸ.ਆਈ.ਆਰ. ਦੇ ਸ਼ੁਰੂ ਹੋਣ 'ਤੇ ਆਪ੍ਰੇਸ਼ਨਲ ਹੋ ਜਾਵੇਗਾ | ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਿਤ ਸੇਵਾਵਾਂ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ | ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖ਼ਾਸ ਕਰ ਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ | ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਹੈਲਪ ਡੈਸਕ 'ਤੇ ਆਉਣ ਵਾਲੇ ਨਾਗਰਿਕਾਂ ਨੂੰ ਐਸ.ਆਈ.ਆਰ. ਦੀ ਸਮਾਂ-ਸੀਮਾ ਬਾਰੇ ਪੂਰੀ ਜਾਣਕਾਰੀ ਦੇ ਨਾਲ-ਨਾਲ ਨਵੀਂ ਵੋਟਰ ਰਜਿਸਟ੍ਰੇਸ਼ਨ, ਵੋਟ ਵਿਚ ਸੋਧ ਜਾਂ ਨਾਂਅ ਕਟਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ | ਇਸ ਤੋਂ ਇਲਾਵਾ 2003 ਦੀ ਆਖ਼ਰੀ ਐਸ.ਆਈ.ਆਰ. ਵੋਟਰ ਸੂਚੀ ਨਾਲ ਰਿਕਾਰਡ ਖੋਜਣ ਅਤੇ ਜੋੜਨ ਵਿਚ ਵੀ ਸਹਾਇਤਾ ਦਿੱਤੀ ਜਾਵੇਗੀ | ਹੈਲਪ ਡੈਸਕ ਦਾ ਸਟਾਫ਼ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਅਤੇ ਜਮ੍ਹਾ ਕਰਵਾਉਣ ਵਿਚ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਢੰਗਾਂ ਰਾਹੀਂ ਸਹਾਇਤਾ ਦੇਵੇਗਾ | ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਹਲਕਿਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮਦਦ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਸਹੀ ਥਾਂ 'ਤੇ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਸਕੇ | ਨਾਗਰਿਕਾਂ ਨੂੰ ਵੋਟਰ ਹੈਲਪ ਲਾਈਨ ਨੰਬਰ 1950 ਅਤੇ ਆਲ-ਇਨਕਲੂਸਿਵ ਮੋਬਾਈਲ ਐਪਲੀਕੇਸ਼ਨ ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਜਾਣੂੰ ਕਰਵਾਇਆ ਜਾਵੇਗਾ | ਸਾਗਰ ਸੇਤੀਆ ਨੇ ਹੈਲਪ ਡੈਸਕ 'ਤੇ ਤਾਇਨਾਤ ਸਟਾਫ਼ ਨੂੰ ਉਪਰੋਕਤ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਵੋਟਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਤਹਿਤ ਚੱਲ ਰਹੀ ਇਸ ਮਹੱਤਵਪੂਰਨ ਚੋਣ ਪ੍ਰਕਿਰਿਆ ਵਿਚ ਹੈਲਪ ਡੈਸਕ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਹੈਦਰਵਾਲਾ ਵਿਖੇ ਅਧਿਆਪਕਾ ਕਿਰਨ ਬਾਲਾ ਨੂੰ ਵਿਦਾਇਗੀ ਪਾਰਟੀ ਦਿੱਤੀ <br/> ਅਗਲੀ ਖ਼ਬਰ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ
Ad Position 24