ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਜ਼ਿਲ੍ਹਾ ਮੋਗਾ ਦੇ ਨਵ-ਨਿਯੁਕਤ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਨੂੰ ਜੀ ਆਇਆਂ ਆਖਿਆ | ਇਸ ਮੌਕੇ ਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਜ਼ਿਲ੍ਹਾ ਮੋਗਾ ਸਰਤਾਜ ਸਿੰਘ ਚਹਿਲ ਨੇ ਕਾਨੂੰਨ ਦੀ ਵਿਵਸਥਾ ਬਾਰੇ ਵਿਚਾਰ-ਵਟਾਂਦਰਾ ਕਰਨ ਦੌਰਾਨ ਉਨ੍ਹਾਂ ਨੇ ਇਹ ਯਕੀਨ ਦਿਵਾਇਆ ਕਿ ਕਿਸੇ ਵੀ ਸ਼ਰਾਰਤੀ ਅਨਸਰ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਹ ਕਿਸੇ ਵੀ ਗ਼ਲਤ ਕੰਮ ਨੂੰ ਸਹਿਣ ਨਹੀਂ ਕਰਨਗੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਉਨ੍ਹਾਂ ਦੇ ਮੋਗਾ ਆਉਣ 'ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਜੀ ਆਇਆਂ ਨੂੰ ਕਿਹਾ | ਇਸ ਮੌਕੇ ਫਰੀਡਮ ਫਾਈਟਰ ਫਾਰਮਰਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਬਰਾੜ ਅਤੇ ਨਿਰਮਲ ਸਿੰਘ ਮਾਣੂੰਕੇ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੋਂ ਇਲਾਵਾ ਸਕੱਤਰ ਹਰਪ੍ਰੀਤ ਸਿੰਘ ਦੀਦਾਰ ਸਿੰਘ ਵਾਲਾ, ਮੇਜਰ ਸਿੰਘ ਘੋਲੀਆ, ਜਗਰਾਜ ਸਿੰਘ, ਨਿਰਮਲ ਸਿੰਘ ਦੌਲਤਪੁਰਾ, ਵਜ਼ੀਰ ਸਿੰਘ ਸਰਪੰਚ, ਬਲਜੀਤ ਸਿੰਘ ਚੁਗਾਵਾਂ, ਜਸਵੀਰ ਸਿੰਘ, ਮੰਦਰ ਸਿੰਘ, ਬਿੱਟੂ ਮੋਗਾ, ਹਮੀਰ ਸਿੰਘ ਅਤੇ ਜਸਵੀਰ ਸਿੰਘ ਗਿੱਲ ਮਹਿਣਾ ਹਾਜ਼ਰ ਸਨ |