29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਦੀਆਂ ਮੰਗਾਂ ਦੇ ਹੱਕ ਵਿਚ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਧਰਨਾ

Ad Position 21
No active advertisement
ਅਜੀਤ ਡੈਸਕ 02-06-2026
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਡੈਮੋਕਰੈਟਿਕ ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ (ਪੰਜਾਬ) ਵਲੋਂ ਅੱਜ ਸਿਵਲ ਸਰਜਨ ਦਫ਼ਤਰ ਮੋਗਾ ਦੇ ਮੂਹਰੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਸਿਹਤ ਵਿਭਾਗ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨ ਦਿੱਤਾ ਜਾਵੇ | ਧਰਨੇ ਨੂੰ ਸੰਬੋਧਨ ਕਰਦਿਆਂ ਸਰਬਜੀਤ ਕੌਰ ਮਚਾਕੀ, ਸੀਨੀਅਰ ਮੀਤ ਪ੍ਰਧਾਨ ਪੰਜਾਬ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਨਿਗੂਣੇ ਮਾਣ ਭੱਤੇ 'ਤੇ ਕੰਮ ਕਰਵਾਇਆ ਜਾ ਰਿਹਾ ਹੈ, ਜਦਕਿ ਉਹ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਵਰਕਰਾਂ ਨੂੰ ਪੱਕਾ ਕੀਤਾ ਜਾਵੇ ਅਤੇ ਘੱਟੋ-ਘੱਟ ਉਜਰਤਾਂ ਦੇ ਆਧਾਰ 'ਤੇ ਮਾਣ ਭੱਤਾ ਦਿੱਤਾ ਜਾਵੇ | ਇਸ ਮੌਕੇ ਹਰਿਮੰਦਰ ਕੌਰ ਲੰਢੇਕੇ ਜ਼ਿਲ੍ਹਾ ਪ੍ਰਧਾਨ ਮੋਗਾ ਨੇ ਕਿਹਾ ਕਿ ਯੂਨੀਅਨ ਦੀਆਂ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਵਰਕਰਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਸਕਾਰਾਤਮਿਕ ਕਦਮ ਨਾ ਚੁੱਕਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਮਨਪ੍ਰੀਤ ਕੌਰ ਬਲਾਕ ਪ੍ਰਧਾਨ, ਬਲਵੰਤ ਕੌਰ ਬਾਘਾ ਪੁਰਾਣਾ, ਸਿਮਰਜੀਤ ਕੌਰ ਸਕੱਤਰ, ਹਰਿਮੰਦਰ ਕੌਰ ਬਲਾਕ ਪ੍ਰਧਾਨ ਰਾਜੇਆਣਾ, ਸ਼ਾਂਤੀ ਪੱਤੋ ਹੀਰਾ ਸਿੰਘ, ਹਰਪਾਲ ਕੌਰ ਅਤੇ ਗੁਰਪ੍ਰੀਤ ਕੌਰ ਆਲਮ ਵਾਲਾ ਨੇ ਵੀ ਆਪਣੇ ਸੰਬੋਧਨ ਵਿਚ ਸਰਕਾਰ ਨੂੰ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ | ਆਗੂਆਂ ਨੇ ਕਿਹਾ ਕਿ ਯੂਨੀਅਨ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਸਥਾਈ ਨੌਕਰੀਆਂ ਦਿੱਤੀਆਂ ਜਾਣ, ਮਾਣ ਭੱਤੇ ਵਿਚ ਵਾਧਾ ਕੀਤਾ ਜਾਵੇ ਅਤੇ ਬਕਾਇਆ ਰਕਮਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਓਨਾ ਚਿਰ ਸੰਘਰਸ਼ ਜਾਰੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀਆਂ ਨੇ ਸਰਕਾਰ ਦੇ ਲੋਕ ਹਿਤੈਸ਼ੀ ਕੰਮਾਂ 'ਤੇ ਮੋਹਰ ਲਗਾਈ-ਵਿਧਾਇਕ ਬਿਲਾਸਪੁਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਐਸ.ਐਸ.ਪੀ. ਮੋਗਾ ਨਾਲ ਮੁਲਾਕਾਤ
Ad Position 24