29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੰਜਾਬੀਆਂ ਨੇ ਸਰਕਾਰ ਦੇ ਲੋਕ ਹਿਤੈਸ਼ੀ ਕੰਮਾਂ 'ਤੇ ਮੋਹਰ ਲਗਾਈ-ਵਿਧਾਇਕ ਬਿਲਾਸਪੁਰ

Ad Position 21
No active advertisement
ਅਜੀਤ ਡੈਸਕ 02-06-2026
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਉੱਪਰ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਫ਼ਤਰ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ | ਵਿਧਾਇਕ ਬਿਲਾਸਪੁਰ ਨੇ ਹਲਕੇ ਦੇ ਵੱਡੀ ਗਿਣਤੀ ਵਿਚ ਪਹੁੰਚੇ ਆਗੂਆਂ, ਵਰਕਰਾਂ, ਸਮਰਥਕਾਂ, ਪੰਚਾਂ, ਸਰਪੰਚਾਂ ਅਤੇ ਹੋਰ ਪਤਵੰਤਿਆਂ ਨਾਲ ਲੱਡੂ ਵੰਡ ਕੇ ਸਥਾਨਕ ਚੋਣਾਂ ਵਿਚ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਦੀ ਖ਼ੁਸ਼ੀ ਸਾਂਝੀ ਕੀਤੀ | ਵਿਧਾਇਕ ਨੇ ਇਸ ਸਮੇਂ ਹਾਜ਼ਰੀਨ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਪੰਜਾਬੀਆਂ ਨੇ ਇਨ੍ਹਾਂ ਚੋਣਾਂ ਦੌਰਾਨ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੁਆਰਾ ਕੀਤੇ ਲੋਕ ਹਿਤੈਸ਼ੀ ਕੰਮਾਂ 'ਤੇ ਮੋਹਰ ਲਗਾਈ ਹੈ | ਚੋਣਾਂ ਦੌਰਾਨ ਵੋਟਰਾਂ ਨੇ ਦਰਸਾ ਦਿੱਤਾ ਹੈ ਕਿ ਉਹ ਸੂਬਾ ਸਰਕਾਰ ਵਲੋਂ ਵੱਖ-ਵੱਖ ਵਰਗਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਵਿਧਾਇਕ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਕੇ ਉਸ ਤੋਂ ਵੀ ਅੱਗੇ ਹੋਰ ਭਲਾਈ ਤੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਮਿਲੇ ਹੁੰਗਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਾਸੀ ਦੁਬਾਰਾ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਰੀਪੀਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੇ ਵਲੰਟੀਅਰ, ਵਰਕਰ ਅਤੇ ਸਮਰਥਕ ਜਥੇਬੰਦੀ ਦੀ ਰੀੜ੍ਹ ਦੀ ਹੱਡੀ ਹਨ ਜੋ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹਨ | ਇਸ ਸਮੇਂ ਇਕ ਦੂਜੇ ਨੂੰ ਮੁਬਾਰਕਬਾਦ ਦੇਣ ਦਾ ਤਾਂਤਾ ਲੱਗਿਆ ਰਿਹਾ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਵਾਟਰ ਤੇ ਸੈਨੀਟੇਸ਼ਨ ਮਿਸ਼ਨ ਤਹਿਤ ਬੁਲਾਈ ਮੀਟਿੰਗ ਅਗਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਦੀਆਂ ਮੰਗਾਂ ਦੇ ਹੱਕ ਵਿਚ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਧਰਨਾ
Ad Position 24