29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਡਿਪਟੀ ਕਮਿਸ਼ਨਰ ਨੇ ਵਾਟਰ ਤੇ ਸੈਨੀਟੇਸ਼ਨ ਮਿਸ਼ਨ ਤਹਿਤ ਬੁਲਾਈ ਮੀਟਿੰਗ

Ad Position 21
No active advertisement
ਅਜੀਤ ਡੈਸਕ 02-06-2026
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਅੱਜ ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ ਮੋਗਾ ਤਹਿਤ ਸਬੰਧਿਤ ਵਿਭਾਗਾਂ ਦੀ ਮੀਟਿੰਗ ਬੁਲਾਈ | ਇਸ ਮੀਟਿੰਗ ਵਿਚ ਉਨ੍ਹਾਂ ਵਲੋਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਮੀਟਿੰਗ ਵਿਚ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਨੁਮਾਇੰਦੇ, ਜੰਗਲਾਤ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਪੰਚਾਇਤੀ ਰਾਜ ਵਿਭਾਗ ਤੋਂ ਇਲਾਵਾ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਕਮਿਊਨਿਟੀ ਸੈਨੇਟਰੀ ਕੰਪਲੈਕਸ ਦੇ ਨਿਰਮਾਣ ਬਾਰੇ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਜ਼ਿਲ੍ਹਾ ਮੋਗਾ ਵਿਚ 314 ਪਿੰਡਾਂ ਦੇ ਸਵੱਛ ਭਾਰਤ ਮਿਸ਼ਨ ਤਹਿਤ ਸੋਲਿਡ ਵੇਸਟ ਮੈਨੇਜਮੈਂਟ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ 117 ਪਿੰਡਾਂ ਵਿਚ ਕੰਮ ਮੁਕੰਮਲ ਹੋ ਚੁੱਕਾ ਹੈ | ਉਨ੍ਹਾਂ ਬੀ.ਡੀ.ਪੀ.ਓ. ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਪਿੰਡਾਂ ਵਿਚ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਬਲਾਕ ਬਾਘਾ ਪੁਰਾਣਾ ਦੇ ਜਿਨ੍ਹਾਂ 22 ਪਿੰਡਾਂ ਵਿਚ ਸਾਂਝਾ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਬਣਾਇਆ ਜਾਣਾ ਹੈ, ਉਸ ਕੰਮ ਵਿਚ ਵੀ ਤੇਜ਼ੀ ਲਿਆਂਦੀ ਜਾਵੇ | ਲਿਕੁਅਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਜ਼ਿਲ੍ਹਾ ਮੋਗਾ ਵਿਚ 268 ਨੂੰ ਪਿੰਡਾਂ ਦੇ ਸਵੱਛ ਭਾਰਤ ਮਿਸ਼ਨ ਤਹਿਤ ਲਿਕੁਅਡ ਵੇਸਟ ਮੈਨੇਜਮੈਂਟ ਦੇ ਫ਼ੰਡ ਕੀਤੇ ਜਾ ਚੁੱਕੇ ਹਨ ਅਤੇ ਉਨ੍ਹਾਂ ਹਦਾਇਤ ਕੀਤੀ ਕਿ ਰਹਿੰਦੇ ਪਿੰਡਾਂ ਵਿਚ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਜ਼ਿਲ੍ਹਾ ਮੋਗਾ ਦੇ ਵੱਧ ਤੋਂ ਪਿੰਡਾਂ ਨੂੰ ਓ.ਡੀ.ਐਫ. ਪਲੱਸ ਮਾਡਲ ਘੋਸ਼ਿਤ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਧਰਮਕੋਟ ਬਾਈਪਾਸ ਬਣਿਆ 'ਮੌਤ ਦਾ ਮੋੜ'----ਇੱਟਾਂ ਨਾਲ ਭਰੇ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਗੰਭੀਰ ਜ਼ਖਮੀ ਅਗਲੀ ਖ਼ਬਰ ਪੰਜਾਬੀਆਂ ਨੇ ਸਰਕਾਰ ਦੇ ਲੋਕ ਹਿਤੈਸ਼ੀ ਕੰਮਾਂ 'ਤੇ ਮੋਹਰ ਲਗਾਈ-ਵਿਧਾਇਕ ਬਿਲਾਸਪੁਰ
Ad Position 24