29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਰਵਿੰਦਰਪਾਲ ਸਿੰਘ ਰਵੀ ਗਿੱਲ ਨੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਨ 'ਤੇ ਕੀਤਾ ਪ੍ਰਮਾਤਮਾ ਦਾ ਸ਼ੁਕਰਾਨਾ

Ad Position 21
No active advertisement
ਅਜੀਤ ਡੈਸਕ 02-06-2026
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਨਵ-ਨਿਯੁਕਤ ਚੇਅਰਮੈਨ ਰਵਿੰਦਰਪਾਲ ਸਿੰਘ ਰਵੀ ਗਿੱਲ ਵਲੋਂ ਅੱਜ ਆਪਣੇ ਚੇਅਰਮੈਨ ਬਣਨ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਸਾਹਿਬ ਵਲੋਂ ਬਖ਼ਸ਼ੇ ਇਸ ਮਾਣ ਸਨਮਾਨ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਧਾਰਮਿਕ ਅਤੇ ਧੰਨਵਾਦ ਸਮਾਗਮ ਵਿਚ ਮੋਗਾ ਜ਼ਿਲ੍ਹੇ ਸਮੇਤ ਵੱਖ-ਵੱਖ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਅਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸ਼ਿਰਕਤ ਕਰਦਿਆਂ ਰਵੀ ਗਿੱਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਰਵਿੰਦਰਪਾਲ ਸਿੰਘ ਰਵੀ ਗਿੱਲ ਇਕ ਸਾਊ ਸੁਭਾਅ, ਮਿਹਨਤੀ ਅਤੇ ਪਾਰਟੀ ਪ੍ਰਤੀ ਸਮਰਪਿਤ ਨੌਜਵਾਨ ਆਗੂ ਹਨ, ਜਿਨ੍ਹਾਂ ਨੇ ਸਾਲ 2012 ਤੋਂ ਲਗਾਤਾਰ ਪਾਰਟੀ ਦੀ ਮਜ਼ਬੂਤੀ ਲਈ ਨਿਸ਼ਕਾਮ ਸੇਵਾਵਾਂ ਨਿਭਾਈਆਂ ਹਨ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਦੀਆਂ ਸੇਵਾਵਾਂ ਦਾ ਸਨਮਾਨ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਹੈ | ਲਾਡੀ ਢੋਸ ਨੇ ਵਿਸ਼ਵਾਸ ਪ੍ਰਗਟਾਇਆ ਕਿ ਰਵੀ ਗਿੱਲ ਸਾਰੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਨਾਲ ਲੈ ਕੇ ਮੋਗਾ ਜ਼ਿਲ੍ਹੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣਗੇ | ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਮ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਸਨਮਾਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਰਵੀ ਗਿੱਲ ਵਰਗੇ ਸਮਰਪਿਤ ਕਾਰਕੁਨਾਂ ਦੀ ਬਦੌਲਤ ਹੀ ਅੱਜ ਪਾਰਟੀ ਲੋਕਾਂ ਦਾ ਭਰੋਸਾ ਜਿੱਤਣ ਵਿਚ ਕਾਮਯਾਬ ਹੋਈ ਹੈ | ਉਨ੍ਹਾਂ ਆਸ ਜਤਾਈ ਕਿ ਰਵੀ ਗਿੱਲ ਭਵਿੱਖ ਵਿਚ ਵੀ ਪਾਰਟੀ ਅਤੇ ਲੋਕਾਂ ਦੀ ਸੇਵਾ ਲਈ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ | ਪਿੰਡ ਬੁੱਘੀਪੁਰਾ ਦੇ ਸਰਪੰਚ ਮਨਜੀਤ ਸਿੰਘ ਨੇ ਚਾਰਾਂ ਵਿਧਾਇਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬਿਰਾਜਮਾਨ ਕਰਨਾ ਇਕ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਵਿੰਦਰਪਾਲ ਸਿੰਘ ਰਵੀ ਗਿੱਲ ਨੇ ਸਮਾਗਮ ਵਿਚ ਪਹੁੰਚੇ ਵਿਧਾਇਕਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ | ਸਮਾਗਮ ਦੇ ਅਖੀਰ ਵਿਚ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਪਿੰਡ ਵਾਸੀਆਂ ਵਲੋਂ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਸਮਾਗਮ ਵਿਚ ਜ਼ਿਲ੍ਹਾ ਪ੍ਰਧਾਨ ਬਰਿੰਦਰ ਸ਼ਰਮਾ, ਡਾ. ਰਘਵੀਰ ਸਿੰਘ ਕੋਕਰੀ ਬੁੱਟਰ, ਚੇਅਰਮੈਨ ਪਰਮਿੰਦਰ ਗੋਲਡੀ, ਚੇਅਰਮੈਨ ਰਮਨ ਮਿੱਤਲ, ਚੇਅਰਮੈਨ ਮਨਦੀਪ ਮਾਨ, ਚੇਅਰਮੈਨ ਗੁਰਤਾਰ ਕਮਾਲਕੇ, ਚੇਅਰਮੈਨ ਅਮਰਦੀਪ ਬਲਾਕ ਸੰਮਤੀ, ਚੇਅਰਮੈਨ ਸੁਖਦੇਵ ਸਿੰਘ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੱਬਲੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰਪਾਲ, ਗੁਰਲਾਭ ਸਿੰਘ ਮਸਤੇ ਵਾਲਾ, ਸੱਤੀ ਜਲਾਲਾਬਾਦ, ਡਾ. ਗੁਰਮੀਤ ਸਿੰਘ, ਦਵਿੰਦਰ ਸਰਪੰਚ, ਮਨਜੀਤ ਸਰਪੰਚ, ਪਰਮਿੰਦਰ ਸਰਪੰਚ, ਕੋਕੀ ਸਰਪੰਚ, ਕਮਲ ਮਹਿਰੋਂ, ਜਗਦੀਪ ਬਰਾੜ, ਰਣਜੀਤ ਬਲਾਕ ਸੰਮਤੀ ਮੈਂਬਰ, ਹਰਿੰਦਰ ਸਰਪੰਚ ਭਿੰਡਰ ਕਲਾਂ, ਮਨਦੀਪ ਕੋਕਰੀ ਬੁੱਟਰ ਅਤੇ ਜਸਪਿੰਦਰ ਤਲਵੰਡੀ ਮੱਲੀਆਣਾ ਸਮੇਤ ਹੋਰ ਆਗੂਆਂ ਦੀ ਹਾਜ਼ਰੀ ਵਿਚ ਸਮਾਗਮ ਸਫਲਤਾ ਪੂਰਵਕ ਸਮਾਪਤ ਹੋਇਆ |
01ਮੋਗਾ34
Ad Position 22
No active advertisement
ਪਿਛਲੀ ਖ਼ਬਰ ਬੀ.ਆਰ. ਫ਼ੈਸ਼ਨ ਦੇ ਮਾਲਕ ਰਵਿੰਦਰ ਕੁਮਾਰ ਬਿੱਟਾ ਤੇ ਰਜੇਸ਼ ਕੁਮਾਰ ਰਿੰਕਾ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਵਿਖੇ ਆਧੁਨਿਕ ਕਲਾਸ-ਰੂਮਾਂ ਲਈ ਪ੍ਰਭਾਵਸ਼ਾਲੀ ਸਿੱਖਿਆ ਸਾਧਨ ਵਿਸ਼ੇ 'ਤੇ ਅਧਿਆਪਕ ਸਿਖਲਾਈ ਸੈਸ਼ਨ <br...
Ad Position 24