ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ)-ਬੀ.ਆਰ. ਫ਼ੈਸ਼ਨ ਸਥਿਤ ਭੀਮ ਨਗਰ ਕੈਂਪ ਦੇ ਮਾਲਕ ਰਵਿੰਦਰ ਕੁਮਾਰ ਬਿੱਟਾ ਤੇ ਰਜੇਸ਼ ਕੁਮਾਰ ਰਿੰਕਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਸੁਮਿੱਤਰਾ ਰਾਣੀ ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਰਵਿੰਦਰ ਕੁਮਾਰ ਬਿੱਟਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜ ਸੇਵੀ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜਗਦੀਸ਼ ਕੁਮਾਰ ਛਾਬੜਾ ਨੇ ਦੱਸਿਆ ਕਿ ਸਵ: ਮਾਤਾ ਸੁਮਿੱਤਰਾ ਰਾਣੀ ਦਾ ਅੰਤਿਮ ਸੰਸਕਾਰ ਅੱਜ ਮਿਤੀ 2 ਜੂਨ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਬੇਅੰਤ ਨਗਰ ਨੇੜੇ ਬੰਦ ਫਾਟਕ ਮੋਗਾ ਦੇ ਸ਼ਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਸਮਾਂ ਨਾਲ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਅੰਤਿਮ ਵਿਦਾਇਗੀ ਦੇਣਗੇ |