29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2026
ਸਮਾਲਸਰ, 1 ਜੂਨ (ਗੁਰਜੰਟ ਕਲਸੀ ਲੰਡੇ)-ਅਬੋਹਰ ਬਰਾਂਚ ਨਹਿਰੋਂ ਪਾਰ ਬਣੇ ਨਵੇਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਾਹਿਬ ਪਾਤਸ਼ਾਹੀ ਅੱਠਵੀਂ ਗੁਰੂ ਹਰਿਕਿ੍ਸ਼ਨ ਦੇਵ ਜੀ ਦੇ ਸਥਾਨ ਤੇ ਪੁੰਨਿਆਂ ਦਾ ਦਿਹਾੜਾ ਬੜੀ ਧੂਮਧਾਮ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸੰਤ ਬਾਬਾ ਗੁਰਪ੍ਰੀਤ ਸਿੰਘ ਸਮਾਲਸਰ ਵਾਲਿਆਂ ਨੇ ਆਪਣੇ ਪ੍ਰਵਚਨ ਕਰਦਿਆਂ ਕਿਹਾ ਕਿ ਪੁੰਨਿਆਂ ਦਾ ਦਿਹਾੜਾ ਸਾਨੂੰ ਆਪਣੀ ਜ਼ਿੰਦਗੀ ਵਿਚ ਨੀਤੀਆਂ ਕਮਾਉਣ ਅਤੇ ਦੂਜਿਆਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੰਦਾ ਹੈ | ਇਹ ਉਹ ਸਮਾਂ ਹੁੰਦਾ ਹੈ, ਜਦੋਂ ਅਸੀਂ ਆਪਣੇ ਹੰਕਾਰ ਨੂੰ ਤਿਆਗ ਕੇ ਦਇਆ ਅਤੇ ਪਰਉਪਕਾਰ ਦੇ ਰਸਤੇ ਤੁਰਨ ਦਾ ਸੰਕਲਪ ਲੈਂਦੇ ਹਾਂ | ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੁਸੀਂ ਗੁਰੂਆਂ ਦੇ ਲੜ ਨਹੀਂ ਲੱਗਦੇ ਉਨੀ ਦੇਰ ਤੱਕ ਤੁਹਾਡੇ ਮਨਾਂ ਦੀਆਂ ਸਧਰਾਂ ਪੂਰੀਆਂ ਨਹੀਂ ਹੁੰਦੀਆਂ | ਇਸ ਮੌਕੇ ਬੋਹੜ ਸਿੰਘ ਲੰਡੇ, ਬਲਕਾਰ ਸਿੰਘ, ਹਰਵਿੰਦਰ ਸਿੰਘ, ਆਕਾਸ਼ਦੀਪ ਸਿੰਘ, ਮਨਦੀਪ ਸਿੰਘ, ਬਲਜੀਤ ਸਿੰਘ, ਗੁਰਪ੍ਰਤਾਪ ਸਿੰਘ, ਚਰਨਜੀਤ ਸਿੰਘ, ਸੁਖਪ੍ਰੀਤ ਸਿੰਘ, ਤੇਜਿੰਦਰ ਸਿੰਘ ਆਦਿ ਸੇਵਾਦਾਰਾਂ ਨੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਮੋਗਾ ਦੀਆਂ ਚੋਣਾਂ 'ਚ ਸਭ ਤੋਂ ਵੱਧ ਵੋਟਾਂ ਨਾਲ ਜਿੱਤਣ ਦਾ ਰਿਕਾਰਡ ਕਾਇਮ ਕੀਤਾ ਰਾਕੇਸ਼ ਕਾਲਾ ਬਜਾਜ ਨੇ ਅਗਲੀ ਖ਼ਬਰ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਸਮਰ ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਖ਼ੂਬ ਮਸਤੀ ਕੀਤੀ
Ad Position 24