29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨਗਰ ਨਿਗਮ ਮੋਗਾ ਦੀਆਂ ਚੋਣਾਂ 'ਚ ਸਭ ਤੋਂ ਵੱਧ ਵੋਟਾਂ ਨਾਲ ਜਿੱਤਣ ਦਾ ਰਿਕਾਰਡ ਕਾਇਮ ਕੀਤਾ ਰਾਕੇਸ਼ ਕਾਲਾ ਬਜਾਜ ਨੇ

Ad Position 21
No active advertisement
ਅਜੀਤ ਡੈਸਕ 02-06-2026
ਮੋਗਾ, 1 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਹੋਈਆਂ ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਕੇਸ਼ ਕਾਲਾ ਬਜਾਜ ਨੇ ਸਭ ਤੋਂ ਵੱਧ ਵੋਟਾਂ ਦੀ ਲੀਡ ਨਾਲ ਜਿੱਤਣ ਦਾ ਇਕ ਵੱਡਾ ਰਿਕਾਰਡ ਕਾਇਮ ਕੀਤਾ ਹੈ | ਉਨ੍ਹਾਂ 1600 ਦੇ ਕਰੀਬ ਵੋਟਾਂ ਤੇ ਜਿੱਤ ਪ੍ਰਾਪਤ ਕੀਤੀ ਤੇ ਉਹ ਲਗਾਤਾਰ ਕੌਂਸਲਰ ਬਣਦੇ ਆ ਰਹੇ ਹਨ | ਰਾਕੇਸ਼ ਕਾਲਾ ਬਜਾਜ ਨੇ ਆਪਣੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਰਡ ਵਾਸੀ ਉਸ ਦਾ ਆਪਣਾ ਪਰਿਵਾਰ ਹੈ ਅਤੇ ਉਹ ਉਸ ਨੂੰ ਮਣਾਂ ਮੂੰਹੀਂ ਪਿਆਰ ਤੇ ਸਤਿਕਾਰ ਬਖ਼ਸ਼ਦੇ ਨੇ ਤੇ ਉਨ੍ਹਾਂ ਦੇ ਪਿਆਰ ਸਦਕਾ ਹੀ ਉਹ ਸਭ ਤੋਂ ਵੱਡੀ ਲੀਡ ਨਾਲ ਚੋਣ ਜਿੱਤੇ ਹਨ | ਉਨ੍ਹਾਂ ਕਿਹਾ ਕਿ ਉਹ ਆਪਣੇ ਵਾਰਡ ਵਾਸੀਆਂ ਦੇ ਇਕ ਨਿਮਾਣੇ ਸੇਵਾਦਾਰ ਹਨ ਤੇ ਜਿੱਥੇ ਉਨ੍ਹਾਂ ਵਾਰਡ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਉੱਥੇ ਉਹ ਵਾਰਡ ਵਾਸੀਆਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਰਹਿੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-38 ਦੀ ਨਵਨਿਯੁਕਤ ਕੌਂਸਲਰ ਡਿੰਪਲ ਅਰੋੜਾ ਅਤੇ ਸਾਬਕਾ ਕੌਂਸਲਰ ਸਾਹਿਲ ਅਰੋੜਾ ਵਲੋਂ ਡੇਂਗੂ ਅਤੇ ਮਲੇਰੀਆ ਤੋਂ... ਅਗਲੀ ਖ਼ਬਰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿਖੇ ਪੁੰਨਿਆ ਦਾ ਦਿਹਾੜਾ ਮਨਾਇਆ
Ad Position 24