29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ 6 ਨੂੰ -ਲੈਕ: ਸੁਖਮੰਦਰ ਸਿੰਘ

Ad Position 21
No active advertisement
ਅਜੀਤ ਡੈਸਕ 02-06-2026
ਬਾਘਾ ਪੁਰਾਣਾ, 1 ਜੂਨ (ਟਿੰਕੂ ਕਾਠਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਪੰਜਾਬ ਸਬ - ਡਵੀਜ਼ਨ ਦੀ ਮਹੀਨਾਵਾਰ ਮੀਟਿੰਗ ਸਨਿੱਚਰਵਾਰ 6 ਜੂਨ ਨੂੰ 10 ਵਜੇ ਨਗਰ ਕਮੇਟੀ ਦੇ ਦਫ਼ਤਰ ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਲੈਕ: ਸੁਖਮੰਦਰ ਸਿੰਘ ਨੇ ਦੱਸਿਆ ਕਿ ਇਹ ਮੀਟਿੰਗ ਉਸ ਸਮੇਂ ਹੋ ਰਹੀ ਹੈ ਜਦੋਂ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਪੈਨਸ਼ਨਰਾਂ ਤੋਂ ਉਨ੍ਹਾਂ ਦੇ ਮਹਿੰਗਾਈ ਭੱਤੇ ਦੇ ਹੱਕ ਨੂੰ ਖੋਹਣਾ ਚਾਹੁੰਦੀ ਹੈ ਅਤੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਬੰਧੀ ਰਿਵਿਊ ਕਰਕੇ ਘਟਾਉਣ ਵੱਲ ਆਪਣੇ ਮਨਸੂਬੇ ਘੜ ਰਹੀ ਹੈ | ਵਰਕਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ, ਸਬ ਡਵੀਜ਼ਨ ਪ੍ਰਧਾਨ ਗੁਰਜੰਟ ਸਿੰਘ ਸੰਘਾ, ਸਕੱਤਰ ਅਮਰਜੀਤ ਮਾਣੰੂਕੇ ਅਤੇ ਸੁਰਿੰਦਰ ਰਾਮ ਕੁੱਸਾ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਮਹੱਤਵ ਪੂਰਨ ਅਤੇ ਫ਼ਿਕਰਮੰਦ ਵਾਲੀ ਹੈ ਜਦੋਂ ਪੰਜਾਬ ਸਰਕਾਰ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਲਾਗੂ ਕਰਨ ਤੋਂ ਭੱਜ ਰਹੀ ਹੈ ਅਤੇ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਬਜਾਏ 2011 ਤੋਂ ਬਾਅਦ ਵਧੇ ਹੋਏ ਗਰੇਡ ਪੇ ਆਦਿ ਤੇ ਕੈਂਚੀ ਫੇਰ ਕੇ ਇਹਨਾਂ ਦੀ ਛਾਂਗ ਛੰਗਾਈ ਕਰਨ ਵੱਲ ਕੈਬਨਿਟ ਸਬ ਕਮੇਟੀ ਵਲੋਂ ਭੇਜੀ ਗਈ ਮੁਲਾਜ਼ਮ ਪੈਨਸ਼ਨਰ ਵਿਰੋਧੀ ਰਿਪੋਰਟ ਨੂੰ ਲਾਗੂ ਕਰਕੇ ਤਨਖ਼ਾਹਾਂ ਅਤੇ ਪੈਨਸ਼ਨਾਂ ਘਟਾਉਣ ਦੇ ਰਾਹ ਤੁਰ ਪਈ ਹੈ | ਉਨ੍ਹਾਂ ਅਪੀਲ ਕੀਤੀ ਕਿ ਆਪਣੇ ਪ੍ਰਾਪਤ ਹੱਕਾਂ ਦੀ ਰਾਖੀ ਲਈ ਜਥੇਬੰਦੀ ਦੀ ਮੀਟਿੰਗ 'ਚ 6 ਜੂਨ ਨੂੰ 10 ਵਜੇ ਨਗਰ ਕਮੇਟੀ ਦਫ਼ਤਰ ਬਾਘਾ ਪੁਰਾਣਾ ਵਿਖੇ ਪਹੁੰਚਣ ਅਤੇ ਜਥੇਬੰਦੀ ਦੇ ਉਲੀਕੇ ਸੰਘਰਸ਼ਾਂ ਪ੍ਰਤੀ ਆਪਣਾ ਬਣਦਾ ਯੋਗਦਾਨ ਪਾਉਣ |
Ad Position 22
No active advertisement
ਪਿਛਲੀ ਖ਼ਬਰ ਐਲ.ਬੀ. ਕਾਨਵੈਂਟ ਸਕੂਲ ਮਾਣੂੰਕੇ ਦੇ ਬੱਚਿਆਂ ਨੇ ਲਾਇਆ ਵਾਟਰ ਪਾਰਕ ਟੂਰ ਅਗਲੀ ਖ਼ਬਰ ਐਕਸਪਰਟ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸੁਪਰ ਵੀਜ਼ਾ
Ad Position 24