29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨਾਂ ਲਈ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਦਿੱਤਾ ਸੱਦਾ ਪੱਤਰ

Ad Position 21
No active advertisement
ਅਜੀਤ ਡੈਸਕ 02-06-2026
ਕਿਸ਼ਨਪੁਰਾ ਕਲਾਂ, 1 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਸਾਹਿਬ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦੇ ਵਿਸ਼ਾਲ ਧਾਰਮਿਕ ਦੀਵਾਨ ਮਿਤੀ 8, 9 ਅਤੇ 10 ਜੂਨ ਨੂੰ ਹਲਕਾ ਧਰਮਕੋਟ ਦੇ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਇਲਾਕੇ ਦੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਤਿੰਨੇ ਦਿਨ ਹਾਜ਼ਰੀ ਭਰਨ ਲਈ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਪਿੰਡ ਕਿਸ਼ਨਪੁਰਾ ਕਲਾਂ ਦੀ ਸਮੂਹ ਸੰਗਤ ਅਤੇ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸੱਦਾ ਪੱਤਰ ਭੇਟ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਧਾਰਮਿਕ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ | ਸੱਦਾ ਪੱਤਰ ਪ੍ਰਾਪਤ ਕਰਨ ਉਪਰੰਤ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪ੍ਰਬੰਧਕਾਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮੇਂ ਦੀ ਮੁੱਖ ਲੋੜ ਹਨ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ | ਇਸ ਮੌਕੇ ਪਿੰਡ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਲੇਸਿਕ ਲੇਜ਼ਰ ਸੈਂਟਰ 'ਚ ਪੰਜਾਬ ਅਤੇ ਰਾਜਸਥਾਨ ਦੀ ਪਹਿਲੀ ਫਲੈਪਲੇਸ ਲੇਜ਼ਰ ਤਕਨੀਕ ਸ਼ਵਿੰਡ ਏ.ਟੀ.ਓ. ਐਸ.ਵਲੋਂ ਸ... ਅਗਲੀ ਖ਼ਬਰ ਭਾਈ ਘਨੱਈਆ ਜੀ ਲੋਕ ਸੇਵਾ ਕਲੱਬ ਲੰਗੇਆਣਾ ਵਲੋਂ ਪੜ੍ਹਾਈ 'ਚੋਂ ਅੱਵਲ ਬੱਚਿਆਂ ਦਾ ਸਨਮਾਨ <br/>
Ad Position 24