29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕੇਵਲ ਸਿੰਘ ਢਿੱਲੋਂ ਦੀ ਪੰਜਾਬ ਭਾਜਪਾ ਪ੍ਰਧਾਨ ਵਜੋਂ ਨਿਯੁਕਤੀ 'ਤੇ ਖ਼ੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 02-06-2026
ਬਾਘਾ ਪੁਰਾਣਾ, 1 ਜੂਨ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸੂਬੇ ਭਰ ਵਿਚ ਭਾਜਪਾ ਵਰਕਰਾਂ ਵਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਮਿਤੀ 3 ਜੂਨ ਦਿਨ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਆਪਣਾ ਉਹਦਾ ਸੰਭਾਲਣ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਇਸ ਸੰਦਰਭ ਵਿਚ ਭਾਰਤੀ ਜਨਤਾ ਪਾਰਟੀ ਦੇ ਸਕੱਤਰ ਕਿਸਾਨ ਮੋਰਚਾ ਪੰਜਾਬ ਸੁਖਜਿੰਦਰ ਸਿੰਘ ਵਾਂਦਰ ਵਲੋਂ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਲਿਆ ਗਿਆ ਇਹ ਫ਼ੈਸਲਾ ਪੰਜਾਬ ਵਿਚ ਭਾਜਪਾ ਨੂੰ ਹੋਰ ਮਜ਼ਬੂਤੀ ਦੇਵੇਗਾ ਅਤੇ ਸੰਗਠਨ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ | ਸੁਖਜਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਹੋਏ ਆਗੂ ਹਨ | ਉਨ੍ਹਾਂ ਦੀ ਲੀਡਰਸ਼ਿਪ ਹੇਠ ਪਾਰਟੀ ਪੰਜਾਬ ਵਿਚ ਆਪਣਾ ਜਨ ਅਧਾਰ ਵਧਾਉਣ ਵਿਚ ਕਾਮਯਾਬ ਰਹੇਗੀ | ਇਸ ਮੌਕੇ ਕੇਵਲ ਸਿੰਘ ਢਿੱਲੋਂ ਅਤੇ ਸੁਖਜਿੰਦਰ ਸਿੰਘ ਵਾਂਦਰ ਵਿਚਕਾਰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਦੋਹਾਂ ਆਗੂਆਂ ਨੇ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਨੀਵੇਂ ਪੱਧਰ ਤੱਕ ਸੰਗਠਨ ਨੂੰ ਫੈਲਾਉਣ 'ਤੇ ਜ਼ੋਰ ਦਿੱਤਾ | ਅੰਤ ਵਿਚ ਆਗੂਆਂ ਨੇ ਭਰੋਸਾ ਜਤਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਮਜ਼ਬੂਤ ਦਾਅਵੇਦਾਰ ਵਜੋਂ ਉੱਭਰੇਗੀ | ਇਸ ਮੌਕੇ ਮਾਸਟਰ ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ, ਹੰਸਾ ਸਿੰਘ ਸਮਾਲਸਰ, ਹਰਪਾਲ ਸਿੰਘ ਬਾਘਾ ਪੁਰਾਣਾ, ਬਾਦਲ ਸਿੰਘ ਭਲੂਰ, ਮੰਗਤੂ ਸਿੰਘ ਵੱਡਾ ਘਰ, ਅਮਰਜੀਤ ਸਿੰਘ ਵੱਡਾ ਘਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਦਰ ਲਾਲ ਦੁਆਰਾ ਦੇ ਚੇਅਰਮੈਨ ਰਜਿੰਦਰ ਵਧਵਾ ਵਲੋਂ ਵਰਲਡ ਕੈਂਸਰ ਕੇਅਰ ਦੇ ਬਰਾਂਡ ਅੰਬੈਸਡਰ ਕੁਲਵੰਤ ਸਿੰਘ ਧਾਲੀਵਾਲ ਦਾ... ਅਗਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਨੇ ਫਲਾਂ ਅਤੇ ਖਾਣ ਵਾਲੀਆਂ ਵਸਤੂਆਂ ਦੀ ਚੈਕਿੰਗ ਦੌਰਾਨ 10 ਭਰੇ ਸੈਂਪਲ
Ad Position 24