01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਿਸ਼ਵਕਰਮਾ ਆਟੋ ਯੂਨੀਅਨ ਵਲੋਂ ਕੌਂਸਲਰ ਅਰਵਿੰਦਰ ਸਿੰਘ ਕਾਹਨਪੁਰੀਆ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 03-06-2026
ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 6 ਤੋ ਜੇਤੂ ਰਹੇ ਵਿਸ਼ਵਕਰਮਾ ਆਟੋ ਯੂਨੀਅਨ ਦੇ ਮੁੱਖ ਬੁਲਾਰੇ ਅਰਵਿੰਦਰ ਸਿੰਘ ਕਾਹਨਪੁਰੀਆ ਨੂੰ ਵਿਸ਼ਵਕਰਮਾ ਆਟੋ ਯੂਨੀਅਨ ਵਲੋਂ ਜਿੱਤ ਦੀ ਖ਼ੁਸ਼ੀ ਵਿਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਯੂਨੀਅਨ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੁਸਾਂਝ ਰੋਡ ਮੋਗਾ ਵਿਖੇ ਰੱਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਚੇਅਰਮੈਨ ਗੁਰਦਰਸ਼ਨ ਸਿੰਘ, ਪ੍ਰਧਾਨ ਮੱਖਣ ਸਿੰਘ ਨੇ ਕਿਹਾ ਕਿ ਅਰਵਿੰਦਰ ਸਿੰਘ ਕਾਹਨਪੁਰੀਆ ਨੇ ਆਪਣੇ ਵਾਰਡ ਦਾ ਬਹੁਤ ਵਿਕਾਸ ਕਰਵਾਇਆ ਹੈ ਅਤੇ ਹਰ ਕਿਸੇ ਦੇ ਕੰਮ ਨੂੰ ਪਹਿਲ ਦੇ ਆਧਾਰ 'ਤੇ ਬਿਨਾ ਕਿਸੇ ਭੇਦ ਭਾਵ ਤੋਂ ਕਰਦੇ ਰਹੇ ਹਨ ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾਇਆ ਹੈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕਾਹਨਪੁਰੀਆ ਪਿਛਲੇ ਲੰਮੇ ਸਮੇਂ ਤੋ ਸਾਡੀ ਯੂਨੀਅਨ ਵਿਚ ਕੰਮ ਕਰਦੇ ਆ ਰਹੇ ਹਨ ਜਿੱਥੋਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਪੈਦਾ ਹੋਇਆ ਸੀ ਤੇ ਹੁਣ ਉਹ ਦੂਸਰੀ ਵਾਰ ਨਗਰ ਨਿਗਮ ਦੇ ਕੌਂਸਲਰ ਬਣੇ ਹਨ | ਅਸੀਂ ਆਸ ਕਰਦੇ ਹਾਂ ਕਿ ਉਹ ਲੋਕਾਂ ਦੀ ਸੇਵਾ ਉਸੇ ਤਰਾਂ ਕਰਦੇ ਰਹਿਣਗੇ | ਇਸ ਮੌਕੇ ਕਾਹਨਪੁਰੀਆ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਰੇ ਵਾਰਡ ਵਾਸੀਆਂ ਨੇ ਮੇਰੇ 'ਤੇ ਭਰੋਸਾ ਜਿਤਾਇਆ ਹੈ, ਇਸ ਕਰਕੇ ਮੇਰਾ ਫ਼ਰਜ਼ ਬਣਦਾ ਹੈ ਕਿ ਮੈ ਲੋਕਾਂ ਦੇ ਕੰਮਾਂ ਨੂੰ ਪਹਿਲਾ ਦੇ ਆਧਾਰ 'ਤੇ ਕਰਾਂ | ਅੰਤ ਵਿਚ ਸਮੂਹ ਮੈਂਬਰਾਂ ਨੇ ਅਰਵਿੰਦਰ ਸਿੰਘ ਕਾਹਨਪੁਰੀਆ ਨੂੰ ਸਨਮਾਨਿਤ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਦਰਸ਼ਨ ਸਿੰਘ ਚੇਅਰਮੈਨ, ਮੱਖਣ ਸਿੰਘ ਪ੍ਰਧਾਨ, ਤਰਸੇਮ ਸਿੰਘ, ਜਗਰਾਜ ਸਿੰਘ, ਜਗਤਾਰ ਸਿੰਘ ਆਜ਼ਾਦ ਮੋਟਰ ਵਾਲੇ, ਦਵਿੰਦਰ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ ਪੰਪਾਂ ਵਾਲੇ, ਕੁਲਵਿੰਦਰ ਸਿੰਘ, ਪਿ੍ਥੀ ਰਾਜ, ਜਗਸੀਰ ਸਿੰਘ, ਕਰਮਜੀਤ ਸਿੰਘ, ਗੁਰਮੁਖ ਸਿੰਘ ਸ਼ਾਕਰਾਂ ਵਾਲੇ, ਹਰਵਿੰਦਰ, ਗੋਲਡੀ ਜੰਡੂ, ਬੂਟਾ ਸਿੰਘ, ਕੁਲਜੀਤ ਸਿੰਘ, ਮੰਦਰ ਦੁੱਨੇਕੇ, ਕੁਲਵੰਤ ਸਿੰਘ, ਸੁਰਜੀਤ ਸਿੰਘ ਗੋਰਾ, ਗੋਬਿੰਦ ਤਿਵਾੜੀ, ਦਵਿੰਦਰ ਸਿੰਘ ਮਹਿਣਾ ਮੋਟਰ, ਜਗਰਾਜ ਸਿੰਘ ਰਾਜੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਯੂ. ਸਕਿੱਲ ਟੂ ਮਾਰਕੀਟ ਹੱਬ ਲਈ ਪਿ੍ੰਸੀਪਲ ਡਾ. ਨੀਨਾ ਅਨੇਜਾ ਦੀ ਜ਼ਿਲ੍ਹਾ ਮੋਗਾ ਦੇ ਨੋਡਲ ਅਫ਼ਸਰ ਵਜੋਂ ਨਿਯੁਕਤੀ... ਅਗਲੀ ਖ਼ਬਰ ਸਿਆਸੀ ਰੰਜਿਸ਼ ਤਹਿਤ ਕੀਤੀ ਜਾ ਰਹੀ ਬਿਕਰਮ ਸਿੰਘ ਮਜੀਠੀਆ 'ਤੇ ਕਾਰਵਾਈ-ਸੰਨੀ ਗਿੱਲ
Ad Position 24