01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਨੂੰ ਮੋਬਾਈਲ ਤੋਂ ਦੂਰ ਰੱਖਣ ਲਈ ਉਪਰਾਲਾ

Ad Position 21
No active advertisement
ਅਜੀਤ ਡੈਸਕ 03-06-2026
ਸਮਾਧ ਭਾਈ, 2 ਜੂਨ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਸੈਸ਼ਨ 2026-27 ਦੀ ਮਾਪੇ-ਅਧਿਆਪਕ ਮਿਲਣੀ ਬੜੇ ਉਤਸ਼ਾਹ ਅਤੇ ਸਫਲਤਾ ਪੂਰਵਕ ਢੰਗ ਨਾਲ ਆਯੋਜਿਤ ਕੀਤੀ ਗਈ ¢ ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ¢ ਮੀਟਿੰਗ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਰਵਪੱਖੀ ਵਿਕਾਸ ਸੰਬੰਧੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ¢ ਮਾਪਿਆਂ ਨੂੰ ਨਵੇਂ ਸੈਸ਼ਨ ਦੇ ਅਕਾਦਮਿਕ ਟੀਚਿਆਂ, ਸਕੂਲੀ ਗਤੀਵਿਧੀਆਂ ਅਤੇ ਸਕੂਲ ਦੀਆਂ ਨੀਤੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ ¢ ਇਸ ਸਮੇਂ ਪਿ੍ੰਸੀਪਲ ਕਿਰਨਾ ਰਾਣੀ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਬਿਹਤਰ ਸਿੱਖਿਆ ਅਤੇ ਉੱਜਵਲ ਭਵਿੱਖ ਲਈ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ ¢ ਅੰਤ ਵਿਚ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਵਲੋਂ ਮਾਪਿਆਂ ਦਾ ਧੰਨਵਾਦ ਕੀਤਾ ਗਿਆ¢
Ad Position 22
No active advertisement
ਪਿਛਲੀ ਖ਼ਬਰ ਡੀ.ਐਮ. ਕਾਲਜ ਦੇ ਪਿ੍ੰਸੀਪਲ ਨਰਿੰਦਰ ਖੰਨਾ ਸੇਵਾਮੁਕਤ ਹੋਏ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ 7 ਦੇ ਮੈਡੀਕਲ ਕੈਂਪ ਲਈ ਅਹਿਮ ਸ਼ਖਸੀਅਤਾਂ ਨੂੰ ਦਿੱਤੇ ਸੱਦਾ ਪੱਤਰ
Ad Position 24