ਮੋਗਾ, 2 ਜੂਨ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਕੋਟ ਈਸੇ ਖਾਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਦੋ ਨÏਜਵਾਨਾਂ ਨੂੰ ਡੇਢ ਕਿੱਲੋ ਅਫੀਮ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ¢ ਮਿਲੀ ਜਾਣਕਾਰੀ ਮੁਤਾਬਕ ਜਦੋਂ ਡੀ. ਐਸ. ਪੀ. ਧਰਮਕੋਟ ਦੀ ਅਗਵਾਈ ਵਿਚ ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫਸਰ ਇੰਸਪੈਕਟਰ ਸੁਨੀਤਾ ਰਾਣੀ ਪੁਲਿਸ ਪਾਰਟੀ ਸਮੇਤ ਗਸ਼ਤ ਲਗਾ ਰਹੇ ਸਨ ਤਾਂ ਮੇਨ ਚੌਕ ਕੋਟ ਈਸੇ ਖਾਂ ਵਿਖੇ ਗੁਪਤ ਸੂਚਨਾ ਮਿਲੀ ਕਿ ਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਬੰਸਾ ਜ਼ਿਲ੍ਹਾ ਕਰਨਾਲ (ਹਰਿਆਣਾ) ਅਤੇ ਗੁਰਦਿੱਤਾ ਸਿੰਘ ਵਾਸੀ ਸੈਕਟਰ 13 ਕਰਨਾਲ (ਹਰਿਆਣਾ) ਅਫੀਮ ਦੀ ਤਸਕਰੀ ਕਰਦੇ ਹਨ ਅਤੇ ਅੱਜ ਉਹ ਮੋਗਾ ਰੋਡ ਸਥਿਤ ਦਾਣਾ ਮੰਡੀ ਕੋਟ ਈਸੇ ਖਾਂ ਵਿਚ ਆਪਣੀ ਫੋਰਡ ਕਾਰ ਸਮੇਤ ਬੈਠੇ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ¢ ਜਦੋਂ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕੀਤੀ ਤਾਂ ਉਕਤ ਦੋਵਾਂ ਨੂੰ ਡੇਢ ਕਿੱਲੋ ਅਫੀਮ ਸਮੇਤ ਕਾਬੂ ਕਰ ਲਿਆ ਅਤੇ ਉਨ੍ਹਾਂ ਖਿਲਾਫ ਥਾਣਾ ਕੋਟ ਈਸੇ ਖਾਂ ਵਿਚ ਅੰਡਰ ਸੈਕਸ਼ਨ 18,61,85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ¢ ਇਸ ਸਬੰਧੀ ਇੰਸਪੈਕਟਰ ਸੁਨੀਤਾ ਰਾਣੀ ਨੇ ਦੱਸਿਆ ਕਿ ਅਫੀਮ ਸਮੇਤ ਕਾਬੂ ਨੌਜਵਾਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ¢