02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮੰਡੀ ਸੁਪਰਵਾਈਜ਼ਰ ਦਵਿੰਦਰ ਸਿੰਘ ਦੀਨਾ ਦਾ ਸੇਵਾ ਮੁਕਤੀ 'ਤੇ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 03-06-2026
ਨਿਹਾਲ ਸਿੰਘ ਵਾਲਾ, 2 ਜੂਨ (ਸੁਖਦੇਵ ਸਿੰਘ ਖਾਲਸਾ)-ਮੰਡੀ ਸੁਪਰਵਾਈਜ਼ਰ ਵਜੋਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਵਿਖੇ ਸੇਵਾਵਾਂ ਨਿਭਾ ਰਹੇ ਦਵਿੰਦਰ ਸਿੰਘ ਦੀਨਾਂ ਪੰਜਾਬ ਮੰਡੀ ਬੋਰਡ ਦੇ ਖੇਤਰ 'ਚ 39 ਸਾਲ ਇਕ ਮਹੀਨੇ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤੀ 'ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਗੁਰਦੁਆਰਾ ਲੋਹਗੜ੍ਹ ਸਾਹਿਬ ਦੀਨਾਂ ਵਿਖੇ ਸੇਵਾ ਮੁਕਤੀ ਸਬੰਧ 'ਚ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਅਤੇ ਭੋਗ ਪਾਉਣ ਉਪਰੰਤ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਜਗਦੀਪ ਸਿੰਘ ਧਾਲੀਵਾਲ, ਸ਼ੈਲਰ ਐਸੋਸੀਏਸ਼ਨ ਦੇ ਆਗੂ ਇੰਦਰਜੀਤ ਗਰਗ ਜੌਲੀ, ਮਾਰਕੀਟ ਕਮੇਟੀ ਸਕੱਤਰ ਜਸਪ੍ਰੀਤ ਸਿੰਘ, ਕਿਸਾਨ ਆਗੂ ਮੁਖਤਿਆਰ ਸਿੰਘ, ਆਪ ਆਗੂ ਅੰਮਿ੍ਤਪਾਲ ਸਿੰਘ, ਰੁਪਿੰਦਰ ਸਿੰਘ ਦੀਨਾਂ, ਕੁਲਦੀਪ ਸਿੰਘ ਭੱਟੀ ਨੇ ਮੰਡੀ ਸੁਪਰਵਾਈਜ਼ਰ ਦਵਿੰਦਰ ਸਿੰਘ ਦੀਨਾਂ ਦੀਆਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਵਿਖੇ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਵਿਭਾਗ 'ਚ ਕੰਮ ਕਰਦਿਆਂ ਜਿੱਥੇ ਆਪਣੇ ਕੰਮ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਉੱਥੇ ਕਿਸਾਨਾਂ, ਆੜ੍ਹਤੀਆਂ, ਸ਼ੈਲਰਾਂ ਦੇ ਵਪਾਰ ਮੰਡਲ ਅਤੇ ਮੰਡੀ 'ਚ ਸੀਜ਼ਨ ਦੌਰਾਨ ਕੰਮ ਕਰਨ ਵਾਲੇ ਮਜ਼ਦੂਰ ਵਰਗ ਨਾਲ ਹਮੇਸ਼ਾ ਇਕ ਕੜੀ ਦਾ ਕੰਮ ਕਰਦੇ ਹੋਏ ਕਿਸੇ ਨੂੰ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਅਤੇ ਹਰ ਸਮੇਂ ਆਪਣੇ ਕੰਮ ਦੇ ਪਾਬੰਦ ਰਹੇ | ਉਕਤ ਬੁਲਾਰਿਆਂ ਨੇ ਦੱਸਿਆ ਕਿ ਦਵਿੰਦਰ ਸਿੰਘ ਦੀਨਾਂ ਇਸ ਵਿਭਾਗ 'ਚ ਬਤੌਰ ਸੇਵਾਦਾਰ ਵਜੋਂ ਭਰਤੀ ਹੋਏ ਸਨ ਅਤੇ ਆਪਣੀਆਂ ਸੇਵਾਵਾਂ ਦੌਰਾਨ ਆਪਣੀ ਪੜ੍ਹਾਈ ਨੂੰ ਅੱਗੇ ਜਾਰੀ ਰੱਖਦੇ ਹੋਏ ਗਰੈਜੂਏਸ਼ਨ ਕਰਕੇ ਪਦ ਉੱਨਤ ਹੁੰਦੇ ਹੋਏ ਮੰਡੀ ਸੁਪਰਵਾਈਜ਼ਰ ਦੇ ਅਹੁਦੇ ਤੱਕ ਪੁੱਜੇ | ਉਨ੍ਹਾਂ ਦੱਸਿਆ ਕਿ ਦਵਿੰਦਰ ਸਿੰਘ ਦੀਨਾਂ ਦੇ ਪਿਤਾ ਦਰਸ਼ਨ ਸਿੰਘ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ (ਕੈਬਨਿਟ ਮੰਤਰੀ ਪੰਜਾਬ) ਨਾਲ ਪਾਰਟੀ ਦਾ ਝੰਡਾ ਬੁਲੰਦ ਰੱਖਿਆ | ਇਸ ਮੌਕੇ ਬਾਬਾ ਜਸਵਿੰਦਰ ਸਿੰਘ ਘੋਲੀਆ, ਦਰਸ਼ਨ ਸਿੰਘ ਹਾਂਸ, ਸਰਪੰਚ ਰਣਜੀਤ ਸਿੰਘ ਦੀਨਾਂ, ਹਰਮਨਦੀਪ ਸਿੰਘ ਬਰਾੜ ਦੀਦਾਰੇਵਾਲਾ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ, ਰਿਟਾ. ਡੀ.ਐਮ.ਓ. ਇਕਬਾਲ ਸਿੰਘ, ਹਰਦੀਪ ਸਿੰਘ ਪੀ.ਪੀ. ਦੀਨਾਂ, ਆੜ੍ਹਤੀਆ ਬੂਟਾ ਸਿੰਘ ਧਾਲੀਵਾਲ, ਬਲਵੀਰ ਸਿੰਘ ਮਧੇਕੇ, ਜਸਵਿੰਦਰ ਸਿੰਘ ਲੋਪੋ, ਪਿ੍ੰਸੀਪਲ ਸੁਖਚੈਨ ਸਿੰਘ ਢਿੱਲੋਂ, ਮੈਨੇਜਰ ਇਕਬਾਲ ਸਿੰਘ, ਪ੍ਰਧਾਨ ਰੁਪਿੰਦਰ ਸਿੰਘ ਦੀਦਾਰੇਵਾਲਾ, ਇਕਬਾਲ ਸਿੰਘ ਗਾਜੀਆਣਾ, ਪੂਰਨ ਸਿੰਘ ਪੱਤੋ, ਰਾਮ ਸਿੰਘ ਪੱਤੋ, ਵਿਜੈ ਜੋਸ਼ੀ, ਸਾਬਕਾ ਸਰਪੰਚ ਭਗਵੰਤ ਸਿੰਘ ਗਾਜੀਆਣਾ, ਪ੍ਰਦੀਪ ਕੁਮਾਰ ਮੱਝੂਕੇ, ਭਾਜਪਾ ਆਗੂ ਲਖਵੀਰ ਸਿੰਘ ਭੱਟੀ ਬਿਲਾਸਪੁਰ, ਐਮ.ਸੀ. ਲਖਵਿੰਦਰ ਸਿੰਘ, ਰਿਟ. ਸਕੱਤਰ ਸੰਦੀਪ ਸਿੰਘ ਗੋਂਦਾਰਾ, ਸਕੱਤਰ ਜਸਮੇਲ ਸਿੰਘ, ਪ੍ਰਧਾਨ ਹਰਜਿੰਦਰ ਸਿੰਘ ਖ਼ਾਲਸਾ, ਸਕੱਤਰ ਜਸਮੇਲ ਸਿੰਘ, ਅਜਮੇਰ ਸਿੰਘ ਦੀਨਾਂ, ਸਵਰਨਜੀਤ ਸਿੰਘ ਅਕਾੳਾੂਟੈਂਟ, ਪ੍ਰਦੀਪ ਸਿੰਘ ਮੰਡੀ ਸੁਪਰਵਾਈਜ਼ਰ, ਗੁਰਮਿੰਦਰ ਸਿੰਘ, ਯੋਗੇਸ਼ ਕੁਮਾਰ, ਲਖਵੀਰ ਸਿੰਘ, ਰਣਯੋਧ ਸਿੰਘ ਰਾਜਾ, ਜੈਦੀਪ ਸਿੰਘ, ਪਾਲ ਸਿੰਘ, ਵਿਨੋਦ ਕੁਮਾਰ, ਦਵਿੰਦਰ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਦੇ ਕਿੰਡਰਗਾਰਟਨ ਵਿੰਗ ਵਲੋਂ ਪੂਲ ਪਾਰਟੀ ਦਾ ਬੱਚਿਆਂ ਨੇ ਲਿਆ ਭਰਪੂਰ ਆਨੰਦ ਅਗਲੀ ਖ਼ਬਰ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ ਸ੍ਰੀ ਅੰਮਿ੍ਤਸਰ ਸਾਹਿਬ ਦਾ ਹੋਇਆ ਗਠਨ
Ad Position 24