02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਦੇ ਕਿੰਡਰਗਾਰਟਨ ਵਿੰਗ ਵਲੋਂ ਪੂਲ ਪਾਰਟੀ ਦਾ ਬੱਚਿਆਂ ਨੇ ਲਿਆ ਭਰਪੂਰ ਆਨੰਦ

Ad Position 21
No active advertisement
ਅਜੀਤ ਡੈਸਕ 03-06-2026
ਮੋਗਾ, 2 ਜੂਨ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਡਾ. ਸੈਫੁਦੀਨ ਕਿਚਲੂ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਗਰਮੀਆਂ ਦੀਆਂ ਛੁੱਟੀਆਂ ਅਤੇ ਮਨੋਰੰਜਨ ਲਈ ਸ਼ਾਨਦਾਰ ਪੂਲ ਪਾਰਟੀ ਦਾ ਆਯੋਜਨ ਕੀਤਾ ਗਿਆ | ਸਕੂਲ ਕੰਪਲੈਕਸ ਵਿਚ ਸਜਾਏ ਗਏ ਸੁਰੱਖਿਅਤ ਇੰਡੋਰ ਸਪਲੈਸ਼ ਪੂਲ ਵਿਚ ਬੱਚਿਆਂ ਨੇ ਖੂਬ ਮੌਜ-ਮਸਤੀ ਕੀਤੀ | ਇਸ ਪਾਰਟੀ ਦੌਰਾਨ ਨੰਨੇ-ਮੁੰਨੇ ਵਿਦਿਆਰਥੀ ਤਿੱਖੀ ਗਰਮੀ ਤੋਂ ਰਾਹਤ ਪਾਉਣ ਲਈ ਠੰਢੇ ਪਾਣੀ ਵਿਚ ਛਪ-ਛਪ ਕਰਦੇ ਅਤੇ ਵੱਖ-ਵੱਖ ਵਾਟਰ ਗੇਮਾਂ ਦਾ ਆਨੰਦ ਮਾਣਦੇ ਨਜ਼ਰ ਆਏ | ਇਸ ਮੌਕੇ ਸਕੂਲੀ ਬੱਚਿਆਂ ਨੇ ਸੰਗੀਤਮਈ ਧੁਨਾਂ 'ਤੇ ਨੱਚਦੇ-ਗਾਉਂਦੇ ਹੋਏ ਅਤੇ ਸਵਾਦਿਸ਼ਟ ਜਲਪਾਨ ਦਾ ਲੁਤਫ਼ ਉਠਾਉਂਦੇ ਹੋਏ ਗਰਮੀਆਂ ਦੀਆਂ ਛੁੱਟੀਆਂ ਦਾ ਸਵਾਗਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਜ਼ਬੂਤ ਬਣਾਉਣਾ ਸੀ | ਉਨ੍ਹਾਂ ਕਿਹਾ ਕਿ ਪੂਲ ਪਾਰਟੀ ਦੌਰਾਨ ਬੱਚਿਆਂ ਨੂੰ ਬਾਲ ਨਾਲ ਖੇਡਣਾ, ਨੱਚਣਾ, ਤੈਰਨਾ ਅਤੇ ਤੈਰਾਕੀ ਸੰਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਪਾਣੀ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਦਾ ਸੰਦੇਸ਼ ਵੀ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਮਨ ਤਰੋਤਾਜ਼ਾ ਰਹਿੰਦਾ ਹੈ ਅਤੇ ਬੱਚਿਆਂ ਦੇ ਮਾਨਸਿਕ ਵਿਕਾਸ ਨੂੰ ਨਵੀਂ ਊਰਜਾ ਮਿਲਦੀ ਹੈ | ਇਸ ਮੌਕੇ ਡਾਇਰੈਕਟਰ ਸੁਨੀਤਾ ਗਰਗ ਨੇ ਵੀ ਕਿੰਡਰਗਾਰਟਨ ਵਿੰਗ ਦੇ ਬੱਚਿਆਂ ਲਈ ਆਯੋਜਿਤ ਪੂਲ ਪਾਰਟੀ ਦੇ ਸਫਲ ਆਯੋਜਨ 'ਤੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ 'ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ, ਮੋਗਾ ਵਿਖੇ ਸਮਰ ਸਕੇਟਿੰਗ ਕੈਂਪ ਅਗਲੀ ਖ਼ਬਰ ਮੰਡੀ ਸੁਪਰਵਾਈਜ਼ਰ ਦਵਿੰਦਰ ਸਿੰਘ ਦੀਨਾ ਦਾ ਸੇਵਾ ਮੁਕਤੀ 'ਤੇ ਵਿਸ਼ੇਸ਼ ਸਨਮਾਨ
Ad Position 24